ਟਾਂਡਾ ‘ਚ ਅਵਾਰਾ ਕੁੱਤਿਆਂ ਨੇ 4 ਸਾਲਾ ਬੱਚੀ ਨੂੰ ਨੋਚਿਆ, ਇਲਾਜ ਦੌਰਾਨ ਮੌਤ

Updated On: 

06 Jul 2026 14:08 PM IST

ਇਹ ਘਟਨਾ ਉਸ ਵਕਤ ਵਾਪਰੀ ਜਦੋਂ ਪਰਿਵਾਰਕ ਮੈਂਬਰ ਖੇਤ 'ਚ ਝੋਨੇ ਦੀ ਲੁਆਈ ਦੇ ਕੰਮ ਵਿੱਚ ਰੁੱਝੇ ਹੋਏ ਸਨ। ਇਸ ਦੌਰਾਨ, ਗੁਨਗੁਨ ਖੇਤ ਦੇ ਨੇੜੇ ਇੱਕ ਦਰੱਖਤ ਹੇਠਾਂ ਸੌਂ ਰਹੀ ਸੀ। ਅਚਾਨਕ, ਅਵਾਰਾ ਕੁੱਤਿਆਂ ਨੇ ਉਸ 'ਤੇ ਹਮਲਾ ਕਰ ਦਿੱਤਾ ਤੇ ਉਸ ਨੂੰ ਬੁਰੀ ਤਰ੍ਹਾਂ ਨੋਚ ਦਿੱਤਾ। ਬੱਚੀ ਦੀ ਰੋਣ ਦੀ ਆਵਾਜ਼ ਸੁਣ ਕੇ ਜਦੋਂ ਮਾਂ ਉਸ ਤੱਕ ਪਹੁੰਚੀ ਤਾਂ ਉਹ ਬੁਰੀ ਤਰ੍ਹਾਂ ਜ਼ਖ਼ਮੀ ਸੀ।

ਟਾਂਡਾ ਚ ਅਵਾਰਾ ਕੁੱਤਿਆਂ ਨੇ 4 ਸਾਲਾ ਬੱਚੀ ਨੂੰ ਨੋਚਿਆ, ਇਲਾਜ ਦੌਰਾਨ ਮੌਤ

ਟਾਂਡਾ 'ਚ ਅਵਾਰਾ ਕੁੱਤਿਆਂ ਨੇ 4 ਸਾਲਾ ਬੱਚੀ ਨੂੰ ਨੋਚਿਆ, ਇਲਾਜ ਦੌਰਾਨ ਮੌਤ

ਹੁਸ਼ਿਆਰਪੁਰ ਜਦੇ ਟਾਂਡਾ ਉੜਮੁੜ ਇਲਾਕੇ ਦੇ ਪਿੰਡ ਬੱਸੀ ਜਲਾਲ ਤੋਂ ਇੱਕ ਬਹੁਤ ਹੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਆਵਾਰਾ ਕੁੱਤਿਆਂ ਦੇ ਹਮਲੇ ‘ਚ ਇੱਕ ਚਾਰ ਸਾਲਾ ਬੱਚੀ ਦੀ ਮੌਤ ਹੋ ਗਈ। ਮ੍ਰਿਤਕ ਬੱਚੀ ਦੀ ਪਛਾਣ ਗੁਨਗੁਨ ਵਜੋਂ ਹੋਈ ਹੈ, ਜੋ ਆਪਣੇ ਮਾਪਿਆਂ ਦੀ ਇਕਲੌਤੀ ਧੀ ਸੀ।

ਇਹ ਘਟਨਾ ਉਸ ਵਕਤ ਵਾਪਰੀ ਜਦੋਂ ਪਰਿਵਾਰਕ ਮੈਂਬਰ ਖੇਤ ‘ਚ ਝੋਨੇ ਦੀ ਲੁਆਈ ਦੇ ਕੰਮ ਵਿੱਚ ਰੁੱਝੇ ਹੋਏ ਸਨ। ਇਸ ਦੌਰਾਨ, ਗੁਨਗੁਨ ਖੇਤ ਦੇ ਨੇੜੇ ਇੱਕ ਦਰੱਖਤ ਹੇਠਾਂ ਸੌਂ ਰਹੀ ਸੀ। ਅਚਾਨਕ, ਅਵਾਰਾ ਕੁੱਤਿਆਂ ਨੇ ਉਸ ‘ਤੇ ਹਮਲਾ ਕਰ ਦਿੱਤਾ ਤੇ ਉਸ ਨੂੰ ਬੁਰੀ ਤਰ੍ਹਾਂ ਨੋਚ ਦਿੱਤਾ। ਬੱਚੀ ਦੀ ਰੋਣ ਦੀ ਆਵਾਜ਼ ਸੁਣ ਕੇ ਜਦੋਂ ਮਾਂ ਉਸ ਤੱਕ ਪਹੁੰਚੀ ਤਾਂ ਉਹ ਬੁਰੀ ਤਰ੍ਹਾਂ ਜ਼ਖ਼ਮੀ ਸੀ।

ਇਲਾਜ ਦੌਰਾਨ ਮੌਤ

ਕੁੱਤਿਆਂ ਦੇ ਹਮਲੇ ‘ਚ ਗੰਭੀਰ ਜ਼ਖ਼ਮੀ ਨੂੰ ਨੂੰ ਤੁਰੰਤ ਟਾਂਡਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਦੱਸਿਆ ਕਿ ਗੁਨਗੁਨ ਉਨ੍ਹਾਂ ਦੀ ਇਕਲੌਤੀ ਧੀ ਸੀ। ਉਸਦੀ ਮੌਤ ਤੋਂ ਬਾਅਦ ਪੂਰਾ ਪਰਿਵਾਰ ਸਦਮੇ ‘ਚ ਹੈ।

ਇਸ ਦੁਖਦਾਈ ਘਟਨਾ ਤੋਂ ਬਾਅਦ, ਇਲਾਕੇ ‘ਚ ਆਵਾਰਾ ਕੁੱਤਿਆਂ ਦੇ ਵੱਧ ਰਹੇ ਖਤਰੇ ਨੂੰ ਲੈ ਕੇ ਲੋਕਾਂ ‘ਚ ਗੁੱਸਾ ਹੈ। ਸਥਾਨਕ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਆਵਾਰਾ ਕੁੱਤਿਆਂ ਦੀ ਆਬਾਦੀ ਨੂੰ ਕੰਟਰੋਲ ਕਰਨ ਤੇ ਭਵਿੱਖ ‘ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਤੁਰੰਤ ਤੇ ਪ੍ਰਭਾਵਸ਼ਾਲੀ ਉਪਾਅ ਕੀਤੇ ਜਾਣ।

Follow Us