AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮਾਨ ਸਰਕਾਰ ਆਮ ਲੋਕਾਂ ਦੇ ਹਿੱਤਾਂ ਤੇ ਪਹਿਰਾ ਦੇਣ ਲਈ ਵਚਨਬੱਧ- ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਤੋਂ ਸਹੁੰ ਚੁੱਕ ਕੇ ਬਣੀ ਸਰਕਾਰ ਆਮ ਲੋਕਾਂ ਦੇ ਹਿੱਤਾਂ ਤੇ ਪਹਿਰਾ ਦੇਣ ਲਈ ਵਚਨਬੱਧ- ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ

ਮਾਨ ਸਰਕਾਰ ਆਮ ਲੋਕਾਂ ਦੇ ਹਿੱਤਾਂ ਤੇ ਪਹਿਰਾ ਦੇਣ ਲਈ ਵਚਨਬੱਧ- ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ
shailesh-kumar-shaheed-bhagat-singh-nagar
| Updated On: 27 Jan 2023 09:12 AM IST
Share
ਪੰਜਾਬ ਦੇ ਟਰਾਂਸਪੋਰਟ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਆਖਿਆ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਤੋਂ ਸਹੁੰ ਚੁੱਕ ਕੇ ਮੁੱਖ ਮੰਤਰੀ ਬਣੇ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤਾਂ ਤੇ ਪਹਿਰਾ ਦੇਣ ਲਈ ਵਚਨਬੱਧ ਹੈ।ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਨਵਾਂਸ਼ਹਿਰ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਪਹਿਲਾਂ ਸਰਦਾਰ ਭਗਤ ਸਿੰਘ ਦੇ ਬੁੱਤ ਅਤੇ ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਦੇ ਸਮਾਰਕ ਤੇ ਨਤਮਸਤਕ ਹੋਣ ਆਏ ਟਰਾਂਸਪੋਰਟ ਮੰਤਰੀ ਨੇ ਆਖਿਆ ਕਿ 10 ਮਹੀਨੇ ਦੇ ਲੋਕ ਪੱਖੀ ਫ਼ੈਸਲੇ ਸ਼ਹੀਦਾਂ ਦੇ ਸੁਫ਼ਨਿਆਂ ਦਾ ਪੰਜਾਬ ਸਿਰਜਣ ਵੱਲ ਵਧਦੇ ਕਦਮ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਬੂਰ ਪੈ ਰਿਹਾ ਹੈ ਅਤੇ ਪੰਜਾਬ ਸਰਕਾਰ ਆਮ ਲੋਕਾਂ ਨੂੰ ਹਰ ਸੁੱਖ-ਸਹੂਲਤ ਮੁਹੱਈਆ ਕਰਵਾਉਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਹੁਣ ਤੱਕ 25 ਹਜ਼ਾਰ ਸਰਕਾਰੀ ਨੌਕਰੀਆਂ ਦੇ ਨਿਯੁੱਕਤੀ ਪੱਤਰ ਦਿੱਤੇ ਜਾ ਚੁੱਕੇ ਹਨ। ਇਸ ਦੇ ਨਾਲ 36 ਹਜ਼ਾਰ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਵੀ ਜ਼ੋਰਾਂ ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਇੱਕ ਤੋਂ ਬਾਅਦ ਇੱਕ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਸੂਬੇ ਚ ਪਹਿਲਾਂ ਖੋਲ੍ਹੇ 100 ਆਮ ਆਦਮੀ ਕਲੀਨਿਕਾਂ ਨੇ ਲੋਕਾਂ ਨੂੰ ਇਲਾਜ ਚ ਵੱਡੀ ਰਾਹਤ ਦਿੱਤੀ ਹੈ। ਇਸ ਸਿਹਤ ਮਾਡਲ ਤੋਂ ਉਤਸ਼ਾਹਿਤ ਹੋ ਕੇ 400 ਹੋਰ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਚ ਹਰੇਕ ਸ਼ਹਿਰ, ਹਰੇਕ ਵਾਰਡ, ਹਰੇਕ ਪਿੰਡ ਚ ਲੋਕਾਂ ਨੂੰ ਸਿਹਤ ਸਹੂਲਤ ਮੁਹੱਈਆ ਕਰਵਾਈ ਜਾਵੇਗੀ, ਜਿਸ ਵਿੱਚ ਮੁਫ਼ਤ ਟੈਸਟ ਤੇ ਦਵਾਈਆਂ ਸ਼ਾਮਿਲ ਹਨ। ਇਸ ਮੌਕੇ ਉਨ੍ਹਾਂ ਨਾਲ ਆਪ ਦੇ ਸੀਨੀਅਰ ਆਗੂ ਲਲਿਤ ਮੋਹਨ ਪਾਠਕ, ਕੁਲਜੀਤ ਸਿੰਘ ਸਰਹਾਲ, ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸਤਨਾਮ ਜਲਾਲਪੁਰ, ਅਸ਼ੋਕ ਕਟਾਰੀਆ, ਇੰਪਰੂਵਮੈਂਟ ਟ੍ਰੱਸਟ ਨਵਾਂਸ਼ਹਿਰ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਆਪ ਆਗੂ ਬਲਵੀਰ ਸਿੰਘ ਕਰਨਾਣਾ ਤੇ ਜ਼ਿਲ੍ਹਾ ਸਕੱਤਰ ਗਗਨ ਅਗਨੀਹੋਤਰੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਦੇ ਸਵਾਗਤ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਚ ਡੀ ਸੀ ਨਵਜੋਤ ਪਾਲ ਸਿੰਘ ਰੰਧਾਵਾ, ਐਸ ਐਸ ਪੀ ਭਾਗੀਰਥ ਸਿੰਘ ਮੀਣਾ, ਏ ਡੀ ਸੀ (ਜ) ਰਾਜੀਵ ਵਰਮਾ, ਐਸ ਡੀ ਐਮ ਨਵਾਂਸ਼ਹਿਰ (ਵਾਧੂ ਚਾਰਜ ਬੰਗਾ) ਮੇਜਰ ਡਾ. ਸ਼ਿਵਰਾਜ ਸਿੰਘ ਬੱਲ, ਡੀ ਐਸ ਪੀ ਬੰਗਾ ਸਰਵਣ ਸਿੰਘ ਬੱਲ, ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਜਸਬੀਰ ਸਿੰਘ ਕੋਟਲਾ ਮੌਜੂਦ ਸਨ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...