ਹੁਸ਼ਿਆਰਪੁਰ : 9.925 ਕਿਲੋਗ੍ਰਾਮ ਹੈਰੋਇਨ, 2 ਵਿਦੇਸ਼ੀ ਪਿਸਤੌਲ ਤੇ ਕਾਰਤੂਸਾਂ ਸਮੇਤ 4 ਮੁਲਜ਼ਮ ਗ੍ਰਿਫ਼ਤਾਰ

Updated On: 

20 Apr 2026 15:02 PM IST

ਪੁਲਿਸ ਨੇ ਪੰਜਾਬ 'ਚ ਕੰਮ ਕਰ ਰਹੇ ਇੱਕ ਅੰਤਰ-ਰਾਜੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਜੁੜੇ ਡਰੱਗ ਤੇ ਹਥਿਆਰ ਮਾਡਿਊਲ ਵਿਰੁੱਧ ਕਾਰਵਾਈ ਕਰਦੇ ਹੋਏ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ 'ਚੋਂ, ਪੁਲਿਸ ਨੇ 9.925 ਕਿਲੋਗ੍ਰਾਮ ਹੈਰੋਇਨ, 2 ਵਿਦੇਸ਼ੀ ਪਿਸਤੌਲ, 8 ਮੈਗਜ਼ੀਨ ਤੇ 40 ਕਾਰਤੂਸ ਬਰਾਮਦ ਕੀਤੇ ਹਨ।

ਹੁਸ਼ਿਆਰਪੁਰ : 9.925 ਕਿਲੋਗ੍ਰਾਮ ਹੈਰੋਇਨ, 2 ਵਿਦੇਸ਼ੀ ਪਿਸਤੌਲ ਤੇ ਕਾਰਤੂਸਾਂ ਸਮੇਤ 4 ਮੁਲਜ਼ਮ ਗ੍ਰਿਫ਼ਤਾਰ

ਨਸ਼ਿਆਂ ਤੇ ਅਪਰਾਧ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਹੁਣ ਤੱਕ ਭਾਰੀ ਮਾਤਰਾ ‘ਚ ਹਥਿਆਰ ਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਇਸੇ ਮੁਹਿੰਮ ਤਹਿਤ ਹੁਸ਼ਿਆਰਪੁਰ ਪੁਲਿਸ ਨੇ ਵੱਡੀ ਕਾਮਯਾਬੀ ਹਾਸਤ ਕੀਤੀ ਹੈ।

ਪੁਲਿਸ ਨੇ ਪੰਜਾਬ ‘ਚ ਕੰਮ ਕਰ ਰਹੇ ਇੱਕ ਅੰਤਰ-ਰਾਜੀ ਤੇ ਅੰਤਰਰਾਸ਼ਟਰੀ ਪੱਧਰ ‘ਤੇ ਜੁੜੇ ਡਰੱਗ ਤੇ ਹਥਿਆਰ ਮਾਡਿਊਲ ਵਿਰੁੱਧ ਕਾਰਵਾਈ ਕਰਦੇ ਹੋਏ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ‘ਚੋਂ, ਪੁਲਿਸ ਨੇ 9.925 ਕਿਲੋਗ੍ਰਾਮ ਹੈਰੋਇਨ, 2 ਵਿਦੇਸ਼ੀ ਪਿਸਤੌਲ, 8 ਮੈਗਜ਼ੀਨ ਤੇ 40 ਕਾਰਤੂਸ ਬਰਾਮਦ ਕੀਤੇ ਹਨ। ਇਹ ਮੁਲਜ਼ਮ ਵਿਅਕਤੀ ਵਿਦੇਸ਼ਾਂ ‘ਚ ਸਥਿਤ ਗੈਂਗਸਟਰਾਂ ਲਈ ਸਥਾਨਕ ਹੈਂਡਲਰ ਵਜੋਂ ਕੰਮ ਕਰ ਰਹੇ ਸਨ।

ਇਹ ਸਾਰੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ‘ਚ ਸਰਗਰਮੀ ਨਾਲ ਸ਼ਾਮਲ ਸਨ। ਉਨ੍ਹਾਂ ਵਿਰੁੱਧ ਗੜ੍ਹਸ਼ੰਕਰ ਪੁਲਿਸ ਸਟੇਸ਼ਨ ‘ਚ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਇਸ ਸਮੇਂ ਪੂਰੇ ਨੈੱਟਵਰਕ ਦੀ ਜਾਂਚ ਕਰ ਰਹੀ ਹੈ। ਇਹ ਕਾਰਵਾਈ ਪੰਜਾਬ ਪੁਲਿਸ ਦੁਆਰਾ ਹਾਲ ਹੀ ‘ਚ ਕੀਤੀਆਂ ਗਈਆਂ ਵੱਡੀਆਂ ਕਾਰਵਾਈਆਂ ‘ਚੋਂ ਇੱਕ ਹੈ।

ਹੁਸ਼ਿਆਰਪੁਰ ਦੇ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਕਿਹਾ ਕਿ “ਜ਼ੀਰੋ-ਟੌਲਰੈਂਸ” ਨੀਤੀ ਦੇ ਤਹਿਤ ਸਰਹੱਦ ਪਾਰ ਤਸਕਰੀ ਰੈਕੇਟਾਂ, ਖਾਸ ਕਰਕੇ ਪਾਕਿਸਤਾਨ ਨਾਲ ਜੁੜੇ ਰੈਕੇਟਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਪਹਿਲਕਦਮੀ ਦੇ ਤਹਿਤ, ਪੰਜਾਬ ਦੇ ਹੁਸ਼ਿਆਰਪੁਰ ‘ਚ ਪੁਲਿਸ ਨੇ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਵੱਡੇ ਰੈਕੇਟ ਨੂੰ ਸਫਲਤਾਪੂਰਵਕ ਨਸ਼ਟ ਕਰ ਦਿੱਤਾ ਹੈ।

Follow Us