Sports Culture ਨੂੰ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ। Cabinet Minister Jimpa on Sports Culture in Punjab Punjabi news - TV9 Punjabi

Sports Culture ਨੂੰ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ

Updated On: 

15 Mar 2023 18:37 PM

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲਕਦਮੀ ਨਾਲ ਨੌਜਵਾਨ ਪੀੜ੍ਹੀ ਨੂੰ ਖੇਡਾਂ ਦੇ ਖੇਤਰ ਵਿਚ ਨਵੇਂ ਆਯਾਮ ਸਥਾਪਿਤ ਕਰਨ ਦੇ ਮੌਕੇ ਮਿਲਣਗੇ ਅਤੇ ਸੂਬੇ ਦੇ ਨੌਜਵਾਨ ਖਿਡਾਰੀ ਰਾਜ, ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਤੇ ਆਪਣੀ ਖੇਡ ਦਾ ਲੋਹਾ ਮਨਵਾ ਕੇ ਪੰਜਾਬ ਦਾ ਨਾਮ ਰੌਸ਼ਨ ਕਰਨਗੇ।

Sports Culture ਨੂੰ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ

Sports Culture ਨੂੰ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ ਪੰਜਾਬ ਸਰਕਾਰ : ਬ੍ਰਮ ਸ਼ੰਕਰ ਜਿੰਪਾ।

Follow Us On

ਹੁਸ਼ਿਆਰਪੁਰ ਨਿਊਜ: ਪਿੰਡ ਬਜਵਾੜਾ ਵਿਚ ਫੁੱਟਬਾਲ ਟੂਰਨਾਮੈਂਟ (Football Tournament) ਪਿੰਡ ਫੁਗਲਾਣਾ ਅਤੇ ਮਾਂਝੀ ਦੀ ਟੀਮ ਵਿਚਾਲੇ ਹੋਇਆ, ਜਿਸ ਵਿਚ ਪਿੰਡ ਫੁਗਲਾਣਾ ਦੀ ਟੀਮ ਜੇਤੂ ਰਹੀ। ਇਸ ਦੌਰਾਨ ਜੇਤੂ ਟੀਮ ਅਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਭਰਪੂਰ ਯਤਨ ਕਰ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਪਿੰਡਾਂ ਵਿਚ ਮਲਟੀਪਰਪਜ਼ ਸਪੋਰਟਸ ਪਾਰਕ ਬਣਾਏ ਜਾ ਰਹੇ ਹਨ, ਤਾਂ ਕਿ ਸੂਬੇ ਦੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਵਿਚ ਲਗਾਇਆ ਜਾ ਸਕੇ। ਸੂਬੇ ਵਿੱਚ ਜਿਥੇ ਵੱਡੇ ਪੱਧਰ ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਉਥੇ ਖਿਡਾਰੀਆਂ ਦੇ ਸਰਵਪੱਖੀ ਵਿਕਾਸ ਲਈ ਵੀ ਕੋਈ ਕਮੀ ਨਹੀਂ ਛੱਡੀ ਜਾ ਰਹੀ ਹੈ।

ਬਣਾਏ ਜਾ ਰਹੇ ਮਲਟੀਪਰਪਜ਼ ਸਪੋਰਟਸ ਪਾਰਕ

ਜਿੰਪਾ ਨੇ ਕਿਹਾ ਕਿ ਖੇਡਾਂ ਨੂੰ ਹੁੰਗਾਰਾ ਦੇਣ ਲਈ ਪੰਜਾਬ ਸਰਕਾਰ ਖਿਡਾਰੀਆਂ ਦੀਆਂ ਬੁਨਿਆਦੀ ਜ਼ਰੂਰਤਾਂ ਤੇ ਫੋਕਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਫੋਕਸ ਖੇਡ, ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਲੋਕਾਂ ਤੱਕ ਸੁਵਿਧਾਵਾਂ ਪਹੁੰਚਾਉਣਾ ਹੈ। ਇਸ ਦੌਰਾਨ ਉਨ੍ਹਾਂ ਨੇ ਪਿੰਡ ਦੇ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਪ੍ਰਤੀ ਰੁਚੀ ਦਿਖਾਉਣ ਲਈ ਵੀ ਉਤਸ਼ਾਹਿਤ ਕੀਤਾ। ਜਿੰਪਾ ਨੇ ਕਿਹਾ ਕਿ ਜੋ ਨੌਜਵਾਨ ਖੇੜਾ-ਝੂਣ ਮੱਲਾਂ ਮਾਰ ਰਹੇ ਹਨ ਉਨ੍ਹਾਂ ਨੂੰ ਸਰਕਾਰ ਉਤਸ਼ਾਹਿਤ ਕਰ ਰਹੀ ਹੈ। ਪੁਲਿਸ ਵਿਭਾਗ ਬਿਜਲੀ ਵਿਭਾਗ ਅਤੇ ਹੋਰ ਬਹੁਤ ਸਾਰੇ ਵਿਭਾਗਾਂ ਵਿੱਚ ਕਈ ਕਰਮਚਾਰੀਰਾਜ ਪੱਧਰੀ ਅੰਤਰਰਾਜੀ ਅਤੇ ਨੈਸ਼ਨਲ ਤੇ ਇੰਟਰਨੈਸ਼ਨਲ ਪੱਧਰ ਤੇ ਅਪਣਾ ਜਲਵਾ ਵਿਖਾ ਰਹੇ ਹਨ ਅਤੇ ਦੇਸ਼ -ਸੂਬੇ ਦਾ ਨਾਂ ਰੋਸ਼ਨ ਕਰ ਰਹੇ ਹਨ,ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਹੋਰ ਵੀ ਚੰਗੇ ਖਿਲਾੜੀ ਪੈਦਾ ਕੀਤੇ ਜਾਣ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version