ਹੁਸ਼ਿਆਰਪੁਰ ਜੇਲ੍ਹ ‘ਚ 2 ਕੈਦੀਆਂ ਨੇ ਲਗਾਇਆ ਫਾਹਾ, ਪੁਲਿਸ ਕਰ ਰਹੀ ਜਾਂਚ

Updated On: 

22 Dec 2023 14:48 PM

ਹੁਸ਼ਿਆਰਪੁਰ ਜੇਲ੍ਹ ਵਿੱਚ ਕੈਦ ਦੋ ਕੈਦੀਆਂ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ ਹੈ। ਇਨ੍ਹਾਂ ਨੇ ਅੱਜ ਤੜਕੇ ਕਰੀਬ 3:30 ਵਜੇ ਜ਼ਿਲ੍ਹਾ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿੱਚ ਸ਼ੱਕੀ ਹਾਲਾਤਾਂ ਵਿੱਚ ਫਾਹਾ ਲੈ ਲਿਆ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਬੈਰਕ 'ਚ ਕਈ ਕੈਦੀ ਹੋਣ ਦੇ ਬਾਵਜੂਦ ਇਹ ਘਟਨਾ ਕਿਵੇਂ ਵਾਪਰੀ, ਜਿਸ ਕਾਰਨ ਜੇਲ ਪ੍ਰਸ਼ਾਸਨ 'ਤੇ ਸਵਾਲ ਖੜ੍ਹੇ ਹੋ ਰਹੇ ਹਨ।

ਹੁਸ਼ਿਆਰਪੁਰ ਜੇਲ੍ਹ ਚ 2 ਕੈਦੀਆਂ ਨੇ ਲਗਾਇਆ ਫਾਹਾ, ਪੁਲਿਸ ਕਰ ਰਹੀ ਜਾਂਚ
Follow Us On

ਹੁਸ਼ਿਆਰਪੁਰ (Hoshiarpur) ਜੇਲ੍ਹ ਵਿੱਚ ਕੈਦ ਦੋ ਕੈਦੀਆਂ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ ਹੈ। ਜਿਨ੍ਹਾਂ ਦੀ ਪਛਾਣ ਓਮਕਾਰ ਅਤੇ ਟੀਟੂ ਵਜੋਂ ਹੋਈ ਹੈ। ਜੇਲ੍ਹ ਅਧਿਕਾਰੀਆਂ ਨੇ ਇਨ੍ਹਾਂ ਦੀ ਲਾਸ਼ ਨੂੰ ਕਬਜ਼ੇ ਚ ਲੈ ਲਿਆ ਹੈ। ਨਾਲ ਹੀ ਮਾਮਲੇ ਦੀ ਜਾਂਚ ਕਰ ਲਿਆ ਹੈ। ਇਸ ਦੇ ਨਾਲ ਹੀ ਜੇਲ੍ਹ ਪ੍ਰਸ਼ਾਸਨ ਤੇ ਵੀ ਸਵਾਲ ਉੱਠ ਰਹੇ ਹਨ।

ਜਾਣਕਾਰੀ ਮਿਲੀ ਹੈ ਕਿ ਇਨ੍ਹਾਂ ਨੇ ਅੱਜ ਤੜਕੇ ਕਰੀਬ 3:30 ਵਜੇ ਜ਼ਿਲ੍ਹਾ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿੱਚ ਸ਼ੱਕੀ ਹਾਲਾਤਾਂ ਵਿੱਚ ਫਾਹਾ ਲੈ ਲਿਆ। ਜ਼ਿਲ੍ਹੇ ਦੇ ਨਿਆਂਇਕ ਅਧਿਕਾਰੀਆਂ ਨੇ ਵੀ ਜੇਲ੍ਹ ਅੰਦਰ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਦੋਵਾਂ ਕੈਦ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਲਿਆਂਦਾ ਗਿਆ ਹੈ, ਜਿੱਥੇ ਬਾਅਦ ਦੁਪਹਿਰ ਇਨ੍ਹਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਬੈਰਕ ‘ਚ ਕਈ ਕੈਦੀ ਹੋਣ ਦੇ ਬਾਵਜੂਦ ਇਹ ਘਟਨਾ ਕਿਵੇਂ ਵਾਪਰੀ, ਜਿਸ ਕਾਰਨ ਜੇਲ ਪ੍ਰਸ਼ਾਸਨ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।

ਵੱਖ-ਵੱਖ ਮਾਮਲਿਆਂ ‘ਚ ਸਨ ਕੈਦ

ਇਨ੍ਹਾਂ ‘ਚੋਂ ਓਮਕਾਰ ‘ਤੇ ਨਸ਼ੀਲੇ ਪਦਾਰਥਾਂ ਦੇ ਚਾਰ ਦੋਸ਼ ਦਰਜ ਹਨ ਅਤੇ ਟੀਟੂ ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਓਮਕਾਰ ਹੁਸ਼ਿਆਰਪੁਰ ਦੇ ਸੁੰਦਰ ਨਗਰ ਦਾ ਰਹਿਣ ਵਾਲਾ ਸੀ ਅਤੇ ਟੀਟੂ ਮੂਲ ਰੂਪ ਤੋਂ ਯੂਪੀ ਦੇ ਚੱਬੇਵਾਲ ਥਾਣੇ ਅਧੀਨ ਪੈਂਦੇ ਪਿੰਡ ਮਹਿਣਾ ਦਾ ਰਹਿਣ ਵਾਲਾ ਸੀ।