Amritpal Singh: ਹੁਸ਼ਿਆਰਪੁਰ 'ਚ ਹੀ ਲੁਕਿਆ ਹੈ ਅੰਮ੍ਰਿਤਪਾਲ ਸਿੰਘ, ਕਰੀਬੀ ਜੋਗਾ ਸਿੰਘ ਗ੍ਰਿਫਤਾਰ, ਅੰਮ੍ਰਿਤਸਰ 'ਚ ਭਾਰੀ ਪ੍ਰਦਰਸ਼ਨ Punjabi news - TV9 Punjabi

Amritpal Singh: ਹੁਸ਼ਿਆਰਪੁਰ ‘ਚ ਹੀ ਲੁਕਿਆ ਹੈ ਅੰਮ੍ਰਿਤਪਾਲ ਸਿੰਘ, ਕਰੀਬੀ ਜੋਗਾ ਸਿੰਘ ਗ੍ਰਿਫਤਾਰ, ਅੰਮ੍ਰਿਤਸਰ ‘ਚ ਭਾਰੀ ਪ੍ਰਦਰਸ਼ਨ

Updated On: 

31 Mar 2023 15:51 PM

Amritpal Singh : ਅੰਮ੍ਰਿਤਪਾਲ ਸਿੰਘ ਦੇ ਪੰਜਾਬ ਦੇ ਹੁਸ਼ਿਆਰਪੁਰ ਵਿੱਚ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਪੁਲਿਸ ਉਸ ਦੀ ਭਾਲ ਵਿੱਚ ਇੱਥੇ ਛਾਪੇਮਾਰੀ ਕਰ ਰਹੀ ਹੈ। ਇਸ ਦੌਰਾਨ ਉਸ ਦੇ ਸਮਰਥਕਾਂ ਦੀ ਰਿਹਾਈ ਲਈ ਅੰਮ੍ਰਿਤਸਰ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Follow Us On

Amritpal Singh: ਖਾਲਿਸਤਾਨ ਸਮਰਥਕ ਅਤੇ ‘ਵਾਰਿਸ ਪੰਜਾਬ ਦੇ’ ਭਗੌੜੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੇ ਹੁਸ਼ਿਆਰਪੁਰ ‘ਚ ਹੋਣ ਦੀ ਖਬਰ ਹੈ। ਪੁਲਿਸ ਨੂੰ ਸ਼ੱਕ ਹੈ ਕਿ ਉਹ ਹੁਸ਼ਿਆਰਪੁਰ (Hoshiarpur) ‘ਚ ਕਿਤੇ ਲੁਕਿਆ ਹੋਇਆ ਹੈ। ਇੱਥੇ ਪੁਲਿਸ ਉਸ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀ ਹੈ। ਇਸ ਦੌਰਾਨ ਉਸ ਦੇ ਇੱਕ ਕਰੀਬੀ ਜੋਗਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹ ਅੰਮ੍ਰਿਤਪਾਲ ਦਾ ਵਫ਼ਾਦਾਰ ਦੱਸਿਆ ਜਾ ਰਿਹਾ ਹੈ।

ਪੰਜਾਬ ਪੁਲਿਸ 18 ਮਾਰਚ ਤੋਂ ਅੰਮ੍ਰਿਤਪਾਲ ਦੀ ਭਾਲ ਕਰ ਰਹੀ ਹੈ। ਉਹ ਅਪਰੇਸ਼ਨ ਦੇ ਪਹਿਲੇ ਦਿਨ ਤੋਂ ਹੀ ਫਰਾਰ ਹੋ ਗਿਆ ਸੀ। ਅਕਾਲ ਤਖ਼ਤ ਨੂੰ ਵੀ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਦੀ ਰਿਹਾਈ ਦੀ ਅਪੀਲ ਕਰ ਚੁੱਕਾ ਹੈ। ਅਤੇ ਅੱਜ ਸ਼ੁੱਕਰਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਰਕਰ ਆਪਣੇ ਸਮਰਥਕਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਦੇ ਡੀਸੀ ਦਫਤਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ। ਕਮੇਟੀ ਨੇ ਸਾਰੇ ਸਮਰਥਕਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਦੀ ਵੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: 13 ਦਿਨ ਬਾਅਦ ਵੀ ਪਹੁੰਚ ਤੋਂ ਬਾਹਰ, ਪੰਜਾਬ ਪੁਲਿਸ ਨੇ ਜਾਰੀ ਕੀਤੀਆਂ ਅੰਮ੍ਰਿਤਪਾਲ ਤੇ ਪਾਪਲਪ੍ਰੀਤ ਦੀਆਂ ਕਈ ਤਸਵੀਰਾਂ

ਅੰਮ੍ਰਿਤਪਾਲ ਸਿੰਘ ਨੂੰ ਪਾਕਿਸਤਾਨ ਲਿਜਾਣ ਦੀ ਹੈ ਯੋਜਨਾ

ਪੰਜਾਬ ਪੁਲਿਸ ਵੱਲੋਂ ਵੀਰਵਾਰ ਨੂੰ ਵੱਡਾ ਖੁਲਾਸਾ ਕਰਦਿਆਂ ਖੁਲਾਸਾ ਕੀਤਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਦਲਜੀਤ ਸਿੰਘ ਕਲਸੀ ਪਾਕਿਸਤਾਨੀ ISI ਦੀ ਤਨਖਾਹ ‘ਤੇ ਕੰਮ ਕਰਦੇ ਹਨ। ਪੁਲਿਸ ਨੇ ਪਿਛਲੇ ਦਿਨੀਂ ਉਸ ਦੇ ਕਰੀਬੀ ਦੋਸਤ ਕਲਸੀ ਨੂੰ ਵੀ ਗ੍ਰਿਫ਼ਤਾਰ ਕਰਕੇ ਆਸਾਮ ਜੇਲ੍ਹ ਭੇਜ ਦਿੱਤਾ ਸੀ।

ਆਈਐਸਆਈ ਨੇ ਪੰਜਾਬ ਦੇ ਫਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਅਜਨਾਲਾ ਅਤੇ ਫਾਜ਼ਿਲਕਾ ਵਰਗੇ ਪਾਕਿਸਤਾਨੀ ਸਰਹੱਦ ਨੇੜੇ ਜ਼ਿਲ੍ਹਿਆਂ ਵਿੱਚ ਆਪਣੇ ਸਲੀਪਰ ਸੈੱਲਾਂ ਨੂੰ ਸਰਗਰਮ ਰੱਖਿਆ ਹੋਇਆ ਹੈ। ਇਨ੍ਹਾਂ ਇਲਾਕਿਆਂ ਵਿੱਚ ਆਈਐਸਆਈ ਦੇ ਖੁਫ਼ੀਆ ਰਸਤੇ ਹੋਣ ਦੀ ਗੱਲ ਕਹੀ ਜਾਂਦੀ ਹੈ, ਜਿਸ ਰਾਹੀਂ ਉਹ ਇੱਥੇ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਦੇ ਹਨ। ਦੱਸਿਆ ਗਿਆ ਕਿ ਇਸ ਰਸਤੇ ਰਾਹੀਂ ਅੰਮ੍ਰਿਤਪਾਲ ਸਿੰਘ ਨੂੰ ਪਾਕਿਸਤਾਨ ਲਿਜਾਣ ਦੀ ਯੋਜਨਾ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version