Bram Shanker Jimpa: ਕੈਬਨਿਟ ਮੰਤਰੀ ਜਿੰਪਾ ਨੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੁਆਤ, ਬੋਲੇ- ਹਰ ਸ਼ਹਿਰ ‘ਚ ਕਰਵਾਇਆ ਜਾ ਰਿਹਾ ਕੰਮ | hoshiarpur Bram Shanker Jimpa development work cm bhagwant mann know full in punjabi Punjabi news - TV9 Punjabi

Bram Shanker Jimpa: ਕੈਬਨਿਟ ਮੰਤਰੀ ਜਿੰਪਾ ਨੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੁਆਤ, ਬੋਲੇ- ਹਰ ਸ਼ਹਿਰ ਚ ਕਰਵਾਇਆ ਜਾ ਰਿਹਾ ਕੰਮ

Updated On: 

22 Sep 2024 15:41 PM

Bram Shanker Jimpa: ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਹਰ ਕੋਨੇ ਤੱਕ ਵਿਕਾਸ ਦੀ ਗਤੀ ਨੂੰ ਪਹੁੰਚਾਉਣਾ ਹੈ। ਜਿੰਪਾ ਕਿਹਾ ਕਿ ਵਾਰਡ ਨੰਬਰ 45 ਵਿੱਚ ਚੱਲ ਰਹੇ ਇਸ ਨਿਰਮਾਣ ਕਾਰਜ ਨਾਲ ਇਲਾਕਾ ਦੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ ਅਤੇ ਇਸ ਤੋਂ ਇਲਾਵਾ ਇਲਾਕਾ ਵਾਸੀਆਂ ਨੂੰ ਬੇਹਤਰ ਸਹੂਲਤਾਂ ਮਿਲਣਗੀਆਂ।

Bram Shanker Jimpa: ਕੈਬਨਿਟ ਮੰਤਰੀ ਜਿੰਪਾ ਨੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੁਆਤ, ਬੋਲੇ- ਹਰ ਸ਼ਹਿਰ ਚ ਕਰਵਾਇਆ ਜਾ ਰਿਹਾ ਕੰਮ

ਕੈਬਨਿਟ ਮੰਤਰੀ ਜਿੰਪਾ ਨੇ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੁਆਤ, ਬੋਲੇ- ਹਰ ਸ਼ਹਿਰ ‘ਚ ਕਰਵਾਇਆ ਜਾ ਰਿਹਾ ਕੰਮ

Follow Us On

Bram Shanker Jimpa:ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅੱਜ (ਐਤਵਾਰ ਨੂੰ) ਹੁਸ਼ਿਆਰਪੁਰ ਪਹੁੰਚੇ ਜਿੱਥੇ ਉਹਨਾਂ ਨੇ ਸਥਾਨਕ ਵਾਰਡ ਨੰਬਰ 45 ਵਿੱਚ 23 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਅਤੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਖੇਤਰ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਤੇਜ਼ੀ ਨਾਲ ਵਿਕਾਸ ਕਾਰਜਾਂ ਨੂੰ ਅੱਗੇ ਵਧਾ ਰਹੀ ਹੈ। ਜਿੰਪਾ ਨੇ ਦਾਅਵਾ ਕੀਤਾ ਕਿ ਮਹਿਜ਼ ਢਾਈ ਸਾਲਾਂ ਦੇ ਕਾਰਜਕਾਲ ਵਿੱਚ ਸ਼ਹਿਰ ਵਿੱਚ ਕਰੀਬ 30 ਕਰੋੜ ਰੁਪਏ ਦੇ ਵਿਕਾਸ ਕਾਰਜ ਮੁਕੰਮਲ ਕੀਤੇ ਗਏ ਹਨ।

ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਹਰ ਕੋਨੇ ਤੱਕ ਵਿਕਾਸ ਦੀ ਗਤੀ ਨੂੰ ਪਹੁੰਚਾਉਣਾ ਹੈ। ਜਿੰਪਾ ਕਿਹਾ ਕਿ ਵਾਰਡ ਨੰਬਰ 45 ਵਿੱਚ ਚੱਲ ਰਹੇ ਇਸ ਨਿਰਮਾਣ ਕਾਰਜ ਨਾਲ ਇਲਾਕਾ ਦੇ ਲੋਕਾਂ ਦੀ ਕਾਫ਼ੀ ਸਮੇਂ ਤੋਂ ਕੀਤੀ ਜਾ ਰਹੀ ਮੰਗ ਪੂਰੀ ਹੋਵੇਗੀ ਅਤੇ ਇਸ ਤੋਂ ਇਲਾਵਾ ਇਲਾਕਾ ਵਾਸੀਆਂ ਨੂੰ ਬੇਹਤਰ ਸਹੂਲਤਾਂ ਮਿਲਣਗੀਆਂ।

ਵਿਕਾਸ ਦੀ ਦਿਸ਼ਾ ਚ ਅੱਗੇ ਵਧ ਰਿਹਾ ਪੰਜਾਬ

ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮਾਨ ਸਰਕਾਰ ਵਿਕਾਸ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ, ਚਾਹੇ ਉਹ ਸ਼ਹਿਰੀ ਹੋਵੇ ਜਾਂ ਪੇਂਡੂ ਖੇਤਰ। ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਸਥਾਨ ਵਿਕਾਸ ਤੋਂ ਵਾਂਝਾ ਨਾ ਰਹੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਦੀ ਪ੍ਰਸ਼ੰਸਾ ਕਰਦਿਆਂ ਜਿੰਪਾ ਨੇ ਕਿਹਾ ਕਿ ਸੂਬੇ ਵਿੱਚ ਬਰਾਬਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਹਰ ਨਾਗਰਿਕ ਨੂੰ ਵਧੀਆ ਸਹੂਲਤਾਂ ਮਿਲ ਸਕਣ। ਉਹਨਾਂ ਨੇ ਦਾਅਵਾ ਕੀਤਾ ਕਿ ਪੰਜਾਬ ਵਿਕਾਸ ਦੀ ਦਿਸ਼ਾ ਵਿੱਚ ਤੇਜ਼ੀ ਨਾਲ ਹੋਰ ਅੱਗੇ ਵੱਧ ਰਿਹਾ ਹੈ।

Exit mobile version