ਹੁਸ਼ਿਆਰਪੁਰ ਵਿੱਚ ਸੜਕ ਹਾਦਸਾ, ਦੋ ਬੱਚਿਆਂ ਸਮੇਤ ਤਿੰਨ ਦੀ ਮੌਤ, ਇੱਕ ਜਖਮੀ
Hoshiarpur Road Accident: ਹੁਸ਼ਿਆਰਪੁਰ ਦੇ ਹਾਜੀਪੁਰ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਦੋ ਨੌਨਿਹਾਲ ਬੱਚਿਆਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਇੱਕ ਤੇਜ਼ ਰਫ਼ਤਾਰ ਟਰੱਕ ਨੇ ਇੱਕ ਐਕਟਿਵਾ ਨੂੰ ਟੱਕਰ ਮਾਰ ਦਿੱਤੀ ਜਿਸ ਵਿੱਚ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ।

ਹੁਸ਼ਿਆਰਪੁਰ ਦੇ ਹਾਜੀਪੁਰ ਵਿੱਚ ਦੇਰ ਰਾਤ ਇੱਕ ਤੇਜ਼ ਰਫ਼ਤਾਰ ਟਰੱਕ ਦੀ ਟੱਕਰ ਨਾਲ ਦੋ ਬੱਚਿਆਂ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਦੋ ਭੈਣ-ਭਰਾ ਅਤੇ ਉਨ੍ਹਾਂ ਦਾ ਚਾਚਾ ਸ਼ਾਮਲ ਹਨ। ਇਸ ਹਾਦਸੇ ਵਿੱਚ ਇੱਕ ਹੋਰ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਜਿਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਅਨੁਸਾਰ ਇਹ ਘਟਨਾ ਰਾਤ 10 ਵਜੇ ਦੇ ਕਰੀਬ ਵਾਪਰੀ। ਆਕਾਸ਼ ਆਪਣੇ ਭਤੀਜੇ ਸਮੀਰ (4 ਸਾਲ) ਅਤੇ ਭਤੀਜੀ ਪਰੀ (3 ਸਾਲ) ਨੂੰ ਆਪਣੇ ਐਕਟਿਵਾ ‘ਤੇ ਬਾਜ਼ਾਰ ਲੈਕੇ ਜਾ ਰਿਹਾ ਸੀ। ਵਾਪਸ ਆਉਂਦੇ ਸਮੇਂ, ਉਹਨਾਂ ਨੇ ਆਪਣੀ ਐਕਟਿਵਾ ਇਲਾਕੇ ਦੇ ਨੇੜੇ ਰੋਕੀ ਅਤੇ ਆਪਣੇ ਜਾਣ-ਪਛਾਣ ਵਾਲੇ ਕਿਸੇ ਵਿਅਕਤੀ ਨਾਲ ਗੱਲ ਕਰਨ ਲੱਗ ਪਿਆ। ਇਸ ਦੌਰਾਨ ਤਲਵਾੜਾ ਵੱਲੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਚਾਰਾਂ ਨੂੰ ਟੱਕਰ ਮਾਰ ਦਿੱਤੀ।
ਇੱਕ ਨੇ ਮੌਕੇ ਤੇ ਤੋੜਿਆ ਦਮ
ਹਾਦਸੇ ਵਿੱਚ ਪਰੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸਮੀਰ ਅਤੇ ਆਕਾਸ਼ ਨੂੰ ਦਸੂਹਾ ਹਸਪਤਾਲ ਲਿਜਾਇਆ ਗਿਆ, ਜਿੱਥੇ ਆਕਾਸ਼ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਸਮੀਰ ਦੀ ਵੀ ਹਸਪਤਾਲ ਵਿੱਚ ਮੌਤ ਹੋ ਗਈ। ਗੰਭੀਰ ਜ਼ਖਮੀ ਗੋਰਾ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਨੇ ਮ੍ਰਿਤਕ ਦੇ ਰਿਸ਼ਤੇਦਾਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ। ਟਰੱਕ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਮ੍ਰਿਤਕ ਆਕਾਸ਼ ਅਤੇ ਦੋਵੇਂ ਬੱਚੇ ਬਾਲਮੀਕੀ ਕਲੋਨੀ ਹਾਜੀਪੁਰ ਦੇ ਰਹਿਣ ਵਾਲੇ ਸਨ।
ਇਹ ਵੀ ਪੜ੍ਹੋ