AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Sports Culture ਨੂੰ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲਕਦਮੀ ਨਾਲ ਨੌਜਵਾਨ ਪੀੜ੍ਹੀ ਨੂੰ ਖੇਡਾਂ ਦੇ ਖੇਤਰ ਵਿਚ ਨਵੇਂ ਆਯਾਮ ਸਥਾਪਿਤ ਕਰਨ ਦੇ ਮੌਕੇ ਮਿਲਣਗੇ ਅਤੇ ਸੂਬੇ ਦੇ ਨੌਜਵਾਨ ਖਿਡਾਰੀ ਰਾਜ, ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਤੇ ਆਪਣੀ ਖੇਡ ਦਾ ਲੋਹਾ ਮਨਵਾ ਕੇ ਪੰਜਾਬ ਦਾ ਨਾਮ ਰੌਸ਼ਨ ਕਰਨਗੇ।

Sports Culture ਨੂੰ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ
Sports Culture ਨੂੰ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ।
sunil-lakha-hoshiarpur
| Updated On: 15 Mar 2023 18:37 PM IST
Share
ਹੁਸ਼ਿਆਰਪੁਰ ਨਿਊਜ: ਪਿੰਡ ਬਜਵਾੜਾ ਵਿਚ ਫੁੱਟਬਾਲ ਟੂਰਨਾਮੈਂਟ (Football Tournament) ਪਿੰਡ ਫੁਗਲਾਣਾ ਅਤੇ ਮਾਂਝੀ ਦੀ ਟੀਮ ਵਿਚਾਲੇ ਹੋਇਆ, ਜਿਸ ਵਿਚ ਪਿੰਡ ਫੁਗਲਾਣਾ ਦੀ ਟੀਮ ਜੇਤੂ ਰਹੀ। ਇਸ ਦੌਰਾਨ ਜੇਤੂ ਟੀਮ ਅਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਭਰਪੂਰ ਯਤਨ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਪਿੰਡਾਂ ਵਿਚ ਮਲਟੀਪਰਪਜ਼ ਸਪੋਰਟਸ ਪਾਰਕ ਬਣਾਏ ਜਾ ਰਹੇ ਹਨ, ਤਾਂ ਕਿ ਸੂਬੇ ਦੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿਚ ਲਗਾਇਆ ਜਾ ਸਕੇ। ਸੂਬੇ ਵਿੱਚ ਜਿਥੇ ਵੱਡੇ ਪੱਧਰ ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਉਥੇ ਖਿਡਾਰੀਆਂ ਦੇ ਸਰਵਪੱਖੀ ਵਿਕਾਸ ਲਈ ਵੀ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ।

ਬਣਾਏ ਜਾ ਰਹੇ ਮਲਟੀਪਰਪਜ਼ ਸਪੋਰਟਸ ਪਾਰਕ

ਜਿੰਪਾ ਨੇ ਕਿਹਾ ਕਿ ਖੇਡਾਂ ਨੂੰ ਹੁੰਗਾਰਾ ਦੇਣ ਲਈ ਪੰਜਾਬ ਸਰਕਾਰ ਖਿਡਾਰੀਆਂ ਦੀਆਂ ਬੁਨਿਆਦੀ ਜ਼ਰੂਰਤਾਂ ਤੇ ਫੋਕਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਫੋਕਸ ਖੇਡ, ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਲੋਕਾਂ ਤੱਕ ਸੁਵਿਧਾਵਾਂ ਪਹੁੰਚਾਉਣਾ ਹੈ। ਇਸ ਦੌਰਾਨ ਉਨ੍ਹਾਂ ਨੇ ਪਿੰਡ ਦੇ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਪ੍ਰਤੀ ਰੁਚੀ ਦਿਖਾਉਣ ਲਈ ਵੀ ਉਤਸ਼ਾਹਿਤ ਕੀਤਾ। ਜਿੰਪਾ ਨੇ ਕਿਹਾ ਕਿ ਜੋ ਨੌਜਵਾਨ ਖੇੜਾ-ਝੂਣ ਮੱਲਾਂ ਮਾਰ ਰਹੇ ਹਨ ਉਨ੍ਹਾਂ ਨੂੰ ਸਰਕਾਰ ਉਤਸ਼ਾਹਿਤ ਕਰ ਰਹੀ ਹੈ। ਪੁਲਿਸ ਵਿਭਾਗ ਬਿਜਲੀ ਵਿਭਾਗ ਅਤੇ ਹੋਰ ਬਹੁਤ ਸਾਰੇ ਵਿਭਾਗਾਂ ਵਿੱਚ ਕਈ ਕਰਮਚਾਰੀਰਾਜ ਪੱਧਰੀ ਅੰਤਰਰਾਜੀ ਅਤੇ ਨੈਸ਼ਨਲ ਤੇ ਇੰਟਰਨੈਸ਼ਨਲ ਪੱਧਰ ਤੇ ਅਪਣਾ ਜਲਵਾ ਵਿਖਾ ਰਹੇ ਹਨ ਅਤੇ ਦੇਸ਼ -ਸੂਬੇ ਦਾ ਨਾਂ ਰੋਸ਼ਨ ਕਰ ਰਹੇ ਹਨ,ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਹੋਰ ਵੀ ਚੰਗੇ ਖਿਲਾੜੀ ਪੈਦਾ ਕੀਤੇ ਜਾਣ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...