AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਹੁਸ਼ਿਆਰਪੁਰ ‘ਚ ਖਾਦ ਦੀ ਗ਼ੈਰ-ਕਾਨੂੰਨੀ 448 ਬੋਰੀਆਂ ਜ਼ਬਤ, 2 ਸੋਸਾਇਟੀਆਂ ਦੇ ਸਕੱਤਰਾਂ ‘ਤੇ FIR ਦਰਜ

ਹੁਸ਼ਿਆਰਪੁਰ ਵਿੱਚ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਵਿਭਾਗ ਨੇ ਗ਼ੈਰ-ਅਧਿਕਾਰਤ ਤਰੀਕੇ ਨਾਲ ਸਪਲਾਈ ਕੀਤੀ ਜਾ ਰਹੀ ਖਾਦ ਦੀ ਇੱਕ ਵੱਡੀ ਖੇਪ ਜ਼ਬਤ ਕੀਤੀ ਹੈ ਅਤੇ ਇਸ ਮਾਮਲੇ ਵਿੱਚ ਦੋ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਖ਼ਿਲਾਫ਼ ਐਫ਼.ਆਈ.ਆਰ. (FIR) ਦਰਜ ਕਰਵਾਈ ਗਈ ਹੈ।

ਹੁਸ਼ਿਆਰਪੁਰ 'ਚ ਖਾਦ ਦੀ ਗ਼ੈਰ-ਕਾਨੂੰਨੀ 448 ਬੋਰੀਆਂ ਜ਼ਬਤ, 2 ਸੋਸਾਇਟੀਆਂ ਦੇ ਸਕੱਤਰਾਂ 'ਤੇ FIR ਦਰਜ
sukhvinder-singh
| Updated On: 28 Jul 2026 19:38 PM IST
Share

ਹੁਸ਼ਿਆਰਪੁਰ ਵਿੱਚ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਵਿਭਾਗ ਨੇ ਗ਼ੈਰ-ਅਧਿਕਾਰਤ ਤਰੀਕੇ ਨਾਲ ਸਪਲਾਈ ਕੀਤੀ ਜਾ ਰਹੀ ਖਾਦ ਦੀ ਇੱਕ ਵੱਡੀ ਖੇਪ ਜ਼ਬਤ ਕੀਤੀ ਹੈ ਅਤੇ ਇਸ ਮਾਮਲੇ ਵਿੱਚ ਦੋ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਖ਼ਿਲਾਫ਼ ਐਫ਼.ਆਈ.ਆਰ. (FIR) ਦਰਜ ਕਰਵਾਈ ਗਈ ਹੈ।

ਇਹ ਕਾਰਵਾਈ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਦੁਆਰਾ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੇ ਖਾਦ, ਬੀਜ ਅਤੇ ਕੀਟਨਾਸ਼ਕ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕੀਤੀ ਗਈ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਦਪਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਇਹ ਚੈਕਿੰਗ ਅਭਿਆਨ ਚਲਾਇਆ ਜਾ ਰਿਹਾ ਹੈ।

ਪਿੰਡ ਜਮਸ਼ੇਰ ਚਠਿਆਲ ‘ਚ ਮਾਰਿਆ ਛਾਪਾ

ਕਿਸਾਨਾਂ ਤੋਂ ਮਿਲੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਵਿਭਾਗੀ ਟੀਮ ਨੇ ਪਿੰਡ ਜਮਸ਼ੇਰ ਚਠਿਆਲ ਵਿਖੇ ਛਾਪੇਮਾਰੀ ਕੀਤੀ। ਸ਼ਿਕਾਇਤਕਰਤਾਵਾਂ ਨੇ ਦੱਸਿਆ ਕਿ ਮਾਨਗੜ੍ਹ ਕੋਆਪ੍ਰੇਟਿਵ ਸੋਸਾਇਟੀ ਦੇ ਸਕੱਤਰ ਅਵਤਾਰ ਸਿੰਘ ਅਤੇ ਧੁੱਗਾ ਕਲਾਂ ਕੋਆਪ੍ਰੇਟਿਵ ਸੋਸਾਇਟੀ ਦੇ ਸਕੱਤਰ ਤਜਿੰਦਰ ਸਿੰਘ ਉਰਫ਼ ਰਾਜਾ, ਸੋਸਾਇਟੀ ਰਾਹੀਂ ਖਾਦ ਵੰਡਣ ਦੀ ਬਜਾਏ ਸਿੱਧਾ ਕਿਸਾਨਾਂ ਦੇ ਘਰਾਂ ਵਿੱਚ ਸਪਲਾਈ ਕਰ ਰਹੇ ਸਨ।

ਸਿੱਧਾ ਰੈਕ ਤੋਂ ਖਾਦ ਲਿਆਉਣ ਦਾ ਦਾਅਵਾ

ਦੋਸ਼ ਹੈ ਕਿ ਸਬੰਧਤ ਸਕੱਤਰਾਂ ਨੇ ਕਿਸਾਨਾਂ ਨੂੰ ਕਿਹਾ ਕਿ ਇਹ ਖਾਦ ਸਿੱਧੀ ਰੈਕ ਤੋਂ ਲਿਆਂਦੀ ਗਈ ਹੈ। ਜਦੋਂ ਕਿਸਾਨਾਂ ਨੇ ਖਾਦ ਦਾ ਪੱਕਾ ਬਿਲ ਅਤੇ ਬਿਲਟੀ ਮੰਗੀ ਤਾਂ ਉਨ੍ਹਾਂ ਨੇ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਕਿਸਾਨਾਂ ਨੇ ਤੁਰੰਤ ਮੁੱਖ ਖੇਤੀਬਾੜੀ ਅਫ਼ਸਰ ਕੋਲ ਇਸ ਦੀ ਸ਼ਿਕਾਇਤ ਕੀਤੀ।

ਸ਼ਿਕਾਇਤ ਮਿਲਦੇ ਹੀ ਡਾ. ਦਪਿੰਦਰ ਸਿੰਘ ਸੰਧੂ ਦੇ ਨਿਰਦੇਸ਼ਾਂ ‘ਤੇ ਇੱਕ ਵਿਸ਼ੇਸ਼ ਟੀਮ ਗਠਿਤ ਕੀਤੀ ਗਈ, ਜਿਸ ਵਿੱਚ ਖੇਤੀਬਾੜੀ ਵਿਕਾਸ ਅਫ਼ਸਰ ਭੁੰਗਾ ਮਨਪ੍ਰੀਤ, ਖੇਤੀਬਾੜੀ ਵਿਕਾਸ ਅਫ਼ਸਰ (ਪੀ.ਪੀ.) ਡਾ. ਸਿਮਰਨਜੀਤ ਸਿੰਘ ਅਤੇ ਖੇਤੀਬਾੜੀ ਵਿਕਾਸ ਅਫ਼ਸਰ (ਟੀ.ਏ.) ਹਰਪ੍ਰੀਤ ਸਿੰਘ ਸ਼ਾਮਲ ਸਨ। ਇਸ ਟੀਮ ਨੇ ਪਿੰਡ ਜਮਸ਼ੇਰ ਚਠਿਆਲ ‘ਚ ਛਾਪਾ ਮਾਰ ਕੇ 299 ਬੋਰੀਆਂ ਡੀ.ਏ.ਪੀ. (DAP) ਅਤੇ 149 ਬੋਰੀਆਂ ਐੱਮ.ਓ.ਪੀ. (MOP) ਖਾਦ ਜ਼ਬਤ ਕੀਤੀ।

ਜ਼ਬਤ ਖਾਦ ਗੜ੍ਹਦੀਵਾਲਾ ਪੁਲਿਸ ਹਵਾਲੇ

ਜ਼ਬਤ ਕੀਤੀ ਗਈ ਖਾਦ ਨੂੰ ਗੜ੍ਹਦੀਵਾਲਾ ਥਾਣੇ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਗੁਣਵੱਤਾ ਦੀ ਜਾਂਚ ਲਈ ਡੀ.ਏ.ਪੀ. ਅਤੇ ਐੱਮ.ਓ.ਪੀ. ਖਾਦ ਦੇ 2 ਸੈਂਪਲ ਵੀ ਭਰੇ ਗਏ ਹਨ। ਮੁੱਖ ਖੇਤੀਬਾੜੀ ਅਫ਼ਸਰ ਡਾ. ਦਪਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਫ਼ਰਟੀਲਾਈਜ਼ਰ ਕੰਟਰੋਲ ਆਰਡਰ, 1985 (Fertilizer Control Order, 1985) ਦੇ ਤਹਿਤ ਕਾਨੂੰਨੀ ਕਾਰਵਾਈ ਕੀਤੀ ਗਈ ਹੈ ਅਤੇ ਗੜ੍ਹਦੀਵਾਲਾ ਥਾਣੇ ਵਿੱਚ FIR ਦਰਜ ਕਰਵਾਈ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨਾਲ ਖੇਡਣ ਵਾਲੀ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਜਾਂ ਗੜਬੜੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਮਾਮਲਿਆਂ ‘ਚ ਅੱਗੇ ਵੀ ਸਖ਼ਤ ਕਾਰਵਾਈ ਨਿਰੰਤਰ ਜਾਰੀ ਰਹੇਗੀ।

Follow Us
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ
ਦਿੱਲੀ-NCR ਵਿੱਚ ਸਵਾਈਨ ਫਲੂ ਦੀ ਦਸਤਕ, ਜਾਣੋ ਬਚਣ ਦੇ ਸੌਖੇ ਤਰੀਕੇ...
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ
ਚੰਡੀਗੜ੍ਹ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, ਬੱਸ ਸਟੈਂਡ 'ਤੇ ਮਿਲਿਆ IED, 3 ਕਾਬੂ...
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ
ਸਵਾਮੀ ਰਾਮਦੇਵ ਦਾ ਵਨ ਨੇਸ਼ਨ, ਵਨ ਇਲੈਕਸ਼ਨ ਨੂੰ ਸਮਰਥਨ, ਬੋਲੇ- ਰਾਸ਼ਟਰੀ ਹਿੱਤ ਵਿੱਚ ਜ਼ਰੂਰੀ...
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...