Operation Amritpal: ਹੁਸ਼ਿਆਰਪੁਰ ‘ਚ ਵੱਡਾ ਸਰਚ ਆਪ੍ਰੇਸ਼ਨ, ਅੰਮ੍ਰਿਤਪਾਲ ਤੇ ਸਾਥੀਆਂ ਦੀ ਮੌਜੂਦਗੀ ਦਾ ਸ਼ੱਕ
Operation Amritpal Hoshiarpur: ਕਾਊਂਟਰ ਇੰਟੈਲੀਜੈਂਸ ਮੁਤਾਬਕ ਫਰਾਰ ਅੰਮ੍ਰਿਤਪਾਲ ਸਿੰਘ ਮੰਗਲਵਾਰ ਦੇਰ ਰਾਤ ਹੁਸ਼ਿਆਰਪੁਰ 'ਚ ਪੁਲਿਸ ਨਾਕਾ ਤੋੜ ਕੇ ਫਰਾਰ ਹੋ ਗਿਆ। ਇਸ ਦੇ ਨਾਲ ਹੀ ਪੁਲਿਸ ਦੀਆਂ ਟੀਮਾਂ ਲਗਾਤਾਰ ਉਸ ਦਾ ਪਿੱਛਾ ਕਰ ਰਹੀਆਂ ਹਨ। ਫਿਲਹਾਲ ਤਲਾਸ਼ੀ ਮੁਹਿੰਮ ਜਾਰੀ ਹੈ।
Search Operation in Hoshiarpur: ਹੁਸ਼ਿਆਰਪੁਰ ਦੇ ਪਿੰਡ ਮਨਰਾਈਆਂ ਵਿੱਚ ਮੰਗਲਵਾਰ ਦੇਰ ਰਾਤ ਨੂੰ ਪੰਜਾਬ ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਇੱਕ ਸ਼ੱਕੀ ਇਨੋਵਾ ਗੱਡੀ ਦਾ ਪਿੱਛਾ ਕੀਤਾ। ਜਿਸ ਤੋਂ ਬਾਅਦ ਇਨੋਵਾ ਗੱਡੀ ਵਿੱਚ ਸਵਾਰ 4 ਨੌਜਵਾਨ ਗੱਡੀ ਛੱਡ 4 ਨੌਜਵਾਨ ਫਰਾਰ ਹੋ ਗਏ। ਕਾਊਂਟਰ ਇੰਟੈਲੀਜੈਂਸ (Counter Intelligence) ਅਨੁਸਾਰ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੇ ਇਨੋਵਾ ਕਾਰ ਵਿੱਚ ਹੋਣ ਦਾ ਸ਼ੱਕ ਸੀ।
ਪੁਲਿਸ ਦੀਆਂ ਟੀਮਾਂ ਲਗਾਤਾਰ ਉਸ ਦਾ ਪਿੱਛਾ ਕਰ ਰਹੀਆਂ ਹਨ। ਪੁਲਿਸ ਵੱਲੋਂ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਪੁਲਿਸ ਅੰਮ੍ਰਿਤਪਾਲ (Amritpal)ਨੂੰ ਗ੍ਰਿਫਤਾਰ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਸੀ, ਫਿਲਹਾਲ ਮਿਲੀ ਜਾਣਕਾਰੀ ਮੁਤਾਬਕ ਉਸ ਦੇ ਖਿਲਾਫ ਕਿਸੇ ਵੀ ਸਮੇਂ ਕੋਈ ਵੱਡੀ ਕਾਰਵਾਈ ਹੋ ਸਕਦੀ ਹੈ।Crackdown on Waris Punjab De’s Amritpal Singh | Punjab police conducts a search operation in Hoshiarpur’s Manaiya village. Amritpal Singh is on the run since March 18. pic.twitter.com/m2PquHlD3a
— ANI (@ANI) March 28, 2023ਇਹ ਵੀ ਪੜ੍ਹੋ
ਹੁਸ਼ਿਆਰਪੁਰ ਪੁਲਿਸ ਕਸਟਡੀ ਤੋਂ 2 ਸ਼ਰਾਬ ਤਸਕਰ ਫਰਾਰ: ਜੇਲ੍ਹ ਲਿਜਾਂਦੇ ਸਮੇਂ ਗੱਡੀ ਦਾ ਦਰਵਾਜ਼ਾ ਖੋਲਕੇ ਭੱਜੇ, ਹੱਥਕੜੀ ਵੀ ਲੈ ਗਏ ਨਾਲ PM ਮੋਦੀ ਖਿਲਾਫ਼ ਹੁਸ਼ਿਆਰਪੁਰ ‘ਚ ਸ਼ਿਕਾਇਤ ਦਰਜ, ਕਰਨਾਟਕ ਚੋਣਾਂ ਦੌਰਾਨ ਨੈਤਿਕ ਕਦਰਾਂ- ਕੀਮਤਾਂ ਦੀ ਉਲੰਘਣਾ ਦਾ ਇਲਜ਼ਾਮ Firing in Hoshiarpur: ਹੁਸ਼ਿਆਰਪੁਰ ਪੁਲਿਸ ਤੇ ਲੁਟੇਰਿਆਂ ਵਿਚਾਲੇ ਚੱਲੀ ਗੋਲੀ, ਦੋ ਜ਼ਖਮੀ ਬਦਮਾਸ਼ਾਂ ਸਣੇ ਤਿੰਨ ਗ੍ਰਿਫਤਾਰ


