AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਹੁਸ਼ਿਆਰਪੁਰ ਦੇ ਡਿਪਟੀ ਜੇਲ੍ਹ ਸੁਪਰਡੈਂਟ ਗ੍ਰਿਫ਼ਤਾਰ: ਕੈਦੀ ਨੇ ਜਾਰੀ ਕੀਤਾ ਵੀਡੀਓ, ਅੰਦਰ ਨਸ਼ਾ ਵੇਚਣ ਸਣੇ ਲਗਾਏ ਗੰਭੀਰ ਇਲਜ਼ਾਮ

ਪੁਲਿਸ ਨੇ 14 ਜੂਨ ਨੂੰ ਹੁਸ਼ਿਆਰਪੁਰ ਸਿਟੀ ਪੁਲਿਸ ਸਟੇਸ਼ਨ ਵਿੱਚ ਪੰਜਾਬ ਪ੍ਰਿਜ਼ਨ ਐਂਡ ਕਰੈਕਸ਼ਨਲ ਸਰਵਿਸਿਜ਼ ਐਕਟ, ਐਨਡੀਪੀਐਸ ਐਕਟ ਅਤੇ ਭਾਰਤੀ ਦੰਡ ਸੰਹਿਤਾ (ਆਈਪੀਸੀ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਨੰਬਰ 151 ਦਰਜ ਕੀਤੀ। ਇਸ ਤੋਂ ਬਾਅਦ, ਮੰਨਾ ਦੇ ਇਲਜ਼ਮਾਂ ਦੀ ਜਾਂਚ ਕੀਤੀ ਗਈ। ਜਿਸ ਵਿੱਚ ਹਰਭਜਨ ਸਿੰਘ ਦਾ ਨਾਮ ਸਾਹਮਣੇ ਆਇਆ।

ਹੁਸ਼ਿਆਰਪੁਰ ਦੇ ਡਿਪਟੀ ਜੇਲ੍ਹ ਸੁਪਰਡੈਂਟ ਗ੍ਰਿਫ਼ਤਾਰ: ਕੈਦੀ ਨੇ ਜਾਰੀ ਕੀਤਾ ਵੀਡੀਓ, ਅੰਦਰ ਨਸ਼ਾ ਵੇਚਣ ਸਣੇ ਲਗਾਏ ਗੰਭੀਰ ਇਲਜ਼ਾਮ
tv9-punjabi
| Updated On: 05 Jul 2026 23:29 PM IST
Share

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਦੇ ਡਿਪਟੀ ਸੁਪਰਡੈਂਟ ਹਰਭਜਨ ਸਿੰਘ ਨੂੰ CIA ਸਟਾਫ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੇ ਨਾਲ 11 ਹੋਰ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਡਿਪਟੀ ਸੁਪਰਡੈਂਟ ‘ਤੇ ਜੇਲ੍ਹ ਦੇ ਅੰਦਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਿੱਚ ਸਹਾਇਤਾ ਕਰਨ ਦਾ ਇਲਜ਼ਾਮ ਹੈ। ਇੱਕ ਕੈਦੀ ਮਨਪ੍ਰੀਤ ਮੰਨਾ ਦੁਆਰਾ ਇੱਕ ਵੀਡੀਓ ਜਾਰੀ ਕੀਤਾ ਗਿਆ ਸੀ।

ਜਿਸ ਵਿੱਚ ਉਸ ਨੇ ਦਾਅਵਾ ਕੀਤਾ ਕਿ ਉਸ ਨੂੰ ਨਸ਼ੀਲੇ ਪਦਾਰਥ ਵੇਚਣ ਲਈ ਮਜਬੂਰ ਕੀਤਾ ਜਾ ਰਿਹਾ ਸੀ ਅਤੇ ਜੇਲ੍ਹ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਹੋ ਰਹੀਆਂ ਸਨ। ਇੱਕ ਮੁੰਡਾ ਅਤੇ ਇੱਕ ਕੁੜੀ ਰਾਤ ਨੂੰ ਮਿੱਲ ਵਿੱਚ ਆਏ ਸਨ। ਉਸ ਨੇ ਆਪਣੇ ਹੱਥ ਵਿੱਚ ਇੱਕ ਪੈਕੇਟ ਦਿਖਾਇਆ ਅਤੇ ਦਾਅਵਾ ਕੀਤਾ ਕਿ ਇਸ ਵਿੱਚ ਆਈਸ (ਮੈਥਾਮਫੇਟਾਮਾਈਨ), ਇੱਕ ਸਿੰਥੈਟਿਕ ਡਰੱਗ ਸੀ।

ਇਸ ਤੋਂ ਬਾਅਦ, ਪੁਲਿਸ ਨੇ 14 ਜੂਨ ਨੂੰ ਹੁਸ਼ਿਆਰਪੁਰ ਸਿਟੀ ਪੁਲਿਸ ਸਟੇਸ਼ਨ ਵਿੱਚ ਪੰਜਾਬ ਪ੍ਰਿਜ਼ਨ ਐਂਡ ਕਰੈਕਸ਼ਨਲ ਸਰਵਿਸਿਜ਼ ਐਕਟ, ਐਨਡੀਪੀਐਸ ਐਕਟ ਅਤੇ ਭਾਰਤੀ ਦੰਡ ਸੰਹਿਤਾ (ਆਈਪੀਸੀ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਨੰਬਰ 151 ਦਰਜ ਕੀਤੀ। ਇਸ ਤੋਂ ਬਾਅਦ, ਮੰਨਾ ਦੇ ਇਲਜ਼ਮਾਂ ਦੀ ਜਾਂਚ ਕੀਤੀ ਗਈ। ਜਿਸ ਵਿੱਚ ਹਰਭਜਨ ਸਿੰਘ ਦਾ ਨਾਮ ਸਾਹਮਣੇ ਆਇਆ। ਹਾਲਾਂਕਿ, ਪੁਲਿਸ ਨੇ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਜੇਲ੍ਹ ਅਧਿਕਾਰੀ ਨੂੰ ਕਿਹੜੇ ਸਬੂਤ ਜਾਂ ਦੋਸ਼ਾਂ ਕਾਰਨ ਗ੍ਰਿਫ਼ਤਾਰ ਕੀਤਾ ਗਿਆ। ਹਾਲਾਂਕਿ, ਇਹ ਪਤਾ ਲੱਗਾ ਹੈ ਕਿ ਕੈਦੀ ਮੰਨਾ ਦੁਆਰਾ ਲਗਾਏ ਗਏ ਇਲਜ਼ਾਮਾਂ ਦੇ ਸੱਚ ਪਾਏ ਜਾਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।

ਕਿਵੇਂ ਹੋਇਆ ਨਸ਼ੀਲੇ ਮੋਬਾਈਲ ਸਪਲਾਈ ਨੈੱਟਵਰਕ ਦਾ ਪਰਦਾਫਾਸ਼

ਗੈਂਗਸਟਰ ਦਾ ਵੀਡੀਓ ਆਇਆ ਸਾਹਮਣੇ: ਹੁਸ਼ਿਆਰਪੁਰ ਦੇ ਐਸਐਸਪੀ ਡਾ. ਸੰਦੀਪ ਮਲਿਕ ਨੇ ਐਤਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਇਹ ਨੈੱਟਵਰਕ ਵੱਡੀ ਰਕਮ ਦੇ ਬਦਲੇ ਜੇਲ੍ਹ ਦੇ ਅੰਦਰ ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥ ਸਪਲਾਈ ਕਰਦਾ ਸੀ। ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਮਨਪ੍ਰੀਤ ਸਿੰਘ ਵੱਲੋਂ ਇੱਕ ਵੀਡੀਓ ਵਾਇਰਲ ਕਰਨ ਤੋਂ ਬਾਅਦ ਜਾਂਚ ਸ਼ੁਰੂ ਹੋਈ। ਮੰਨਾ ਨੇ ਇਲਜ਼ਾਮ ਲਗਾਇਆ ਕਿ ਹਰਭਜਨ ਸਿੰਘ ਉਸ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਦਾ ਸੀ ਅਤੇ ਜਦੋਂ ਉਸ ਨੇ ਇਨਕਾਰ ਕਰ ਦਿੱਤਾ ਤਾਂ ਉਸ ਨੂੰ ਤਸੀਹੇ ਦਿੱਤੇ ਗਏ। ਵੀਡੀਓ ਜਾਰੀ ਹੋਣ ਨਾਲ ਮਾਮਲੇ ਦੀ ਗੰਭੀਰਤਾ ਸਾਹਮਣੇ ਆਈ।

ਐਸਆਈਟੀ ਜਾਂਚ ਦਾ ਗਠਨ: ਮਾਮਲੇ ਦੀ ਜਾਂਚ ਲਈ ਪੁਲਿਸ ਸੁਪਰਡੈਂਟ ਮੇਜਰ ਸਿੰਘ ਦੀ ਅਗਵਾਈ ਵਿੱਚ ਇੱਕ ਐਸਆਈਟੀ ਬਣਾਈ ਗਈ ਸੀ। ਡੂੰਘਾਈ ਨਾਲ ਜਾਂਚ ਤੋਂ ਪਤਾ ਲੱਗਿਆ ਕਿ ਜੇਲ੍ਹ ਦੇ ਅੰਦਰ ਇੱਕ ਸੰਗਠਿਤ ਨਸ਼ੀਲੇ ਪਦਾਰਥਾਂ ਅਤੇ ਮੋਬਾਈਲ ਫੋਨ ਤਸਕਰੀ ਨੈੱਟਵਰਕ ਸਰਗਰਮ ਸੀ। ਇਸ ਨੈੱਟਵਰਕ ਵਿੱਚ ਹਰਭਜਨ ਸਿੰਘ, ਇੱਕ ਵਾਰਡਨ ਅਤੇ ਜੇਲ੍ਹ ਦੇ ਅੰਦਰ ਅਤੇ ਬਾਹਰ ਕਈ ਤਸਕਰ ਸ਼ਾਮਲ ਸਨ।

12 ਮੁਲਜ਼ਮ ਗ੍ਰਿਫ਼ਤਾਰ: ਗ੍ਰਿਫ਼ਤਾਰ ਕੀਤੇ ਗਏ 12 ਮੁਲਜ਼ਮਾਂ ਵਿੱਚ ਹਰਭਜਨ ਸਿੰਘ ਅਤੇ ਵਾਰਡਨ ਰਵਿੰਦਰ ਸਿੰਘ ਸ਼ਾਮਲ ਹਨ। ਗ੍ਰਿਫ਼ਤਾਰ ਕੀਤੇ ਗਏ ਹੋਰ ਮੁਲਜ਼ਮਾਂ ਵਿੱਚ ਮਨਪ੍ਰੀਤ ਸਿੰਘ ਮੰਨਾ, ਗੁਰਵਿੰਦਰ ਸਿੰਘ ਉਰਫ਼ ਬਾਬਾ, ਗੁਰਵਿੰਦਰਜੀਤ ਸਿੰਘ ਉਰਫ਼ ਹੈਪੀ, ਇੰਦਰਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਉਰਫ਼ ਮੋਨੂੰ, ਭੂਮੀ ਸਿੰਘ, ਗੁਰਜਿੰਦਰ ਸਿੰਘ ਉਰਫ਼ ਬੂਟਰ, ਹਰਵਿੰਦਰ ਸਿੰਘ ਉਰਫ਼ ਮਨੂ, ਰਾਕੇਸ਼ ਕੁਮਾਰ ਉਰਫ਼ ਕੇਸ਼ਾ ਅਤੇ ਬਲਜਿੰਦਰ ਸਿੰਘ ਸ਼ਾਮਲ ਹਨ। ਇਨ੍ਹਾਂ ਸਾਰਿਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਐਸਐਸਪੀ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰੇਗੀ ਅਤੇ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ।

Follow Us
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ
NEET UG 2026: ਲੁਧਿਆਣਾ ਦੇ ਆਰੀਅਨ ਗੁਪਤਾ ਬਣੇ Joint Toppers, ਮਾਪਿਆਂ ਤੇ ਪੰਜਾਬ ਦਾ ਵਧਾਇਆ ਮਾਣ...
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ
Hydrogen Train: ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ PM ਮੋਦੀ ਨੇ ਦਿਖਾਈ ਹਰੀ ਝੰਡੀ, ਟੀਵੀ9 ਪੰਜਾਬੀ ਨਾਲ ਕਰੋ ਪਹਿਲਾ ਸਫ਼ਰ...
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ
Satluj: ਭਾਰਤ ਧਰਮ ਨਿਰਪੱਖ ਦੇਸ਼... ਰਵਨੀਤ ਬਿੱਟੂ ਭਾਈਚਾਰਕ ਸਾਂਝ ਖਰਾਬ ਨਾ ਕਰਨ ... SGPC ਦੇ ਤਲਖ ਤੇਵਰ...
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ
Punjab Congress: ਪੰਜਾਬ ਕਾਂਗਰਸ ਵਿੱਚ ਧੜੇਬੰਦੀ 'ਤੇ ਹਾਈਕਮਾਨ ਸਖ਼ਤ, ਬਾਗ਼ੀ ਆਗੂਆਂ ਨੂੰ ਨਹੀਂ ਮਿਲਣਗੇ ਰਾਹੁਲ ਗਾਂਧੀ...
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ
ਮੁਕੇਰੀਆਂ ਤੋਂ ਸੀਐਮ ਭਗਵੰਤ ਮਾਨ ਦੇ ਵਿਰੋਧੀਆਂ ਦੇ ਸਿੱਧੇ ਨਿਸ਼ਾਨੇ, ਸੁਖਬੀਰ ਬਾਦਲ ਤੇ ਮਜੀਠਿਆ ਤੇ ਕਹਿ ਦਿੱਤੀ ਵੱਡੀ ਗੱਲ...
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ
PM Modi Chandigarh Visit: ਚੰਡੀਗੜ੍ਹ ਦੌਰੇ ਦੌਰਾਨ ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਣ...? ਵੇਖੋ...
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?
E20 Fuel Controversy: E20 ਫਿਊਲ ਵਿਵਾਦ, ਕੀ ਇਥੇਨੌਲ ਬਲੈਂਡੇਡ ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਹੇ ਗੱਡੀਆਂ ਦੇ ਇੰਜਨ?...
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ
ਅਮਰੀਕਾ 'ਚ ਭਾਰਤੀ ਗੈਂਗਸਟਰਾਂ 'ਤੇ ਵੱਡਾ ਐਕਸ਼ਨ, FBI ਦੀ ਲਿਸਟ ਵਿੱਚ ਨਿਤੀਸ਼ ਕੌਸ਼ਲ ਮੋਸਟ ਵਾਂਟੇਡ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ...
ਪੀਐਮ ਮੋਦੀ ਦਾ ਚੰਡੀਗੜ੍ਹ ਅਤੇ ਪੰਜਾਬ ਦੌਰਾ, PGI ਨੂੰ ਮਿਲੇਗੀ ਕਿਹੜੀ ਸੌਗਾਤ? ਵੇਖੋ......