ਪੁਲਿਸ ਦੀ ਟ੍ਰੇਨਿੰਗ ਲੈਣ ਆਏ ਨੌਜਵਾਨਾਂ ਦਾ ਡੌਪ ਟੈਸਟ ਪੌਜੀਟਿਵ, ਵਾਪਿਸ ਭੇਜੇ ਘਰ
ਪੰਜਾਬ ਪੁਲਿਸ ਦੇ ਨਵੇਂ ਭਰਤੀ ਹੋਏ ਜਵਾਨਾਂ ਦਾ ਇੱਕ ਬੈਚ ਜਹਾਨਖੇਲਾਂ (ਹੁਸ਼ਿਆਰਪੁਰ) ਵਿੱਚ ਸਿਖਲਾਈ ਲੈ ਰਿਹਾ ਹੈ। ਉੱਥੇ ਤਾਇਨਾਤ ਅਧਿਕਾਰੀਆਂ ਨੂੰ ਛੇ ਨਵੇਂ ਭਰਤੀ ਹੋਏ ਨੌਜਵਾਨ ਤੇ ਸ਼ੱਕ ਹੋਇਆ, ਜਿਸ ਤੋਂ ਬਾਅਦ ਉਨ੍ਹਾਂ ਸਾਰਿਆਂ ਦਾ ਡੋਪ ਟੈਸਟ ਕਰਵਾਇਆ ਗਿਆ। ਰਿਪੋਰਟ ਪਾਜੀਟਿਵ ਆਉਣ ਤੇ ਨੌਜਵਾਨ ਨੂੰ ਵਾਪਸ ਭੇਜ ਦਿੱਤਾ ਗਿਆ।

ਪੰਜਾਬ ਸਰਕਾਰ ਨੇ ਜਿੱਥੇ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤਾ ਹੈ ਤਾਂ ਉਸ ਵਿੱਚ ਪੰਜਾਬ ਪੁਲਿਸ ਆਪਣੇ ਵੱਖਰਾ ਰੋਲ ਅਦਾ ਕਰ ਰਹੀ ਹੈ। ਆਏ ਦਿਨ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਦੀਆਂ ਤਸਵੀਰਾਂ ਸਾਹਮਣੇ ਆਉਂਦੀਆਂ ਹਨ। ਹੁਣ ਅਧਿਕਾਰੀਆਂ ਨੇ ਕੁੱਝ ਪੰਜਾਬ ਪੁਲਿਸ ਦੀ ਟ੍ਰੇਨਿੰਗ ਲੈਣ ਆਏ ਨੌਜਵਾਨਾਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਉੱਪਰ ਕੋਈ ਨਸ਼ੀਲਾ ਪਦਾਰਥ ਲੈਣ ਦਾ ਸ਼ੱਕ ਸੀ।
ਅਜਿਹੀ ਸਥਿਤੀ ਵਿੱਚ ਅਧਿਕਾਰੀਆਂ ਨੇ ਨੌਜਵਾਨਾਂ ਦੀ ਟ੍ਰੇਨਿੰਗ ਸ਼ੁਰੂ ਕਰਨ ਤੋਂ ਪਹਿਲਾਂ ਉਹਨਾਂ ਦਾ ਡੌਪ ਟੈਸਟ ਕਰਵਾਇਆ। ਜਿੱਥੇ 6 ਨੌਜਵਾਨਾਂ ਦੀ ਰਿਪੋਰਟ ਪੌਜ਼ੀਟਿਵ ਪਾਈ ਗਈ ਹੈ। ਜਿਸ ਮਗਰੋਂ ਇਹਨਾਂ ਨੌਜਵਾਨਾਂ ਨੂੰ ਜਹਾਨਖੇਲਾਂ ਵਿਖੇ ਸਿਖਲਾਈ ਤੋਂ ਪਹਿਲਾਂ ਹੀ ਸਾਰਿਆਂ ਨੂੰ ਵਾਪਸ ਭੇਜ ਦਿੱਤਾ ਗਿਆ ਹੈ।
ਇੰਝ ਹੋਇਆ ਸ਼ੱਕ
ਸੂਤਰਾਂ ਨੂੰ ਕਮਾਂਡੈਂਟ ਦੇ ਦਫ਼ਤਰ, ਪੁਲਿਸ ਭਰਤੀ ਸਿਖਲਾਈ ਕੇਂਦਰ, ਜਹਾਨਖੇਲਾਂ ਦੀ OSI ਸ਼ਾਖਾ ਦੁਆਰਾ ਜਾਰੀ ਇੱਕ ਪੱਤਰ ਪ੍ਰਾਪਤ ਹੋਇਆ ਹੈ। ਸੂਤਰਾਂ ਤੋਂ ਪ੍ਰਾਪਤ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਨਵੇਂ ਭਰਤੀ ਹੋਏ ਜਵਾਨਾਂ ਦਾ ਬੈਚ ਨੰਬਰ 270 ਮੁੱਢਲੀ ਸਿਖਲਾਈ ਲੈ ਰਿਹਾ ਹੈ। ਇਸ ਕੇਂਦਰ ‘ਤੇ ਤਾਇਨਾਤ ਸੀਡੀਆਈ ਦੁਆਰਾ ਪ੍ਰਾਪਤ ਰਿਪੋਰਟ ਦੇ ਅਨੁਸਾਰ, ਛੇ ਨਵੇਂ ਭਰਤੀ ਹੋਏ ਨੌਜਵਾਨਾਂ ਦੇ ਸਰੀਰਕ ਵਿਵਹਾਰ ਤੋਂ ਪਤਾ ਚੱਲਦਾ ਹੈ ਕਿ ਉਹ ਕਿਸੇ ਕਿਸਮ ਦੇ ਨਸ਼ੀਲੇ ਪਦਾਰਥ ਦੇ ਪ੍ਰਭਾਵ ਹੇਠ ਸਨ, ਜਿਸਦੀ ਸੁਗੰਧ ਨਹੀਂ ਆਉਂਦੀ।
ਬਿਨਾਂ ਟ੍ਰੇਨਿੰਗ ਭੇਜੇ ਵਾਪਿਸ
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ, ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਇਹਨਾਂ ਨੂੰ ਟ੍ਰੇਨਿੰਗ ਬੈਚ ਤੋਂ ਬਾਹਰ ਕਰ ਦਿੱਤਾ ਹੈ ਅਤੇ ਬਿਨਾਂ ਟ੍ਰੇਨਿੰਗ ਦਿੱਤੇ ਇਹਨਾਂ ਨੂੰ ਬਾਹਰ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ