AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਦਸੂਆ: 10 ਮਿੰਟ ਕਹਿ ਕੇ ਘਰੋਂ ਗਿਆ ਪੁੱਤਰ, 2 ਮਹੀਨੇ ਬਾਅਦ ਵੀ ਵਾਪਸ ਨਹੀਂ ਆਇਆ… ਪੀੜਤ ਪਰਿਵਾਰ ਨੂੰ ਦੋਸਤਾਂ ‘ਤੇ ਸ਼ੱਕ

ਕਰਨਦੀਪ ਦੇ ਪਿਤਾ ਨੇ ਦੱਸਿਆ ਕਿ ਉਸ ਸ਼ਾਮ ਨੂੰ ਹਰ ਜਗ੍ਹਾ ਭਾਲ ਕਰਨ ਤੋਂ ਬਾਅਦ ਅਸੀਂ ਦਸੂਹਾ ਪੁਲਿਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ। ਜਦੋਂ ਪੁਲਿਸ ਨੇ ਸਥਾਨਕ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਤਾਂ ਉਨ੍ਹਾਂ ਨੇ ਪਾਇਆ ਕਿ ਕਰਨਦੀਪ ਆਪਣੇ ਦੋਸਤਾਂ ਨਾਲ ਨਹਿਰ ਵੱਲ ਗਿਆ ਸੀ, ਪਰ ਜਦੋਂ ਦੋਸਤ ਵਾਪਸ ਆਏ ਤਾਂ ਕਰਨਦੀਪ ਉਨ੍ਹਾਂ ਦੇ ਨਾਲ ਨਹੀਂ ਸੀ।

ਦਸੂਆ: 10 ਮਿੰਟ ਕਹਿ ਕੇ ਘਰੋਂ ਗਿਆ ਪੁੱਤਰ, 2 ਮਹੀਨੇ ਬਾਅਦ ਵੀ ਵਾਪਸ ਨਹੀਂ ਆਇਆ... ਪੀੜਤ ਪਰਿਵਾਰ ਨੂੰ ਦੋਸਤਾਂ 'ਤੇ ਸ਼ੱਕ
sukhvinder-singh
| Updated On: 11 Jul 2026 11:34 AM IST
Share

ਹੁਸ਼ਿਆਰਪੁਰ ਦੇ ਦਸੂਹਾ ਦੇ ਘੋਘਰਾ ਪਿੰਡ ਦਾ 18 ਸਾਲਾ ਨੌਜਵਾਨ ਕਰਨਦੀਪ ਸਿੰਘ ਦੋ ਮਹੀਨਿਆਂ ਤੋਂ ਲਾਪਤਾ ਹੈ। ਪਰਿਵਾਰ ਪਿਛਲੇ ਦੋ ਮਹੀਨਿਆਂ ਤੋਂ ਮਦਦ ਮੰਗਣ ਲਈ ਦਸੂਹਾ ਪੁਲਿਸ ਸਟੇਸ਼ਨ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਕਰਨਦੀਪ ਦੇ ਪਿਤਾ ਗੁਰਦੀਪ ਸਿੰਘ ਨੇ ਕਿਹਾ ਕਿ ਮੈਂ ਡਰਾਈਵਰੀ ਦਾ ਕੰਮ ਕਰਦਾ ਹਾਂ ਤੇ ਮੇਰਾ ਪੁੱਤਰ ਕਰਨਦੀਪ ਦੋ ਮਹੀਨਿਆਂ ਤੋਂ ਲਾਪਤਾ ਹੈ। ਉਹ ਆਪਣੀ ਮਾਂ ਨੂੰ ਇਹ ਕਹਿ ਕੇ ਘਰੋਂ ਚਲਾ ਗਿਆ ਕਿ ਉਹ ਦੋਸਤਾਂ ਨਾਲ ਕੰਮ ਲਈ ਕਿਤੇ ਜਾ ਰਿਹਾ ਹੈ ਤੇ ਸਿਰਫ਼ 10 ਮਿੰਟਾਂ ਵਿੱਚ ਵਾਪਸ ਆ ਜਾਵੇਗਾ, ਪਰ ਦੋ ਮਹੀਨੇ ਬੀਤ ਗਏ ਹਨ ਤੇ ਉਹ ਵਾਪਸ ਨਹੀਂ ਆਇਆ।

ਕਰਨਦੀਪ ਦੇ ਪਿਤਾ ਨੇ ਦੱਸਿਆ ਕਿ ਉਸ ਸ਼ਾਮ ਨੂੰ ਹਰ ਜਗ੍ਹਾ ਭਾਲ ਕਰਨ ਤੋਂ ਬਾਅਦ ਅਸੀਂ ਦਸੂਹਾ ਪੁਲਿਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ। ਜਦੋਂ ਪੁਲਿਸ ਨੇ ਸਥਾਨਕ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਤਾਂ ਉਨ੍ਹਾਂ ਨੇ ਪਾਇਆ ਕਿ ਕਰਨਦੀਪ ਆਪਣੇ ਦੋਸਤਾਂ ਨਾਲ ਨਹਿਰ ਵੱਲ ਗਿਆ ਸੀ, ਪਰ ਜਦੋਂ ਦੋਸਤ ਵਾਪਸ ਆਏ ਤਾਂ ਕਰਨਦੀਪ ਉਨ੍ਹਾਂ ਦੇ ਨਾਲ ਨਹੀਂ ਸੀ। ਦਸੂਹਾ ਪੁਲਿਸ ਨੇ ਦੋ ਦਿਨਾਂ ਤੱਕ ਗੋਤਾਖੋਰਾਂ ਦੀ ਵਰਤੋਂ ਕਰਕੇ ਨਹਿਰ ਵਿੱਚ ਭਾਲ ਕੀਤੀ, ਪਰ ਕਰਨਦੀਪ ਦਾ ਕੋਈ ਸੁਰਾਗ ਨਹੀਂ ਮਿਲਿਆ।

ਉਸ ਦੇ ਪਿਤਾ ਦਾ ਇਲਜ਼ਾਮ ਹੈ ਕਿ ਪੁਲਿਸ ਹੁਣ ਭਾਲ ਵਿੱਚ ਸਹਿਯੋਗ ਨਹੀਂ ਕਰ ਰਹੀ ਹੈ। ਪਰਿਵਾਰ ਦਾ ਦਾਅਵਾ ਹੈ ਕਿ ਪੁਲਿਸ ਕਰਨਦੀਪ ਦੇ ਦੋਸਤਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਨਹੀਂ ਕਰ ਰਹੀ ਹੈ। ਹਾਲਾਂਕਿ ਦੋਸਤ ਜਾਣਦੇ ਹਨ ਕਿ ਉਸ ਨਾਲ ਕੀ ਹੋਇਆ ਹੈ। ਉਸ ਦੇ ਪਿਤਾ ਦਾ ਮੰਨਣਾ ਹੈ ਕਿ ਉਸ ਦੇ ਪੁੱਤਰ ਨਾਲ ਕੋਈ ਹਾਦਸਾ ਵਾਪਰਿਆ ਹੈ ਤੇ ਉਸ ਨੇ ਦਸੂਹਾ ਪੁਲਿਸ ਨੂੰ ਉਸ ਨੂੰ ਲੱਭਣ ਵਿੱਚ ਸਹਾਇਤਾ ਕਰਨ ਦੀ ਅਪੀਲ ਕੀਤੀ ਹੈ।

Follow Us
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ...
UPI Payment Charges: UPI ਪੇਮੈਂਟ 'ਤੇ ਲੱਗਣ ਵਾਲੇ ਚਾਰਜ ਦੀ ਸੱਚਾਈ, ਜਾਣੋ ਕੀ ਹੈ ਵਿੱਤ ਮੰਤਰਾਲੇ ਦਾ ਨਵਾਂ ਪ੍ਰਸਤਾਵ
UPI Payment Charges: UPI ਪੇਮੈਂਟ 'ਤੇ ਲੱਗਣ ਵਾਲੇ ਚਾਰਜ ਦੀ ਸੱਚਾਈ, ਜਾਣੋ ਕੀ ਹੈ ਵਿੱਤ ਮੰਤਰਾਲੇ ਦਾ ਨਵਾਂ ਪ੍ਰਸਤਾਵ...
ਪੈਸੇ ਲੈ ਕੇ ਵੇਚਦੇ ਸਨ ਟਿਕਟਾਂ... ਹੁਣ ਨਹੀਂ ਮਿਲ ਰਹੇ ਬੰਦੇ...ਕਾਂਗਰਸ ਦੇ ਕਲੇਸ਼ 'ਤੇ AAP MLA ਗੋਲਡੀ ਕੰਬੋਜ ਦਾ ਤਿੱਖਾ ਤੰਜ
ਪੈਸੇ ਲੈ ਕੇ ਵੇਚਦੇ ਸਨ ਟਿਕਟਾਂ... ਹੁਣ ਨਹੀਂ ਮਿਲ ਰਹੇ ਬੰਦੇ...ਕਾਂਗਰਸ ਦੇ ਕਲੇਸ਼ 'ਤੇ AAP MLA ਗੋਲਡੀ ਕੰਬੋਜ ਦਾ ਤਿੱਖਾ ਤੰਜ...
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells...
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ...
ਪੰਜਾਬ ਵਿਧਾਨਸਭਾ ਦਾ ਮਾਨਸੂਨ ਸੈਸ਼ਨ: ਅਮਨ ਅਰੋੜਾ ਕਿਉਂ ਬੋਲੇ - ਮੈਂ ਅਸਤੀਫਾ ਦੇ ਦੇਵਾਂਗਾ, ਜਾਣੋ
ਪੰਜਾਬ ਵਿਧਾਨਸਭਾ ਦਾ ਮਾਨਸੂਨ ਸੈਸ਼ਨ: ਅਮਨ ਅਰੋੜਾ ਕਿਉਂ ਬੋਲੇ - ਮੈਂ ਅਸਤੀਫਾ ਦੇ ਦੇਵਾਂਗਾ, ਜਾਣੋ...
ਅੰਮ੍ਰਿਤਸਰ 'ਚ ਚਿਪਕੇ ਚੰਨੀ ਖਿਲਾਫ ਪੋਸਟਰ... ਥੱਲੇ ਛਪੇ ਫੋਨ ਨੰਬਰ ਨਾਲ ਪਿਆ ਪੁਆੜਾ
ਅੰਮ੍ਰਿਤਸਰ 'ਚ ਚਿਪਕੇ ਚੰਨੀ ਖਿਲਾਫ ਪੋਸਟਰ... ਥੱਲੇ ਛਪੇ ਫੋਨ ਨੰਬਰ ਨਾਲ ਪਿਆ ਪੁਆੜਾ...
ਉੱਤਰੀ ਭਾਰਤ 'ਚ ਭਾਰੀ ਮੀਂਹ ਦਾ ਕਹਿਰ, ਹਰਿਦੁਆਰ ਵਿੱਚ ਗੰਗਾ ਉਫਾਨ 'ਤੇ, ਕਈ ਸੂਬਿਆਂ ਵਿੱਚ ਬਚਾਅ ਕਾਰਜ ਜਾਰੀ
ਉੱਤਰੀ ਭਾਰਤ 'ਚ ਭਾਰੀ ਮੀਂਹ ਦਾ ਕਹਿਰ, ਹਰਿਦੁਆਰ ਵਿੱਚ ਗੰਗਾ ਉਫਾਨ 'ਤੇ, ਕਈ ਸੂਬਿਆਂ ਵਿੱਚ ਬਚਾਅ ਕਾਰਜ ਜਾਰੀ...
E-20 ਪੈਟਰੋਲ ਨੂੰ ਲੈ ਅਰਵਿੰਦ ਕੇਜਰੀਵਾਲ ਨੇ ਖੋਲ੍ਹਿਆ ਮੋਰਚਾ, ਦਿੱਤੀ ਇਹ ਚੇਤਾਵਨੀ
E-20 ਪੈਟਰੋਲ ਨੂੰ ਲੈ ਅਰਵਿੰਦ ਕੇਜਰੀਵਾਲ ਨੇ ਖੋਲ੍ਹਿਆ ਮੋਰਚਾ, ਦਿੱਤੀ ਇਹ ਚੇਤਾਵਨੀ...