AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਹਾਦਸੇ ਦਾ ਸ਼ਿਕਾਰ, 2 ਔਰਤਾਂ ਸਮੇਤ 3 ਦੀ ਮੌਤ, 26 ਜ਼ਖ਼ਮੀ

Sangrur Bus Accident: ਚੰਡੀਗੜ੍ਹ ਜਾ ਰਹੀ ਸਵਾਰੀਆਂ ਨਾਲ ਭਰੀ PRTC ਬੱਸ ਬੁੱਧਵਾਰ ਤੜਕੇ ਸੰਗਰੂਰ ਵਿੱਚ ਓਵਰਬ੍ਰਿਜ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ। ਇਸ ਹਾਦਸੇ ਵਿੱਚ 2 ਔਰਤਾਂ ਸਮੇਤ 3 ਸਵਾਰੀਆਂ ਦੀ ਮੌਤ ਹੋ ਗਈ, ਜਦਕਿ 26 ਲੋਕ ਜ਼ਖ਼ਮੀ ਹੋ ਗਏ।

ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਹਾਦਸੇ ਦਾ ਸ਼ਿਕਾਰ, 2 ਔਰਤਾਂ ਸਮੇਤ 3 ਦੀ ਮੌਤ, 26 ਜ਼ਖ਼ਮੀ
ਸੰਗਰੂਰ ‘ਚ PRTC ਬੱਸ ਦਾ ਭਿਆਨਕ ਹਾਦਸਾ
kulveer-singh
| Updated On: 11 Nov 2026 11:40 AM IST
Share

ਚੰਡੀਗੜ੍ਹ ਜਾ ਰਹੀ ਸਵਾਰੀਆਂ ਨਾਲ ਭਰੀ PRTC ਬੱਸ ਬੁੱਧਵਾਰ ਤੜਕੇ ਸੰਗਰੂਰ ਵਿੱਚ ਓਵਰਬ੍ਰਿਜ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ। ਇਸ ਹਾਦਸੇ ਵਿੱਚ 2 ਔਰਤਾਂ ਸਮੇਤ 3 ਸਵਾਰੀਆਂ ਦੀ ਮੌਤ ਹੋ ਗਈ, ਜਦਕਿ 26 ਲੋਕ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ 15 ਸਵਾਰੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕੀਤਾ ਗਿਆ ਹੈ।

ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬੱਸ ਡਰਾਈਵਰ ਨਿਰਧਾਰਤ ਸਮੇਂ ਤੋਂ ਲੇਟ ਹੋ ਗਿਆ ਸੀ। ਇਸ ਦੀ ਭਰਪਾਈ ਕਰਨ ਲਈ ਉਹ ਬੱਸ ਨੂੰ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ। ਇਸੇ ਕਾਰਨ ਬੱਸ ਬੇਕਾਬੂ ਹੋ ਗਈ।

ਪੁਲਿਸ ਨੇ ਜ਼ਖ਼ਮੀ ਵਿਦਿਆਰਥੀ ਦੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਹਾਦਸੇ ਦੀ ਹੋਰ ਜਾਂਚ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਗ੍ਰਹਿ ਜ਼ਿਲ੍ਹੇ ਵਿੱਚ ਵਾਪਰੇ ਇਸ ਹਾਦਸੇ ‘ਤੇ ਦੁੱਖ ਪ੍ਰਗਟਾਇਆ ਹੈ।

ਸੰਗਰੂਰ ਤੋਂ ਚੰਡੀਗੜ੍ਹ ਲਈ ਰਵਾਨਾ ਹੋਈ ਬੱਸ, 10 ਮਿੰਟ ਲੇਟ ਸੀ

ਪੁਲਿਸ ਮੁਤਾਬਕ PRTC ਦੀ ਬੱਸ (PB13BN6053) ਸੰਗਰੂਰ ਤੋਂ ਪਟਿਆਲਾ ਹੁੰਦੇ ਹੋਏ ਚੰਡੀਗੜ੍ਹ ਤੱਕ ਚੱਲਦੀ ਹੈ। ਬੱਸ ਦੇ ਸੰਗਰੂਰ ਤੋਂ ਰਵਾਨਾ ਹੋਣ ਦਾ ਸਮਾਂ ਤੜਕੇ 4:30 ਵਜੇ ਨਿਰਧਾਰਤ ਹੈ। ਪਰ ਬੁੱਧਵਾਰ ਤੜਕੇ ਡਰਾਈਵਰ 10 ਮਿੰਟ ਲੇਟ ਹੋ ਗਿਆ। ਇਸ ਕਾਰਨ ਬੱਸ ਸਵੇਰੇ 4:40 ਵਜੇ ਸੰਗਰੂਰ ਬੱਸ ਸਟੈਂਡ ਤੋਂ ਰਵਾਨਾ ਹੋਈ।

ਪੁਲ ਨਾਲ ਟਕਰਾਈ, ਫਿਰ ਕੱਚੇ ਰਸਤੇ ‘ਤੇ ਉਤਰੀ

ਜਦੋਂ ਬੱਸ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ‘ਤੇ ਸੰਗਰੂਰ ਦੇ ਧੂਰੀ ਵਾਲੇ ਪਾਸੇ ਤੋਂ ਪਟਿਆਲਾ ਵੱਲ ਆ ਰਹੀ ਸੀ ਤਾਂ ਇਹ ਬੇਕਾਬੂ ਹੋ ਗਈ। ਡਰੀਮਲੈਂਡ ਕਾਲੋਨੀ ਤੋਂ ਅੱਗੇ ਮਸਤੂਆਣਾ ਸਾਹਿਬ ਨੇੜੇ ਬੱਸ ਸੱਜੇ ਪਾਸੇ ਪੁਲ ਦੀ ਕੰਧ ਨਾਲ ਟਕਰਾ ਗਈ। ਇਸ ਤੋਂ ਬਾਅਦ ਡਰਾਈਵਰ ਨੇ ਸਟੀਅਰਿੰਗ ਖੱਬੇ ਪਾਸੇ ਮੋੜਿਆ ਤਾਂ ਬੱਸ ਕੱਚੇ ਰਸਤੇ ‘ਤੇ ਉਤਰ ਗਈ।

ਬੇਕਾਬੂ ਹੋ ਕੇ ਖੇਤਾਂ ਵਿੱਚ ਪਲਟੀ, ਝਾੜੀਆਂ ਵਿੱਚ ਜਾ ਕੇ ਦਰੱਖਤ ਨਾਲ ਟਕਰਾਈ

ਇਸ ਤੋਂ ਬਾਅਦ ਬੱਸ ਬੇਕਾਬੂ ਹੋ ਕੇ ਖੱਬੇ ਪਾਸੇ ਖੇਤਾਂ ਵਿੱਚ ਪਲਟ ਗਈ। ਪਲਟਦੀ ਹੋਈ ਬੱਸ ਝਾੜੀਆਂ ਵਿੱਚ ਜਾ ਵੜੀ ਅਤੇ ਇੱਕ ਦਰੱਖਤ ਨਾਲ ਟਕਰਾਉਣ ਤੋਂ ਬਾਅਦ ਰੁਕ ਗਈ। ਇਸ ਦੌਰਾਨ ਬੱਸ ਦੇ ਸ਼ੀਸ਼ੇ ਟੁੱਟ ਗਏ। ਸੀਟਾਂ ‘ਤੇ ਬੈਠੀਆਂ ਸਵਾਰੀਆਂ ਉਛਲ ਕੇ ਇੱਕ-ਦੂਜੇ ਉੱਤੇ ਜਾ ਡਿੱਗੀਆਂ। ਹਾਦਸੇ ਤੋਂ ਬਾਅਦ ਬੱਸ ਵਿੱਚ ਚੀਕ-ਚਿਹਾੜਾ ਮਚ ਗਿਆ।

ਕੁਝ ਸਵਾਰੀਆਂ ਖ਼ੁਦ ਬਾਹਰ ਨਿਕਲੀਆਂ, ਕੁਝ ਨੂੰ ਲੋਕਾਂ ਨੇ ਕੱਢਿਆ

ਆਸ-ਪਾਸ ਦੇ ਲੋਕਾਂ ਨੇ ਜਦੋਂ ਰੌਲਾ ਸੁਣਿਆ ਤਾਂ ਉਹ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਸਵਾਰੀਆਂ ਨੂੰ ਬੱਸ ਵਿੱਚੋਂ ਬਾਹਰ ਕੱਢਣ ਲੱਗੇ। ਜਿਨ੍ਹਾਂ ਸਵਾਰੀਆਂ ਨੂੰ ਘੱਟ ਸੱਟਾਂ ਲੱਗੀਆਂ ਸਨ, ਉਹ ਖ਼ੁਦ ਹੀ ਬਾਹਰ ਨਿਕਲ ਆਈਆਂ। ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ 26 ਜ਼ਖ਼ਮੀ ਸਵਾਰੀਆਂ ਨੂੰ ਤੁਰੰਤ ਸਥਾਨਕ ਹਸਪਤਾਲ ਪਹੁੰਚਾਇਆ। ਇਨ੍ਹਾਂ ਵਿੱਚੋਂ ਗੰਭੀਰ ਜ਼ਖ਼ਮੀਆਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ।

ਜ਼ਖ਼ਮੀ ਸਵਾਰੀ ਨੇ ਦੱਸਿਆ- 3 ਵਾਰ ਲੱਗੇ ਜ਼ੋਰਦਾਰ ਝਟਕੇ

ਹਸਪਤਾਲ ਵਿੱਚ ਦਾਖ਼ਲ ਇੱਕ ਜ਼ਖ਼ਮੀ ਮਹਿਲਾ ਯਾਤਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਹੀ ਨਹੀਂ ਲੱਗਾ ਕਿ ਬੱਸ ਕਿਸ ਚੀਜ਼ ਨਾਲ ਟਕਰਾਈ ਸੀ। ਬੱਸ ਦੀ ਟੱਕਰ ਤੋਂ ਬਾਅਦ ਜ਼ੋਰਦਾਰ ਆਵਾਜ਼ ਆਈ। ਫਿਰ ਬੱਸ ਨੂੰ 2-3 ਜ਼ੋਰਦਾਰ ਝਟਕੇ ਲੱਗੇ ਅਤੇ ਉਹ ਪਲਟ ਗਈ। ਇਸ ਹਾਦਸੇ ਵਿੱਚ ਬੱਸ ਅੰਦਰ ਬੈਠੇ ਕਈ ਲੋਕ ਜ਼ਖ਼ਮੀ ਹੋ ਗਏ।

ਚੰਡੀਗੜ੍ਹ ਦੇ ਕੋਚਿੰਗ ਵਿਦਿਆਰਥੀ ਦੇ ਬਿਆਨਾਂ ‘ਤੇ FIR

ਪੁਲਿਸ ਮੁਤਾਬਕ ਇਸ ਹਾਦਸੇ ਵਿੱਚ ਧੂਰੀ ਦੀਆਂ ਰਹਿਣ ਵਾਲੀਆਂ 2 ਮਹਿਲਾ ਸਵਾਰੀਆਂ ਅਤੇ ਥਲੇਸ ਦੇ ਰਹਿਣ ਵਾਲੇ 55 ਸਾਲਾ ਮਨਜੀਤ ਸਿੰਘ ਦੀ ਮੌਤ ਹੋ ਗਈ ਹੈ। ਕੁੱਲ 26 ਜ਼ਖ਼ਮੀਆਂ ਨੂੰ ਹਸਪਤਾਲ ਲਿਆਂਦਾ ਗਿਆ, ਜਿਨ੍ਹਾਂ ਵਿੱਚੋਂ 15 ਸਵਾਰੀਆਂ ਨੂੰ ਅਗਲੇ ਇਲਾਜ ਲਈ ਰੈਫਰ ਕਰ ਦਿੱਤਾ ਗਿਆ ਹੈ।

ਬਾਕੀ 11 ਜ਼ਖ਼ਮੀਆਂ ਦਾ ਇਲਾਜ ਧੂਰੀ ਦੇ ਹਸਪਤਾਲ ਵਿੱਚ ਚੱਲ ਰਿਹਾ ਹੈ। ਪੁਲਿਸ ਮੁਤਾਬਕ ਚੰਡੀਗੜ੍ਹ ਦੇ ਕੋਚਿੰਗ ਵਿਦਿਆਰਥੀ ਵਿਨੈ ਕੁਮਾਰ ਦੇ ਬਿਆਨਾਂ ਦੇ ਆਧਾਰ ‘ਤੇ ਡਰਾਈਵਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਬੱਸ ਹਾਦਸੇ ਨੂੰ ਲੈ ਕੇ 2 ਅਹਿਮ ਗੱਲਾਂ…

DSP ਨੇ ਕਿਹਾ- ਡਰਾਈਵਰ ਦੀ ਗ਼ਲਤੀ: ਸੰਗਰੂਰ ਦੇ DSP ਦਲਬੀਰ ਸਿੰਘ ਸੰਧੂ ਨੇ ਦੱਸਿਆ ਕਿ ਡਰਾਈਵਰ ਬੱਸ ਲੈ ਕੇ ਧੂਰੀ ਤੋਂ ਦੇਰੀ ਨਾਲ ਰਵਾਨਾ ਹੋਇਆ ਸੀ। ਉਸ ਨੂੰ ਸਮੇਂ ਦੀ ਇਸ ਦੇਰੀ ਦੀ ਭਰਪਾਈ ਕਰਨੀ ਸੀ, ਜਿਸ ਕਾਰਨ ਉਹ ਬੱਸ ਨੂੰ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾ ਰਿਹਾ ਸੀ। ਇਸੇ ਕਾਰਨ ਬੱਸ ਪੁਲ ਦੀ ਕੰਧ ਨਾਲ ਟਕਰਾਉਣ ਤੋਂ ਬਾਅਦ ਖੇਤਾਂ ਵਿੱਚ ਪਲਟ ਗਈ।

ਧੁੰਦ ਨਹੀਂ ਸੀ, ਡਰਾਈਵਰ ਨੇ ਗੁਆਇਆ ਕੰਟਰੋਲ: ਹਾਦਸੇ ਤੋਂ ਬਾਅਦ ਮੌਕੇ ‘ਤੇ ਪਹੁੰਚੇ ASI ਮੇਹਰ ਸਿੰਘ ਨੇ ਦੱਸਿਆ ਕਿ ਤੜਕੇ ਧੁੰਦ ਨਹੀਂ ਸੀ। ਸਵਾਰੀਆਂ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਬੱਸ ਦੀ ਰਫ਼ਤਾਰ ਕਾਫ਼ੀ ਤੇਜ਼ ਸੀ। ਇਸ ਕਾਰਨ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ ਅਤੇ ਹਾਦਸਾ ਵਾਪਰ ਗਿਆ।

CM ਮਾਨ ਬੋਲੇ- ਜ਼ਖ਼ਮੀਆਂ ਦਾ ਮੁਫ਼ਤ ਇਲਾਜ ਹੋਵੇਗਾ

ਹਾਦਸੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਸੰਗਰੂਰ ਵਿੱਚ PRTC ਬੱਸ ਦੇ ਦਰਦਨਾਕ ਹਾਦਸੇ ਦੀ ਖ਼ਬਰ ਬੇਹੱਦ ਦੁਖਦਾਈ ਹੈ। ਇਸ ਹਾਦਸੇ ਵਿੱਚ 3 ਕੀਮਤੀ ਜਾਨਾਂ ਚਲੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

Follow Us
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ...
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?...
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ...
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ...
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ...
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......