ਹੁਸ਼ਿਆਰਪੁਰ ਨਿਊਜ਼: ਹੁਸ਼ਿਆਰਪੁਰ ਜਿਲ੍ਹੇ ਅੰਦਰ ਪੈਂਦੇ ਮੁਕੇਰੀਆ ਦੇ ਪਿੰਡ ਧਰਮਪੁਰਾ ਵਿੱਚ ਇੱਕ ਵੱਡੇ ਅਕਾਰ ਦਾ
ਬੰਬ ਸ਼ੈੱਲ ਬਰਾਮਦ ਹੋਇਆ ਹੈ। ਜਾਣਕਾਰੀ ਮੁਤਾਬਕ, ਇਹ ਬੰਬ ਇਥੋਂ ਦੇ ਕਿਸਾਨ ਅਤਿੰਦਰਪਾਲ ਸਿੰਘ ਨੂੰ ਖੇਤ ਵਾਹੁਣ ਦੌਰਾਨ ਵਿਖਿਆ, ਜਿਸ ਤੋਂ ਬਾਅਦ ਉਸਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਜਾਂਚ ਵਿੱਚ ਪਾਇਆ ਕਿ ਬੰਬ ਦਾ ਅਕਾਰ ਤਕਰੀਬਨ 2 ਫੁੱਟ ਤੋਂ ਵੀ ਵੱਡਾ ਹੈ।
ਪੁਲਿਸ ਨੇ ਫੌਰਨ ਕਾਰਵਾਈ ਕਰਦਿਆਂ ਬੰਬ ਨਿਰੋਧਕ ਦਸਤੇ ਅਤੇ ਫੌਜ ਦੇ ਆਲਾ ਅਫਸਰਾਂ ਨੂੰ ਇਸਦੀ ਜਾਣਕਾਰੀ ਦਿੱਤੀ। ਉੱਧਰ, ਬੰਬ ਦੇ ਮਿਲਣ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਕਾਫੀ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ।
ਤਰਨਤਾਰਨ ਤੋਂ ਵੀ ਬਰਾਮਦ ਹੋਇਆ ਸੀ ਬੰਬ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੀ 21 ਅਪ੍ਰੈਲ ਨੂੰ ਤਰਨਤਾਰਨ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਦਰਬਾਰ ਸਾਹਿਬ ਦੀ ਪਾਰਕਿੰਗ ਵਿੱਚੋਂ ਵੀ ਇੱਕ ਪੁਰਾਣਾ ਬੰਬ ਮਿਲਿਆ ਸੀ। ਇੱਕ ਰੇਹੜੀ ਵਾਲੇ ਨੂੰ ਸਫ਼ਾਈ ਕਰਦੇ ਸਮੇਂ ਇਹ ਬੰਬ ਦਿਖਾਈ ਦਿੱਤਾ ਸੀ। ਸੂਚਨਾ ਮਿਲਦਿਆਂ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰਕੇ
ਬੰਬ ਨਿਰੋਧਕ ਦਸਤੇ ਨੂੰ ਸੂਚਿਤ ਕੀਤਾ ਸੀ। ਬੰਬ ਨਿਰੋਧਕ ਦਸਤੇ ਨੇ ਇਸ ਬੰਬ ਨੂੰ ਕਬਜੇ ਵਿੱਚ ਲੈ ਕੇ ਡੁੰਘਾਈ ਨਾਲ ਇਸਦੀ ਜਾਂਚ ਕੀਤੀ ਸੀ, ਪਰ ਇਸ ਨੂੰ ਲੈ ਕੇ ਜਿਆਦਾ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਸੀ।
ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ