ਪੰਜਾਬ ਨਿਊਜ। ਪੰਜਾਬ ਵਿੱਚ ਇੱਕ ਵਾਰ ਫਿਰ
ਪੁਲਿਸ (Police) ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਹੋਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਪੁਲਿਸ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ, ਜਿਸ ਕਰੀਬ ਦੋ ਗੈਂਗਸਟਰ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਮੌਕੇ ਤੋਂ ਗ੍ਰਿਫਤਾਰ ਕਰਕੇ ਇਲਾਜ ਲ਼ਈ ਹਸਪਤਾਲ ਭਰਤੀ ਕਰਵਾਇਆ ਗਿਆ।
ਹੁਸ਼ਿਆਰਪੁਰ (Hoshiarpur) ਪੁਲਿਸ ਨੇ ਕਾਰਵਾਈ ਦੌਰਾਨ ਜਖਮੀ ਦੋ ਲੁਟੇਰਿਆਂ ਸਣੇ 3 ਤਿੰਨਾਂ ਨੂੰ ਕਾਬੂ ਕਰ ਲਿਆ ਹੈ। ਇਸ ਮੌਕੇ ਐਸ.ਪੀ. ਸਰਬਜੀਤ ਸਿੰਘ, ਡੀ.ਐਸ.ਪੀ. ਸਬ ਡਵੀਜਨ ਗੜ੍ਹਸ਼ੰਕਰ ਦਲਜੀਤ ਸਿੰਘ ਖੱਖ, ਸੀ.ਆਈ.ਏ. ਸਟਾਫ਼ ਦੇ ਇੰਚਾਰਜ ਬਲਵਿੰਦਰ ਪਾਲ ਮੌਜੂਦ ਸਨ। ਜ਼ਿਕਰਯੋਗ ਹੈ ਕਿ ਇਹ ਲੁਟੇਰੇ ਚੱਬੇਵਾਲ ਸਮੇਤ ਹੋਰਨਾਂ ਗੋਲੀਕਾਂਡ ਦੀਆਂ ਵਾਰਦਾਤਾਂ ਚ ਵੀ ਸ਼ਾਮਿਲ ਦੱਸੇ ਜਾ ਰਹੇ ਹਨ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ 7 ਫਾਇਰ ਲੁਟੇਰਿਆਂ ਨੇ ਕੀਤੇ ਜਿਸਦੇ ਜਵਾਬ ਵਿੱਚ ਪੁਲਿਸ ਨੇ ਵੀ 7 ਫਾਇਰ ਕੀਤੇ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਜਿਸਨੇ ਵੀ ਕਾਨੂੰਨ ਹੱਥ ਵਿੱਚ ਲੈਣ ਦੀ ਕੋਸ਼ਿਸ਼ ਕੀਤੀ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ