Road Accident: ਖੁਰਾਲਗੜ੍ਹ ਸਾਹਿਬ ਮੱਥਾ ਟੇਕਣ ਜਾ ਰਹੇ ਯੂਪੀ ਦੇ ਸ਼ਰਧਾਲੂਆਂ ਨੂੰ ਬੇਕਾਬੂ ਟਰੱਕ ਨੇ ਦਰੜਿਆ, 8 ਦੀ ਮੌਤ

Published: 

13 Apr 2023 12:38 PM

Hoshiarpur: ਜ਼ਿਲ੍ਹਾ ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਇਲਾਕੇ ਵਿੱਚ ਇੱਕ ਟਰੱਕ ਦੀ ਲਪੇਟ ਵਿੱਚ ਆਉਣ ਨਾਲ 8 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕ ਸ਼ਰਧਾਲੂ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਦੇ ਰਹਿਣ ਵਾਲੇ ਹਨ। ਇਹ ਸਾਰੇ ਉੱਥੇ ਪੈਦਲ ਜਾ ਰਹੇ ਸਨ ਕਿ ਬੇਕਾਬੂ ਟਰੱਕ ਨੇ ਉਨ੍ਹਾਂ ਨੂੰ ਦਰੜ ਦਿੱਤਾ।

Road Accident: ਖੁਰਾਲਗੜ੍ਹ ਸਾਹਿਬ ਮੱਥਾ ਟੇਕਣ ਜਾ ਰਹੇ ਯੂਪੀ ਦੇ ਸ਼ਰਧਾਲੂਆਂ ਨੂੰ ਬੇਕਾਬੂ ਟਰੱਕ ਨੇ ਦਰੜਿਆ, 8 ਦੀ ਮੌਤ

ਸੰਕੇਤਰ ਤਸਵੀਰ

Follow Us On

ਹੁਸ਼ਿਆਰਪੁਰ ਨਿਊਜ: ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰ ਗਿਆ । ਇਸ ਹਾਦਸੇ ‘ਚ 8 ਲੋਕਾਂ ਦੀ ਮੌਤ ਹੋ ਗਈ ਹੈ ਅਤੇ 15 ਤੋਂ ਵੱਧ ਜ਼ਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਦਰਅਸਲ ਵਿਸਾਖੀ ਦੇ ਮੌਕੇ ‘ਤੇ ਮੱਥਾ ਟੇਕਣ ਲਈ ਪੈਦਲ ਜਾ ਰਹੇ ਲੋਕਾਂ ਨੂੰ ਇਕ ਬੇਕਾਬੂ ਟਰੱਕ ਨੇ ਦਰੜ ਦਿੱਤਾ। ਹਾਦਸੇ ਤੋਂ ਬਾਅਦ ਹਫੜਾ-ਦਫੜੀ ਮਚ ਗਈ ਅਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।

ਇਸ ਹਾਦਸੇ ਬਾਰੇ ਡੀਐਸਪੀ ਦਲਜੀਤ ਸਿੰਘ ਖਾਖ ਦਾ ਕਹਿਣਾ ਹੈ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਇਲਾਕੇ ਵਿੱਚ ਇੱਕ ਟਰੱਕ ਦੀ ਲਪੇਟ ਵਿੱਚ ਆਉਣ ਨਾਲ 8 ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਹ ਘਟਨਾ ਉਸ ਸਮੇਂ ਵਾਪਰੀ, ਜਦੋਂ ਸ਼ਰਧਾਲੂ ਗੜ੍ਹਸ਼ੰਕਰ ਸਬ-ਡਵੀਜ਼ਨ ਵਿੱਚ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਜਾ ਰਹੇ ਸਨ। ਇਸ ਦੌਰਾਨ ਟਰੱਕ ਨੇ ਉਨ੍ਹਾਂ ਨੂੰ ਕੁਚਲ ਦਿੱਤਾ। ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮੁਰਦਾਘਰ ‘ਚ ਰਖਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਪੋਸਟਮਾਰਟਮ ਕੀਤਾ ਜਾਵੇਗਾ।

ਘਟਨਾ ਸਬੰਧੀ ਸ੍ਰੀ ਗੁਰੂ ਰਵਿਦਾਸ ਜੀ ਦੀ ਤਪੋਸਥਲੀ ਦੇ ਮੁੱਖ ਸੇਵਾਦਾਰ ਦਾ ਕਹਿਣਾ ਹੈ ਕਿ ਮ੍ਰਿਤਕ ਸ਼ਰਧਾਲੂ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਦੇ ਰਹਿਣ ਵਾਲੇ ਹਨ। ਇਹ ਸਾਰੇ ਉੱਥੇ ਪੈਦਲ ਜਾ ਰਹੇ ਸਨ ਕਿ ਬੇਕਾਬੂ ਟਰੱਕ ਨੇ ਉਨ੍ਹਾਂ ਨੂੰ ਕੁਚਲ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਹ ਸਾਰੇ ਸ਼ਰਧਾਲੂ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਸਨ।

ਟਰੈਕਟਰ-ਟਰਾਲੀ ਪਲਟਣ ਕਾਰਨ ਹੋਈ ਸੀ 3 ਦੀ ਮੌਤ

ਬੀਤੇ ਦਿਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਗੜ੍ਹੀ ਮਾਨੋਸਵਾਲ ਨੇੜੇ ਵੀ ਵੱਡਾ ਹਾਦਸਾ ਵਾਪਰ ਗਿਆ ਸੀ। ਇਕ ਟਰੈਕਟਰ-ਟਰਾਲੀ ਪਲਟ ਗਈ ਸੀ, ਜਿਸ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 10 ਜ਼ਖਮੀ ਹੋ ਗਏ। ਉਹ ਵੀ ਵਿਸਾਖੀ ਮੌਕੇ ਲੰਗਰ ਦਾ ਪ੍ਰਬੰਧ ਕਰਨ ਲਈ ਖੁਰਾਲਗੜ੍ਹ ਸਾਹਿਬ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਇਹ ਟਰੈਕਟਰ ਪਿੰਡ ਗੜ੍ਹੀ ਮਾਨਸੋਵਾਲ ਨੇੜੇ ਪਹੁੰਚਿਆ ਤਾਂ ਡਰਾਈਵਰ ਟਰੈਕਟਰ ‘ਤੇ ਕਾਬੂ ਨਾ ਰੱਖ ਸਕਿਆ ਅਤੇ ਪਲਟ ਗਿਆ। ਡਰਾਈਵਰ ਟਰੈਕਟਰ ਨੂੰ ਬੇਕਾਬੂ ਰਫਤਾਰ ਨਾਲ ਚਲਾ ਰਿਹਾ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ