ਹੁਸ਼ਿਆਰਪੁਰ: ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ED ਦੀ ਰੇਡ, CRPF ਦੇ ਜਵਾਨ ਤਾਇਨਾਤ

Updated On: 

02 Nov 2026 08:31 AM IST

ਜਾਣਕਾਰੀ ਮੁਤਾਕ, ਅੱਜ ਸਵੇਰੇ ਕਰੀਬ 5:50 ਵਜੇ ਕੇਂਦਰੀ ਏਜੰਸੀਆਂ ਦੀ ਟੀਮ ਸੀਆਰਪੀਐਫ ਦੇ ਜਵਾਨਾਂ ਨਾਲ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਪਹੁੰਚੀ। ਟੀਮ ਵੱਲੋਂ ਘਰ ਦਾ ਮੁੱਖ ਗੇਟ ਅੰਦਰੋਂ ਬੰਦ ਕਰ ਦਿੱਤਾ ਗਿਆ ਹੈ ਤੇ ਅਧਿਕਾਰੀਆਂ ਵੱਲੋਂ ਅੰਦਰ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਹੁਸ਼ਿਆਰਪੁਰ: ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ED ਦੀ ਰੇਡ, CRPF ਦੇ ਜਵਾਨ ਤਾਇਨਾਤ

ਹੁਸ਼ਿਆਰਪੁਰ ‘ਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਅੱਜ ਸਵੇਰੇ ਇੱਕ ਵਾਰ ਫਿਰ ਕੇਂਦਰੀ ਏਜੰਸੀ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ, ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਵੱਲੋਂ ਤੜਕਸਾਰ ਸਾਬਕਾ ਮੰਤਰੀ ਦੇ ਘਰ ਰੇਡ ਕੀਤੀ ਗਈ। ਇਸ ਕਾਰਵਾਈ ਦੌਰਾਨ ਘਰ ਦੇ ਬਾਹਰ ਸੀਆਰਪੀਐਫ ਦੇ ਜਵਾਨ ਵੀ ਤਾਇਨਾਤ ਕੀਤੇ ਗਏ ਹਨ।

ਜਾਣਕਾਰੀ ਮੁਤਾਕ, ਅੱਜ ਸਵੇਰੇ ਕਰੀਬ 5:50 ਵਜੇ ਕੇਂਦਰੀ ਏਜੰਸੀ ਦੀ ਟੀਮ ਸੀਆਰਪੀਐਫ ਦੇ ਜਵਾਨਾਂ ਨਾਲ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ਪਹੁੰਚੀ। ਟੀਮ ਵੱਲੋਂ ਘਰ ਦਾ ਮੁੱਖ ਗੇਟ ਅੰਦਰੋਂ ਬੰਦ ਕਰ ਦਿੱਤਾ ਗਿਆ ਹੈ ਤੇ ਅਧਿਕਾਰੀਆਂ ਵੱਲੋਂ ਅੰਦਰ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਪੁਰਾਣੇ ਮਾਮਲੇ ਨੂੰ ਲੈ ਕੇ ਹੋ ਸਕਦੀ ਹੈ ਕਾਰਵਾਈ

ਮੁੱਢਲੀ ਜਾਣਕਾਰੀ ਮੁਤਾਬਕ, ਕੇਂਦਰੀ ਏਜੰਸੀ ਵੱਲੋਂ ਇਹ ਕਾਰਵਾਈ ਕਿਸੇ ਪੁਰਾਣੇ ਮਾਮਲੇ ਦੇ ਸਬੰਧ ‘ਚ ਕੀਤੀ ਜਾ ਰਹੀ ਹੈ। ਹਾਲਾਂਕਿ, ਛਾਪੇਮਾਰੀ ਦੇ ਅਸਲ ਕਾਰਨਾਂ ਤੇ ਜਾਂਚ ਨਾਲ ਜੁੜੇ ਮਾਮਲੇ ਬਾਰੇ ਅਧਿਕਾਰਤ ਤੌਰ ‘ਤੇ ਅਜੇ ਤੱਕ ਕੋਈ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਫਿਲਹਾਲ ਸਾਬਕਾ ਮੰਤਰੀ ਦੇ ਘਰ ਜਾਂਚ ਜਾਰੀ ਹੈ। ਕੇਂਦਰੀ ਏਜੰਸੀਆਂ ਦੀ ਇਸ ਕਾਰਵਾਈ ਨੂੰ ਲੈ ਕੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਸੁੰਦਰ ਸ਼ਾਮ ਅਰੋੜਾ ਦਾ ਸਿਆਸੀ ਸਫ਼ਰ

ਸੁੰਦਰ ਸ਼ਾਮ ਅਰੋੜਾ ਨੇ ਆਪਣਾ ਸਿਆਸੀ ਸਫ਼ਰ ਕਾਂਗਰਸ ਪਾਰਟੀ ਤੋਂ ਸ਼ੁਰੂ ਕੀਤਾ। ਉਹ ਪੰਜਾਬ ਸਰਕਾਰ ਵਿੱਚ ਉਦਯੋਗ ਤੇ ਵਣਜ ਵਿਭਾਗ ਦੇ ਕੈਬਨਿਟ ਮੰਤਰੀ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਸੁੰਦਰ ਸ਼ਾਮ ਅਰੋੜਾ ਨੇ ਸਾਲ 2012 ‘ਚ ਪਹਿਲੀ ਵਾਰ ਵਿਧਾਨ ਸਭਾ ਚੋਣ ਲੜੀ। ਉਨ੍ਹਾਂ ਨੇ ਕਾਂਗਰਸ ਦੀ ਟਿਕਟ ‘ਤੇ ਹੁਸ਼ਿਆਰਪੁਰ ਹਲਕੇ ਤੋਂ ਚੋਣ ਲੜਦਿਆਂ ਪਹਿਲੀ ਵਾਰ ਵਿਧਾਇਕ ਬਣੇ। ਇਸ ਤੋਂ ਬਾਅਦ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਵੀ ਉਨ੍ਹਾਂ ਨੇ ਕਾਂਗਰਸ ਦੀ ਟਿਕਟ ‘ਤੇ ਜਿੱਤ ਦਰਜ ਕੀਤੀ।

ਸਾਲ 2018 ‘ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੌਰਾਨ ਮੰਤਰੀ ਮੰਡਲ ਦੇ ਵਿਸਥਾਰ ਸਮੇਂ ਸੁੰਦਰ ਸ਼ਾਮ ਅਰੋੜਾ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ। ਉਨ੍ਹਾਂ ਨੂੰ ਉਦਯੋਗ ਤੇ ਵਣਜ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਗਈ। ਹਾਲਾਂਕਿ, ਸਤੰਬਰ 2021 ‘ਚ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਨੂੰ ਮੰਤਰੀ ਮੰਡਲ ਵਿੱਚੋਂ ਬਾਹਰ ਕਰ ਦਿੱਤਾ ਗਿਆ।

ਇਸ ਤੋਂ ਬਾਅਦ ਜੂਨ 2022 ‘ਚ ਸੁੰਦਰ ਸ਼ਾਮ ਅਰੋੜਾ ਨੇ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਪੱਲਾ ਫੜ ਲਿਆ। ਉਨ੍ਹਾਂ ਦੇ ਨਾਲ ਕਾਂਗਰਸ ਸਰਕਾਰ ਦੇ ਕੁਝ ਹੋਰ ਸਾਬਕਾ ਮੰਤਰੀ ਵੀ ਭਾਜਪਾ ‘ਚ ਸ਼ਾਮਲ ਹੋਏ ਸਨ। ਹਾਲਾਂਕਿ, ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਉਨ੍ਹਾਂ ਨੇ ਹੁਸ਼ਿਆਰਪੁਰ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜੀ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਬ੍ਰਹਮ ਸ਼ੰਕਰ ਜਿੰਪਾ ਤੋਂ 13,859 ਵੋਟਾਂ ਦੇ ਫ਼ਰਕ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਅਗਸਤ 2024 ‘ਚ ਸੁੰਦਰ ਸ਼ਾਮ ਅਰੋੜਾ ਨੇ ਮੁੜ ਕਾਂਗਰਸ ‘ਚ ਵਾਪਸੀ ਕਰ ਲਈ।

Loading...
Unable to load recommendations.
Follow Us