AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਹੁਸ਼ਿਆਰਪੁਰ ਦੇ ਪਿੰਡ ਬਹ ਮਾਵਾ ਦੇ ਨੀਰਜ ਨੇ ਏਸ਼ੀਅਨ ਗੇਮਜ਼ ‘ਚ ਜਿੱਤਿਆ ਸਿਲਵਰ, ਪਰਿਵਾਰ ਤੇ ਪਿੰਡ ‘ਚ ਖੁਸ਼ੀ ਦੀ ਲਹਿਰ

ਨੀਰਜ ਦੇ ਪਿਤਾ ਰਿਟਾਇਰਡ ਕੈਪਟਨ ਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨੂੰ ਬਚਪਨ ਤੋਂ ਹੀ ਸ਼ੂਟਿੰਗ ਦਾ ਸ਼ੌਕ ਸੀ। ਨੀਰਜ ਨੇ 12ਵੀਂ ਦੀ ਪੜ੍ਹਾਈ ਸਰਵਹਿਤਕਾਰੀ ਵਿਦਿਆ ਮੰਦਰ ਸਕੂਲ, ਤਲਵਾੜਾ ਤੋਂ ਕੀਤੀ ਤੇ ਇਸ ਦੇ ਨਾਲ ਹੀ ਐਨਸੀਸੀ 'ਚ ਵੀ ਹਿੱਸਾ ਲਿਆ। ਉਸ ਦੇ ਸ਼ੌਕ ਨੂੰ ਦੇਖਦੇ ਹੋਏ ਉਨ੍ਹਾਂ ਨੇ ਜਲੰਧਰ ਤੋਂ ਨੀਰਜ ਲਈ ਰਾਈਫਲ ਖਰੀਦ ਕੇ ਦਿੱਤੀ। ਇਸ ਤੋਂ ਬਾਅਦ ਨੀਰਜ ਨੇ ਆਪਣਾ ਟੀਚਾ ਨਿਰਧਾਰਤ ਕਰਕੇ ਅਭਿਆਸ ਸ਼ੁਰੂ ਕਰ ਦਿੱਤਾ।

ਹੁਸ਼ਿਆਰਪੁਰ ਦੇ ਪਿੰਡ ਬਹ ਮਾਵਾ ਦੇ ਨੀਰਜ ਨੇ ਏਸ਼ੀਅਨ ਗੇਮਜ਼ 'ਚ ਜਿੱਤਿਆ ਸਿਲਵਰ, ਪਰਿਵਾਰ ਤੇ ਪਿੰਡ 'ਚ ਖੁਸ਼ੀ ਦੀ ਲਹਿਰ
sukhjinder-sahota-faridkot
| Updated On: 29 Sep 2026 15:15 PM IST
Share

ਹੁਸ਼ਿਆਰਪੁਰ ਦੇ ਪਿੰਡ ਬਹ ਮਾਵਾ ਦੇ ਰਹਿਣ ਵਾਲੇ ਅਤੇ ਭਾਰਤੀ ਨੇਵੀ ਵਿੱਚ ਤਾਇਨਾਤ ਨੀਰਜ ਕੁਮਾਰ ਨੇ ਜਾਪਾਨ ‘ਚ ਹੋ ਰਹੀਆਂ ਏਸ਼ੀਅਨ ਗੇਮਜ਼ ‘ਚ ਸ਼ੂਟਿੰਗ ‘ਚ ਸਿਲਵਰ ਮੈਡਲ ਜਿੱਤ ਕੇ ਜਿੱਥੇ ਦੇਸ਼, ਸੂਬੇ ਤੇ ਨੇਵੀ ਦਾ ਮਾਣ ਵਧਾਇਆ ਹੈ, ਉੱਥੇ ਹੀ ਆਪਣੇ ਮਾਤਾ-ਪਿਤਾ, ਪਿੰਡ ਤੇ ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਮ ਵੀ ਰੌਸ਼ਨ ਕੀਤਾ ਹੈ। ਖੇਡ ਮੁਕਾਬਲਾ ਖਤਮ ਹੋਣ ਤੋਂ ਬਾਅਦ ਹਾਲੇ ਤੱਕ ਨੀਰਜ ਘਰ ਨਹੀਂ ਪਹੁੰਚੇ ਹਨ, ਪਰ ਉਨ੍ਹਾਂ ਦੀ ਉਪਲਬਧੀ ਦੀ ਖ਼ਬਰ ਪਿੰਡ ‘ਚ ਪਹੁੰਚਦੇ ਹੀ ਪੂਰੇ ਪਿੰਡ ‘ਚ ਖੁਸ਼ੀ ਅਤੇ ਜਸ਼ਨ ਦਾ ਮਾਹੌਲ ਹੈ।

ਬਚਪਨ ਤੋਂ ਹੀ ਸ਼ੂਟਿੰਗ ਦਾ ਸੀ ਸ਼ੌਕ

ਨੀਰਜ ਦੇ ਪਿਤਾ ਰਿਟਾਇਰਡ ਕੈਪਟਨ ਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨੂੰ ਬਚਪਨ ਤੋਂ ਹੀ ਸ਼ੂਟਿੰਗ ਦਾ ਸ਼ੌਕ ਸੀ। ਨੀਰਜ ਨੇ 12ਵੀਂ ਦੀ ਪੜ੍ਹਾਈ ਸਰਵਹਿਤਕਾਰੀ ਵਿਦਿਆ ਮੰਦਰ ਸਕੂਲ, ਤਲਵਾੜਾ ਤੋਂ ਕੀਤੀ ਤੇ ਇਸ ਦੇ ਨਾਲ ਹੀ ਐਨਸੀਸੀ ‘ਚ ਵੀ ਹਿੱਸਾ ਲਿਆ। ਉਸ ਦੇ ਸ਼ੌਕ ਨੂੰ ਦੇਖਦੇ ਹੋਏ ਉਨ੍ਹਾਂ ਨੇ ਜਲੰਧਰ ਤੋਂ ਨੀਰਜ ਲਈ ਰਾਈਫਲ ਖਰੀਦ ਕੇ ਦਿੱਤੀ। ਇਸ ਤੋਂ ਬਾਅਦ ਨੀਰਜ ਨੇ ਆਪਣਾ ਟੀਚਾ ਨਿਰਧਾਰਤ ਕਰਕੇ ਅਭਿਆਸ ਸ਼ੁਰੂ ਕਰ ਦਿੱਤਾ।

ਇਲਾਕੇ ‘ਚ ਕੋਈ ਅਕੈਡਮੀ ਨਾ ਹੋਣ ਕਾਰਨ ਉਨ੍ਹਾਂ ਨੇ ਨੀਰਜ ਨੂੰ ਦਿੱਲੀ ਤੋਂ ਟ੍ਰੇਨਿੰਗ ਦਿਵਾਈ। ਹਾਲਾਂਕਿ ਇਸ ਦੌਰਾਨ ਲੋਕਾਂ ਨੇ ਕਿਹਾ ਕਿ ਇਹ ਬਹੁਤ ਮਹਿੰਗਾ ਸ਼ੌਕ ਹੈ ਤੇ ਇਸ ‘ਚ ਸਰਕਾਰ ਵੱਲੋਂ ਕੋਈ ਸਹਾਇਤਾ ਨਹੀਂ ਮਿਲਦੀ। ਪਰ ਉਨ੍ਹਾਂ ਨੇ ਆਪਣੇ ਖਰਚੇ ਤੇ ਨੀਰਜ ਨੂੰ ਦਿੱਲੀ ‘ਚ ਟ੍ਰੇਨਿੰਗ ਦਿਵਾਈ। ਉਨ੍ਹਾਂ ਕਿਹਾ ਕਿ ਉਹ ਜਾਣਦੇ ਸਨ ਕਿ ਨੀਰਜ ‘ਚ ਕੁਝ ਕਰ ਦਿਖਾਉਣ ਦੀ ਲਗਨ ਹੈ ਤੇ ਉਹ ਇੱਕ ਦਿਨ ਦੇਸ਼ ਦਾ ਨਾਮ ਵਿਸ਼ਵ ਪੱਧਰ ਤੇ ਜ਼ਰੂਰ ਰੌਸ਼ਨ ਕਰੇਗਾ।

ਭਾਰਤੀ ਨੇਵੀ ‘ਚ ਭਰਤੀ ਹੋਣ ਤੋਂ ਬਾਅਦ ਵੀ ਨੀਰਜ ਨੇ ਆਪਣੇ ਇਸ ਜਨੂੰਨ ਨੂੰ ਜਾਰੀ ਰੱਖਿਆ। ਅੱਜ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਦਾ ਪੁੱਤਰ ਇਸ ਮੁਕਾਮ ਤੱਕ ਪਹੁੰਚਿਆ ਹੈ। ਇਸ ਮੌਕੇ ਨੀਰਜ ਦੀ ਮਾਤਾ ਲਲਿਤਾ ਦੇਵੀ ਦੇ ਚਿਹਰੇ ਤੇ ਨਜ਼ਰ ਆ ਰਹੀ ਮੁਸਕਾਨ ਹੀ ਉਨ੍ਹਾਂ ਦੇ ਪੁੱਤਰ ਦੀ ਇਸ ਉਪਲਬਧੀ ਦੀ ਖੁਸ਼ੀ ਬਿਆਨ ਕਰ ਰਹੀ ਸੀ।

ਉਨ੍ਹਾਂ ਕਿਹਾ ਕਿ ਜਿਸ ਇਲਾਕੇ ‘ਚ ਉਹ ਰਹਿੰਦੇ ਹਨ, ਉੱਥੇ ਸਰੋਤਾਂ ਦੀ ਭਾਰੀ ਘਾਟ ਹੈ, ਪਰ ਜਿਨ੍ਹਾਂ ਬੱਚਿਆਂ ‘ਚ ਕੁਝ ਕਰ ਗੁਜ਼ਰਨ ਦੀ ਲਗਨ ਹੁੰਦੀ ਹੈ, ਉਨ੍ਹਾਂ ਦੇ ਰਾਹ ‘ਚ ਕੋਈ ਵੀ ਕਮੀ ਰੁਕਾਵਟ ਨਹੀਂ ਬਣ ਸਕਦੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨੀਰਜ ਤੇ ਮਾਣ ਹੈ। ਨੀਰਜ ਦਾ ਇੱਕ ਭਰਾ ਸਾਹਿਲ ਕੁਮਾਰ ਹੈ ਤੇ ਉਹ ਵੀ ਭਾਰਤੀ ਫੌਜ ‘ਚ ਦੇਸ਼ ਦੀ ਸੇਵਾ ਲਈ ਤਤਪਰ ਹੈ। ਨੀਰਜ ਦੀ ਇਸ ਉਪਲਬਧੀ ਤੇ ਉਸ ਦੇ ਸਕੂਲ ਤੇ ਪਿੰਡ ਵਿੱਚ ਖੁਸ਼ੀ ਦਾ ਮਾਹੌਲ ਹੈ।

Follow Us
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ...
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ...
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ......
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ...
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...