BJP Rally in Hoshiarpur: ਅੱਜ ਹੁਸ਼ਿਆਰਪੁਰ ‘ਚ ਬੀਜੇਪੀ ਦਾ ਸ਼ਕਤੀ ਪ੍ਰਦਰਸ਼ਨ, ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ ਭਾਜਪਾ ਕੌਮੀ ਪ੍ਰਧਾਨ ਜੇਪੀ ਨੱਡਾ
BJP Punjab Rally: ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਅੱਜ ਹੁਸ਼ਿਆਰਪੁਰ ਵਿੱਚ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉਹ ਬੀਜੇਪੀ ਦੇ ਕੇਂਦਰ ਵਿੱਚ 9 ਸਾਲ ਪੂਰੇ ਹੋਣ ਦੀਆਂ ਪ੍ਰਾਪਤੀਆਂ ਬਾਰੇ ਦੱਸਣਗੇ।
ਹੁਸ਼ਿਆਰਪੁਰ ਨਿਊਜ਼: ਬੀਜੇਪੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ (JP Nadda) ਅੱਜ ਹੁਸ਼ਿਆਰਪੁਰ ਪਹੁੰਚਣਗੇ। ਇਸ ਦੌਰਾਨ ਉਹ ਕੇਂਦਰ ਵਿੱਚ ਬੀਜੇਪੀ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਸ਼ਕਤੀ ਪ੍ਰਦਰਸ਼ਨ ਵਜੋ ਦੁਪਹਿਰ 1 ਵਜੇ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਇੱਥੇ ਉਹ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਹੋਰ ਅਹੁਦੇਦਾਰਾਂ ਨਾਲ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਣਗੇ। ਦੱਸਣਯੋਗ ਹੈ ਕਿ 18 ਜੂਨ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਆਪਣੇ ਗੁਰਦਾਸਪੁਰ ਦੌਰੇ ਦੌਰਾਨ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ।
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਨ ਸੰਪਰਕ
ਬੀਜੇਪੀ ਦੇ ਕੇਂਦਰ ਵਿੱਚ 9 ਸਾਲ ਪੂਰੇ ਹੋਣ ‘ਤੇ ਹਰ ਸੂਬੇ ‘ਚ ਪ੍ਰੋਗਰਾਮ ਆਯੋਜਿਤ ਕਰਕੇ ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਯੋਜਨਾਵਾਂ ਗਿਣਾਉਂਦੇ ਹੋਏ ਉਨ੍ਹਾਂ ਨੂੰ ਹਰ ਘਰ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਲਈ ਸਾਰੇ ਸੂਬਿਆਂ ਵਿੱਚ ਕਲੱਸਟਰ ਬਣਾਏ ਗਏ ਹਨ। ਇਨ੍ਹਾਂ ਵਿੱਚ ਸਥਾਨਕ ਆਗੂਆਂ ਸਮੇਤ 3-4 ਕੇਂਦਰੀ ਮੰਤਰੀ ਵੀ ਸ਼ਾਮਲ ਹਨ। ਦਰਅਸਲ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਭਾਜਪਾ ਵੱਲੋਂ ਪਹਿਲਾਂ ਹੀ ਜਨ ਸੰਪਰਕ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ।
ਪੰਜਾਬ ਲਈ ਕਿਹੜੇ ਮੰਤਰੀਆਂ ਨੂੰ ਦਿੱਤੀ ਜ਼ਿੰਮੇਵਾਰੀ
ਪੰਜਾਬ ਵਿੱਚ 4 ਕਲੱਸਟਰ ਬਣਾਏ ਗਏ ਹਨ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਮਨਸੁਖ ਮਾਂਡਵੀਆ (Mansukh Mandaviya) ਅਤੇ ਅਰਜੁਨ ਮੇਘਵਾਲ ਇਸ ਕਲੱਸਟਰ ਵਿੱਚ ਸ਼ਾਮਲ ਹਨ। ਭਾਜਪਾ ਦਾ ਮੰਨਣਾ ਹੈ ਕਿ ਨਵੇਂ ਭਾਰਤ ਦੀ ਵਿਕਾਸ ਯਾਤਰਾ ਦੇ ਰੂਪ ਵਿੱਚ 9 ਸਾਲ ਪੂਰੇ ਹੋ ਗਏ ਹਨ।
ਬੀਜੇਪੀ 13 ਲੋਕ ਸਭਾ ਸੀਟਾਂ ‘ਤੇ ਉਤਾਰੇਗੀ ਉਮੀਦਵਾਰ
ਭਾਜਪਾ ਇਸ ਵਾਰ ਪਹਿਲੀ ਵਾਰ ਪੰਜਾਬ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਤੋਂ ਬਿਨਾਂ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰੇਗੀ। ਪੰਜਾਬ ਭਾਜਪਾ ਸਾਰੀਆਂ 13 ਸੀਟਾਂ ‘ਤੇ ਇਕੱਲਿਆਂ ਹੀ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ। ਜਦਕਿ ਪਹਿਲਾਂ ਭਾਜਪਾ ਨੇ ਅਕਾਲੀ ਦਲ ਨਾਲ ਗਠਜੋੜ ਕਰਕੇ ਉਮੀਦਵਾਰ ਖੜ੍ਹੇ ਕੀਤੇ ਸਨ।
ਇਹ ਹੀ ਕਾਰਨ ਹੈ ਕਿ ਇਸ ਵਾਰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਪਹਿਲਾਂ ਹੀ ਵੱਖ-ਵੱਖ ਤਰੀਕਿਆਂ ਰਾਹੀਂ ਜਨ-ਸੰਪਰਕ ਕਰਨ ਵਿੱਚ ਜੋਰ-ਸ਼ੋਰ ਨਾਲ ਲੱਗੀ ਹੋਈ ਹੈ। ਇਸ ਦੇ ਲਈ ਰੈਲੀ, ਪਾਵਰ ਸ਼ੋਅ, ਡਿਜੀਟਲ, ਵਰਚੁਅਲ ਅਤੇ ਸੋਸ਼ਲ ਮੀਡੀਆ ਸਮੇਤ ਸਾਰੇ ਪਲੇਟਫਾਰਮਾਂ ਦੀ ਵਰਤੋਂ ਘਰ-ਘਰ ਜਾ ਕੇ ਪ੍ਰਾਪਤੀਆਂ ਗਿਣਾਉਣ ਲਈ ਹੀ ਨਹੀਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ
30 ਜੂਨ ਤੱਕ ਚਲਾਈ ਜਾਵੇਗੀ ਮੁਹਿੰਮ
ਭਾਜਪਾ ਵੱਲੋਂ ਕੇਂਦਰ ਸਰਕਾਰ ਦੇ ਪਿਛਲੇ 9 ਸਾਲਾਂ ਦੇ ਵਿਕਾਸ, ਯੋਜਨਾਵਾਂ ਅਤੇ ਪ੍ਰਾਪਤੀਆਂ ਗਿਣਾਉਣ ਲਈ ਇਹ ਮੈਗਾ ਮੁਹਿੰਮ 31 ਮਈ ਤੋਂ ਸ਼ੁਰੂ ਕੀਤੀ ਗਈ ਸੀ ਅਤੇ 30 ਜੂਨ ਤੱਕ ਜਾਰੀ ਰਹੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਅਜਮੇਰ (ਰਾਜਸਥਾਨ) ਵਿੱਚ ਇੱਕ ਵਿਸ਼ਾਲ ਰੈਲੀ ਨਾਲ ਮੈਗਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਵਿੱਚ ਲੋਕਾਂ ਨੇ ਡਿਜੀਟਲ ਰੂਪ ਵਿੱਚ ਵੀ ਹਿੱਸਾ ਲਿਆ ਸੀ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ