Road Accident: ਖੁਰਾਲਗੜ੍ਹ ਸਾਹਿਬ ਮੱਥਾ ਟੇਕਣ ਜਾ ਰਹੇ ਯੂਪੀ ਦੇ ਸ਼ਰਧਾਲੂਆਂ ਨੂੰ ਬੇਕਾਬੂ ਟਰੱਕ ਨੇ ਦਰੜਿਆ, 8 ਦੀ ਮੌਤ
Hoshiarpur: ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਇਲਾਕੇ ਵਿੱਚ ਇੱਕ ਟਰੱਕ ਦੀ ਲਪੇਟ ਵਿੱਚ ਆਉਣ ਨਾਲ 8 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕ ਸ਼ਰਧਾਲੂ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਦੇ ਰਹਿਣ ਵਾਲੇ ਹਨ। ਇਹ ਸਾਰੇ ਉੱਥੇ ਪੈਦਲ ਜਾ ਰਹੇ ਸਨ ਕਿ ਬੇਕਾਬੂ ਟਰੱਕ ਨੇ ਉਨ੍ਹਾਂ ਨੂੰ ਦਰੜ ਦਿੱਤਾ।

ਸੰਕੇਤਰ ਤਸਵੀਰ
ਹੁਸ਼ਿਆਰਪੁਰ ਨਿਊਜ: ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰ ਗਿਆ । ਇਸ ਹਾਦਸੇ ‘ਚ 8 ਲੋਕਾਂ ਦੀ ਮੌਤ ਹੋ ਗਈ ਹੈ ਅਤੇ 15 ਤੋਂ ਵੱਧ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਦਰਅਸਲ ਵਿਸਾਖੀ ਦੇ ਮੌਕੇ ‘ਤੇ ਮੱਥਾ ਟੇਕਣ ਲਈ ਪੈਦਲ ਜਾ ਰਹੇ ਲੋਕਾਂ ਨੂੰ ਇਕ ਬੇਕਾਬੂ ਟਰੱਕ ਨੇ ਦਰੜ ਦਿੱਤਾ। ਹਾਦਸੇ ਤੋਂ ਬਾਅਦ ਹਫੜਾ-ਦਫੜੀ ਮਚ ਗਈ ਅਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।
ਇਸ ਹਾਦਸੇ ਬਾਰੇ ਡੀਐਸਪੀ ਦਲਜੀਤ ਸਿੰਘ ਖਾਖ ਦਾ ਕਹਿਣਾ ਹੈ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਇਲਾਕੇ ਵਿੱਚ ਇੱਕ ਟਰੱਕ ਦੀ ਲਪੇਟ ਵਿੱਚ ਆਉਣ ਨਾਲ 8 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਹ ਘਟਨਾ ਉਸ ਸਮੇਂ ਵਾਪਰੀ, ਜਦੋਂ ਸ਼ਰਧਾਲੂ ਗੜ੍ਹਸ਼ੰਕਰ ਸਬ-ਡਵੀਜ਼ਨ ਵਿੱਚ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਜਾ ਰਹੇ ਸਨ। ਇਸ ਦੌਰਾਨ ਟਰੱਕ ਨੇ ਉਨ੍ਹਾਂ ਨੂੰ ਕੁਚਲ ਦਿੱਤਾ। ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮੁਰਦਾਘਰ ‘ਚ ਰਖਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਪੋਸਟਮਾਰਟਮ ਕੀਤਾ ਜਾਵੇਗਾ।
ਘਟਨਾ ਸਬੰਧੀ ਸ੍ਰੀ ਗੁਰੂ ਰਵਿਦਾਸ ਜੀ ਦੀ ਤਪੋਸਥਲੀ ਦੇ ਮੁੱਖ ਸੇਵਾਦਾਰ ਦਾ ਕਹਿਣਾ ਹੈ ਕਿ ਮ੍ਰਿਤਕ ਸ਼ਰਧਾਲੂ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਦੇ ਰਹਿਣ ਵਾਲੇ ਹਨ। ਇਹ ਸਾਰੇ ਉੱਥੇ ਪੈਦਲ ਜਾ ਰਹੇ ਸਨ ਕਿ ਬੇਕਾਬੂ ਟਰੱਕ ਨੇ ਉਨ੍ਹਾਂ ਨੂੰ ਕੁਚਲ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਹ ਸਾਰੇ ਸ਼ਰਧਾਲੂ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਸਨ।Punjab | Eight people were killed after being run over by a truck in the Garhshankar area of the Hoshiarpur district. The incident took place when they were going to Charan Choh Ganga Khuralgarh Sahib in Garhshankar sub-division: DSP Daljit Singh Khakh pic.twitter.com/wk4f7Yv2NM
— ANI (@ANI) April 13, 2023ਇਹ ਵੀ ਪੜ੍ਹੋ
ਹੁਸ਼ਿਆਰਪੁਰ ਪੁਲਿਸ ਕਸਟਡੀ ਤੋਂ 2 ਸ਼ਰਾਬ ਤਸਕਰ ਫਰਾਰ: ਜੇਲ੍ਹ ਲਿਜਾਂਦੇ ਸਮੇਂ ਗੱਡੀ ਦਾ ਦਰਵਾਜ਼ਾ ਖੋਲਕੇ ਭੱਜੇ, ਹੱਥਕੜੀ ਵੀ ਲੈ ਗਏ ਨਾਲ PM ਮੋਦੀ ਖਿਲਾਫ਼ ਹੁਸ਼ਿਆਰਪੁਰ ‘ਚ ਸ਼ਿਕਾਇਤ ਦਰਜ, ਕਰਨਾਟਕ ਚੋਣਾਂ ਦੌਰਾਨ ਨੈਤਿਕ ਕਦਰਾਂ- ਕੀਮਤਾਂ ਦੀ ਉਲੰਘਣਾ ਦਾ ਇਲਜ਼ਾਮ Firing in Hoshiarpur: ਹੁਸ਼ਿਆਰਪੁਰ ਪੁਲਿਸ ਤੇ ਲੁਟੇਰਿਆਂ ਵਿਚਾਲੇ ਚੱਲੀ ਗੋਲੀ, ਦੋ ਜ਼ਖਮੀ ਬਦਮਾਸ਼ਾਂ ਸਣੇ ਤਿੰਨ ਗ੍ਰਿਫਤਾਰ