Subscribe to
Notifications
Subscribe to
Notifications
Search Operation in Hoshiarpur: ਹੁਸ਼ਿਆਰਪੁਰ ਦੇ ਪਿੰਡ ਮਨਰਾਈਆਂ ਵਿੱਚ ਮੰਗਲਵਾਰ ਦੇਰ ਰਾਤ ਨੂੰ ਪੰਜਾਬ ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਇੱਕ ਸ਼ੱਕੀ ਇਨੋਵਾ ਗੱਡੀ ਦਾ ਪਿੱਛਾ ਕੀਤਾ। ਜਿਸ ਤੋਂ ਬਾਅਦ ਇਨੋਵਾ ਗੱਡੀ ਵਿੱਚ ਸਵਾਰ 4 ਨੌਜਵਾਨ ਗੱਡੀ ਛੱਡ 4 ਨੌਜਵਾਨ ਫਰਾਰ ਹੋ ਗਏ।
ਕਾਊਂਟਰ ਇੰਟੈਲੀਜੈਂਸ (Counter Intelligence) ਅਨੁਸਾਰ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੇ ਇਨੋਵਾ ਕਾਰ ਵਿੱਚ ਹੋਣ ਦਾ ਸ਼ੱਕ ਸੀ।
ਪੁਲਿਸ ਦੀਆਂ ਟੀਮਾਂ ਲਗਾਤਾਰ ਉਸ ਦਾ ਪਿੱਛਾ ਕਰ ਰਹੀਆਂ ਹਨ। ਪੁਲਿਸ ਵੱਲੋਂ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਪੁਲਿਸ
ਅੰਮ੍ਰਿਤਪਾਲ (Amritpal)ਨੂੰ ਗ੍ਰਿਫਤਾਰ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਸੀ, ਫਿਲਹਾਲ ਮਿਲੀ ਜਾਣਕਾਰੀ ਮੁਤਾਬਕ ਉਸ ਦੇ ਖਿਲਾਫ ਕਿਸੇ ਵੀ ਸਮੇਂ ਕੋਈ ਵੱਡੀ ਕਾਰਵਾਈ ਹੋ ਸਕਦੀ ਹੈ।
4 ਨੌਜਵਾਨ ਗੱਡੀ ਛੱਡ ਹੋਏ ਫਰਾਰ
ਫਗਵਾੜਾ ਤੋਂ ਹੁਸ਼ਿਆਰਪੁਰ ਤੱਕ ਪੁਲਿਸ ਨੇ ਸਫੇਦ ਰੰਗ ਦੀ
PB10CK0527 ਇਨੋਵਾ ਗੱਡੀ ਦਾ ਪਿੱਛਾ ਕੀਤਾ। ਜਿਸ ਤੋਂ ਬਾਅਦ ਇਨੋਵਾ ਗੱਡੀ ਵਿੱਚ ਸਵਾਰ 4 ਨੌਜਵਾਨ ਹੁਸ਼ਿਆਰਪੁਰ ਦੇ ਪਿੰਡ ਮਨਰਾਇਆਂ ਦੇ ਗੁਰਦੁਆਰਾ ਬਾਬਾ ਭਾਈ ਚੰਚਲ ਜੀ ਨੇੜੇ ਪਹੁੰਚੇ ਅਤੇ ਗੱਡੀ ਛੱਡ ਉਥੋਂ ਫਰਾਰ ਹੋ ਗਏ। ਦੇਰ ਰਾਤ ਤੱਕ ਪੁਲਿਸ ਨੇ ਪਿੰਡ ਦੇ ਹਰ ਘਰ ਅਤੇ ਖੇਤਾਂ ਵਿੱਚ
ਤਲਾਸ਼ੀ ਅਭਿਆਨ (Search Operation) ਚਲਾਇਆ। ਪੁਲਿਸ ਵੱਲੋਂ ਹਾਲੇ ਵੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਅੰਮ੍ਰਿਤਪਾਲ ਅਤੇ ਉਸ ਦੇ ਸਾਥਿਆਂ ਦੀ ਭਾਲ ਕੀਤੀ ਜਾ ਰਹੀ ਹੈ।
ਅੰਮ੍ਰਿਤਪਾਲ ਦੀ ਇੱਕ ਹੋਰ ਵੀਡੀਓ ਆਈ ਸਾਹਮਣੇ
‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਮੁੱਖੀ ਅੰਮ੍ਰਿਤਪਾਲ ਅਤੇ ਉਸ ਦੇ ਸਾਥੀ ਪੱਪਲਪ੍ਰੀਤ ਦਾ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ। ਇਹ ਵੀਡੀਓ ਦਿੱਲੀ ਦਾ ਦੱਸਿਆ ਜਾ ਰਿਹਾ ਹੈ ਪਰ ਫਿਲਹਾਲ ਵੀਡੀਓ ਕਦੋਂ ਦੀ ਹੈ ਇਸ ਬਾਰੇ ਹਾਲੇ ਕੋਈ ਖੁਲਾਸਾ ਨਹੀਂ ਹੋ ਪਾਇਆ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ