ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

10 ਮਹੀਨਿਆਂ ‘ਚ ਮਾਨ ਸਰਕਾਰ ਨੇ ਬਣਾਏ 500 ਮੁਹੱਲਾ ਕਲੀਨਿਕ, CM ਕੇਜਰੀਵਾਲ ਨੇ ਕਿਹਾ- ਦਿੱਲੀ ਚ ਕੇਂਦਰ ਦੀ ਦਖਲਅੰਦਾਜ਼ੀ

ਉਦਘਾਟਨ ਸਮਾਰੋਹ ਮੌਕੇ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ। ਅਸੀਂ ਬਿਜਲੀ ਮੁਫ਼ਤ ਕੀਤੀ। ਕੰਮ ਕਰਨ ਵਿੱਚ ਸਮਾਂ ਲੱਗਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਬਿਜਲੀ ਦੇ ਉਤਪਾਦਨ 'ਤੇ ਵੀ ਕੰਮ ਕੀਤਾ ਜਾ ਰਿਹਾ ਹੈ। 24 ਘੰਟੇ ਮੁਫ਼ਤ ਬਿਜਲੀ ਦੇਵੇਗੀ।

10 ਮਹੀਨਿਆਂ ‘ਚ ਮਾਨ ਸਰਕਾਰ ਨੇ ਬਣਾਏ 500 ਮੁਹੱਲਾ ਕਲੀਨਿਕ, CM ਕੇਜਰੀਵਾਲ ਨੇ ਕਿਹਾ- ਦਿੱਲੀ ਚ ਕੇਂਦਰ ਦੀ ਦਖਲਅੰਦਾਜ਼ੀ
Follow Us
tv9-punjabi
| Updated On: 27 Jan 2023 16:41 PM

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਦਿੱਲੀ ਦੀ ਤਰਜ਼ ‘ਤੇ 500 ਮੁਹੱਲਾ ਕਲੀਨਿਕ ਖੋਲ੍ਹੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ਼ੁੱਕਰਵਾਰ ਨੂੰ 500ਵੇਂ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ। ਉਦਘਾਟਨੀ ਸਮਾਰੋਹ ਦੌਰਾਨ ਬੋਲਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ ਹੈ ਕਿ ਅਸੀਂ ਝੂਠ ਨਹੀਂ ਬੋਲਦੇ। ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਛੋਟੇ ਭਰਾ ਮਾਨ ਨੇ ਆਪਣਾ ਕੰਮ ਪੂਰਾ ਕਰ ਲਿਆ ਹੈ। ਸੀਐਮ ਮਾਨ ਨੇ ਕਿਹਾ ਕਿ ਇਸ ਦਾ ਲੱਖਾਂ ਲੋਕਾਂ ਨੂੰ ਫਾਇਦਾ ਹੋਵੇਗਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਚੋਣਾਂ ਦੌਰਾਨ ਕੀਤੇ ਵਾਅਦੇ ਨੂੰ ਪੂਰਾ ਕਰ ਰਹੇ ਹਨ। ਕਲੀਨਿਕ ਵਿੱਚ ਸਫ਼ਾਈ ਦਾ ਕਾਫ਼ੀ ਪ੍ਰਬੰਧ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਲੀਨਿਕ ਦਾ ਸਾਰਾ ਕੰਮ ਪੇਪਰ ਰਹਿਤ ਹੋਵੇਗਾ ਅਤੇ ਇਲਾਜ ਦੇ ਨਾਲ-ਨਾਲ ਸਾਰੇ ਇਲਾਜ ਦਾ ਰਿਕਾਰਡ ਰੱਖਿਆ ਜਾਵੇਗਾ। ਉਨ੍ਹਾਂ ਪਹਿਲਾਂ ਬਣੇ ਮੁਹੱਲਾ ਕਲੀਨਿਕਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਤੋਂ ਵੀ ਲੱਖਾਂ ਲੋਕ ਲਾਭ ਉਠਾ ਚੁੱਕੇ ਹਨ। ਸੀਐਮ ਮਾਨ ਨੇ ਮੀਟਿੰਗ ਵਿੱਚ ਕਿਹਾ ਕਿ ਸਕੂਲ ਆਫ ਐਮੀਨੈਂਸ ‘ਤੇ ਵੀ ਕੰਮ ਸ਼ੁਰੂ ਹੋ ਗਿਆ ਹੈ। ਅਸੀਂ ਸਿਰਫ ਕੰਮ ਦੀ ਗੱਲ ਕਰਦੇ ਹਾਂ। ਇੱਥੇ ਨਫ਼ਰਤ ਲਈ ਕੋਈ ਥਾਂ ਨਹੀਂ, ਇੱਥੇ ਸਿਰਫ਼ ਕੰਮ ਹੁੰਦਾ ਹੈ।

ਭ੍ਰਿਸ਼ਟਾਚਾਰ ਵਿਰੁੱਧ ਪੂਰੀ ਕਾਰਵਾਈ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਸ਼ਹੀਦਾਂ ਦੀ ਧਰਤੀ ਦੱਸਦਿਆਂ ਕਿਹਾ ਕਿ ਇਹ ਸ਼ੁਭ ਧਰਤੀ ਹੈ, ਜਿੱਥੋਂ ਸ਼ੁਭ ਕਾਰਜ ਹੁੰਦੇ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪੰਜਾਬ ਨੂੰ ਲੁੱਟਣ ਵਾਲਿਆਂ ਦੀ ਜਵਾਬਦੇਹੀ ਕੀਤੀ ਜਾਵੇਗੀ। ਸੂਬੇ ‘ਤੇ ਕਰਜ਼ੇ ਦੇ ਬੋਝ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੱਥੇ ਨਾ ਤਾਂ ਕੋਈ ਸਕੂਲ ਬਣਿਆ ਹੈ ਅਤੇ ਨਾ ਹੀ ਕੋਈ ਹਸਪਤਾਲ, ਫਿਰ ਵੀ ਸੂਬੇ ਸਿਰ ਕਰਜ਼ਾ ਬੇਤਹਾਸ਼ਾ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ‘ਤੇ ਕੋਈ ਕਰਜ਼ਾ ਨਹੀਂ ਹੈ, ਅਤੇ ਉਹ ਮੁਫ਼ਤ ਦੀ ਰੌਣਕ ਦੀ ਗੱਲ ਕਰਦੇ ਹਨ, ਸਿਰਫ਼ ਕੰਮ ‘ਤੇ ਪੈਸਾ ਖਰਚ ਕਰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਅਜੇ ਇੱਕ ਸਾਲ ਵੀ ਪੂਰਾ ਨਹੀਂ ਹੋਇਆ, ਪਰ 10 ਮਹੀਨਿਆਂ ਵਿੱਚ ਬਹੁਤ ਸਾਰਾ ਕੰਮ ਹੋਇਆ ਹੈ। ਉਨ੍ਹਾਂ ਕਿਹਾ ਕਿ ਕਲੀਨਿਕ ਦੀ ਸਹੂਲਤ ਹਰ ਕਿਸੇ ਨੂੰ ਮਿਲੇਗੀ। ਇਸ ਨਾਲ ਪੰਜਾਬ ਤੰਦਰੁਸਤ ਹੋਵੇਗਾ ਅਤੇ ਉਨ੍ਹਾਂ ਦੱਸਿਆ ਕਿ ਇਸ ਲਈ ‘ਸਰਕਾਰ ਤੁਹਾਡੇ ਘਰ’ ਸਕੀਮ ਸ਼ੁਰੂ ਕੀਤੀ ਗਈ ਹੈ।

ਕੇਂਦਰ ਦਿੱਲੀ ਵਿੱਚ ਬਹੁਤ ਦਖਲਅੰਦਾਜ਼ੀ ਕਰਦਾ ਹੈ

ਉਦਘਾਟਨ ਸਮਾਰੋਹ ‘ਚ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ‘ਚ ਮੁਹੱਲਾ ਕਲੀਨਿਕਾਂ ‘ਚ ਸਭ ਕੁਝ ਮੁਫਤ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਚੰਗਾ ਹੁੰਗਾਰਾ ਮਿਲਿਆ ਹੈ ਜਿਸ ਕਰਕੇ ਪੰਜਾਬ ਵਿੱਚ ਇਸ ਦੀ ਸ਼ੁਰੂਆਤ ਕੀਤੀ ਗਈ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਵੀ ਮੁਹੱਲਾ ਕਲੀਨਿਕ ਖੋਲ੍ਹਣ ਦੀ ਲੋਕਾਂ ਦੀ ਮੰਗ ਸੀ ਅਤੇ 2022 ਵਿੱਚ ਪਾਇਲਟ ਪ੍ਰੋਜੈਕਟ ਵਜੋਂ 100 ਕਲੀਨਿਕ ਬਣਾਏ ਗਏ ਸਨ ਪਰ ਅੱਜ 400 ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ 500 ਕਲੀਨਿਕ ਬਣਾਉਣ ਵਿੱਚ ਪੰਜ ਸਾਲ ਲੱਗ ਗਏ ਪਰ ਇੱਥੇ 10 ਮਹੀਨਿਆਂ ਵਿੱਚ ਹੀ ਬਣ ਗਏ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਕੇਂਦਰ ਦੀ ਬਹੁਤ ਦਖ਼ਲਅੰਦਾਜ਼ੀ ਹੈ।

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories