AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਹੁਸ਼ਿਆਰਪੁਰ ‘ਚ ਵਿਦੇਸ਼ ਭੇਜਣ ਦੇ ਨਾਂ ‘ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ‘ਚ ਆਏ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਵਿਦੇਸ਼ ਭੇਜਣ ਦੇ ਨਾਂ 'ਤੇ ਹੋਈ ਲੱਖਾਂ ਰੁਪਏ ਦੀ ਧੋਖਾਧੜੀ ਤੋਂ ਤੰਗ ਆ ਕੇ ਸਬ-ਡਿਵੀਜ਼ਨ ਗੜ੍ਹਦੀਵਾਲਾ ਦੇ ਨਜ਼ਦੀਕੀ ਪਿੰਡ ਹਰਦੋ-ਪੱਟੀ ਵਿਖੇ ਇੱਕ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਅਤਿ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਵੀਰ ਸਿੰਘ ਪੁੱਤਰ ਤ੍ਰਿਲੋਕ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ ਟ੍ਰੈਵਲ ਏਜੰਟ ਵਿਰੁੱਧ ਕਾਨੂੰਨੀ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ ਹੈ।

ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ 'ਚ ਆਏ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
tv9-punjabi
| Published: 04 Aug 2026 19:18 PM IST
Share

ਵਿਦੇਸ਼ ਭੇਜਣ ਦੇ ਨਾਂ ‘ਤੇ ਹੋਈ ਲੱਖਾਂ ਰੁਪਏ ਦੀ ਧੋਖਾਧੜੀ ਤੋਂ ਤੰਗ ਆ ਕੇ ਸਬ-ਡਿਵੀਜ਼ਨ ਗੜ੍ਹਦੀਵਾਲਾ ਦੇ ਨਜ਼ਦੀਕੀ ਪਿੰਡ ਹਰਦੋ-ਪੱਟੀ ਵਿਖੇ ਇੱਕ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਅਤਿ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਵੀਰ ਸਿੰਘ ਪੁੱਤਰ ਤ੍ਰਿਲੋਕ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮ ਟ੍ਰੈਵਲ ਏਜੰਟ ਵਿਰੁੱਧ ਕਾਨੂੰਨੀ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ ਹੈ।

ਧੋਖਾਧੜੀ ਕਾਰਨ ਮਾਨਸਿਕ ਤਣਾਅ ‘ਚ ਸੀ ਨੌਜਵਾਨ

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕ ਦੇ ਪਿਤਾ ਤ੍ਰਿਲੋਕ ਸਿੰਘ ਨੇ ਦੱਸਿਆ ਕਿ ਮੁਲਜ਼ਮ ਟ੍ਰੈਵਲ ਏਜੰਟ ਜਤਿੰਦਰ ਸਿੰਘ ਬਰਿਆਨਾ ਪੁੱਤਰ ਗੁਰਦੀਪ ਸਿੰਘ ਬਰਿਆਨਾ, ਵਾਸੀ ਹਰਦੋ-ਪੱਟੀ, ਨੇ ਉਨ੍ਹਾਂ ਦੇ ਪੁੱਤਰ ਗੁਰਵੀਰ ਸਿੰਘ ਨੂੰ ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦਿੱਤਾ ਸੀ। ਇਸ ਕੰਮ ਦੇ ਬਦਲੇ ਮੁਲਜ਼ਮ ਨੇ ਉਨ੍ਹਾਂ ਤੋਂ 18 ਲੱਖ ਰੁਪਏ ਦੀ ਵੱਡੀ ਰਕਮ ਹੜੱਪ ਲਈ। ਲੱਖਾਂ ਰੁਪਏ ਲੈਂਦੇ ਹੋਏ ਵੀ ਮੁਲਜ਼ਮ ਨੇ ਨਾ ਤਾਂ ਗੁਰਵੀਰ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ। ਇਸ ਲਗਾਤਾਰ ਹੋਈ ਠੱਗੀ ਅਤੇ ਮਾਨਸਿਕ ਪਰੇਸ਼ਾਨੀ ਕਾਰਨ ਗੁਰਵੀਰ ਸਿੰਘ ਗੰਭੀਰ ਤਣਾਅ ਵਿੱਚ ਰਹਿੰਦਾ ਸੀ, ਜਿਸ ਤੋਂ ਤੰਗ ਆ ਕੇ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਜਾਰੀ

ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੀੜਤ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮ ਜਤਿੰਦਰ ਸਿੰਘ ਬਰਿਆਨਾ ਵਿਰੁੱਧ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਫ਼ਰਾਰ ਹੈ, ਜਿਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਵੱਲੋਂ ਉਸ ਦੇ ਲੁਕਣ ਦੇ ਸੰਭਾਵੀ ਟਿਕਾਣਿਆਂ ‘ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮ ਨੂੰ ਜਲਦ ਹੀ ਹਿਰਾਸਤ ਵਿੱਚ ਲੈ ਲਿਆ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਡੂੰਘਾਈ ਨਾਲ ਤਫ਼ਤੀਸ਼ ਜਾਰੀ ਹੈ।

Follow Us
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ
ਹਿਮਾਚਲ ਵਿੱਚ ਲੈਂਡਸਲਾਈਡ... ਦਿੱਲੀ ਵੀ ਹੋਈ ਜਲ-ਥਲ...ਉੱਤਰੀ ਭਾਰਤ ਵਿੱਚ ਮੀਂਹ ਦੀ ਤਬਾਹੀ ਦੀਆਂ ਵੇਖੋ ਤਸਵੀਰਾਂ...
UPI Payment Charges: UPI ਪੇਮੈਂਟ 'ਤੇ ਲੱਗਣ ਵਾਲੇ ਚਾਰਜ ਦੀ ਸੱਚਾਈ, ਜਾਣੋ ਕੀ ਹੈ ਵਿੱਤ ਮੰਤਰਾਲੇ ਦਾ ਨਵਾਂ ਪ੍ਰਸਤਾਵ
UPI Payment Charges: UPI ਪੇਮੈਂਟ 'ਤੇ ਲੱਗਣ ਵਾਲੇ ਚਾਰਜ ਦੀ ਸੱਚਾਈ, ਜਾਣੋ ਕੀ ਹੈ ਵਿੱਤ ਮੰਤਰਾਲੇ ਦਾ ਨਵਾਂ ਪ੍ਰਸਤਾਵ...
ਪੈਸੇ ਲੈ ਕੇ ਵੇਚਦੇ ਸਨ ਟਿਕਟਾਂ... ਹੁਣ ਨਹੀਂ ਮਿਲ ਰਹੇ ਬੰਦੇ...ਕਾਂਗਰਸ ਦੇ ਕਲੇਸ਼ 'ਤੇ AAP MLA ਗੋਲਡੀ ਕੰਬੋਜ ਦਾ ਤਿੱਖਾ ਤੰਜ
ਪੈਸੇ ਲੈ ਕੇ ਵੇਚਦੇ ਸਨ ਟਿਕਟਾਂ... ਹੁਣ ਨਹੀਂ ਮਿਲ ਰਹੇ ਬੰਦੇ...ਕਾਂਗਰਸ ਦੇ ਕਲੇਸ਼ 'ਤੇ AAP MLA ਗੋਲਡੀ ਕੰਬੋਜ ਦਾ ਤਿੱਖਾ ਤੰਜ...
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells
FSSAI Action: FSSAI ਦਾ ਮਸ਼ਹੂਰ ਸ਼ਰਾਬ ਬ੍ਰਾਂਡਸ 'ਤੇ ਸ਼ਿਕੰਜਾ, ਜਾਂਚ ਦੇ ਦਾਇਰੇ 'ਚ Old Monk, McDowells...
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ
Indias FCRA Bill: ਸੰਸਦ ਵਿੱਚ FCRA ਸੋਧ ਬਿੱਲ 'ਤੇ ਹੰਗਾਮਾ, ਵਿਦੇਸ਼ੀ ਫੰਡਿੰਗ 'ਤੇ ਸਖ਼ਤ ਨਿਯੰਤਰਣ ਦੀ ਤਿਆਰੀ...
ਪੰਜਾਬ ਵਿਧਾਨਸਭਾ ਦਾ ਮਾਨਸੂਨ ਸੈਸ਼ਨ: ਅਮਨ ਅਰੋੜਾ ਕਿਉਂ ਬੋਲੇ - ਮੈਂ ਅਸਤੀਫਾ ਦੇ ਦੇਵਾਂਗਾ, ਜਾਣੋ
ਪੰਜਾਬ ਵਿਧਾਨਸਭਾ ਦਾ ਮਾਨਸੂਨ ਸੈਸ਼ਨ: ਅਮਨ ਅਰੋੜਾ ਕਿਉਂ ਬੋਲੇ - ਮੈਂ ਅਸਤੀਫਾ ਦੇ ਦੇਵਾਂਗਾ, ਜਾਣੋ...
ਅੰਮ੍ਰਿਤਸਰ 'ਚ ਚਿਪਕੇ ਚੰਨੀ ਖਿਲਾਫ ਪੋਸਟਰ... ਥੱਲੇ ਛਪੇ ਫੋਨ ਨੰਬਰ ਨਾਲ ਪਿਆ ਪੁਆੜਾ
ਅੰਮ੍ਰਿਤਸਰ 'ਚ ਚਿਪਕੇ ਚੰਨੀ ਖਿਲਾਫ ਪੋਸਟਰ... ਥੱਲੇ ਛਪੇ ਫੋਨ ਨੰਬਰ ਨਾਲ ਪਿਆ ਪੁਆੜਾ...
ਉੱਤਰੀ ਭਾਰਤ 'ਚ ਭਾਰੀ ਮੀਂਹ ਦਾ ਕਹਿਰ, ਹਰਿਦੁਆਰ ਵਿੱਚ ਗੰਗਾ ਉਫਾਨ 'ਤੇ, ਕਈ ਸੂਬਿਆਂ ਵਿੱਚ ਬਚਾਅ ਕਾਰਜ ਜਾਰੀ
ਉੱਤਰੀ ਭਾਰਤ 'ਚ ਭਾਰੀ ਮੀਂਹ ਦਾ ਕਹਿਰ, ਹਰਿਦੁਆਰ ਵਿੱਚ ਗੰਗਾ ਉਫਾਨ 'ਤੇ, ਕਈ ਸੂਬਿਆਂ ਵਿੱਚ ਬਚਾਅ ਕਾਰਜ ਜਾਰੀ...
E-20 ਪੈਟਰੋਲ ਨੂੰ ਲੈ ਅਰਵਿੰਦ ਕੇਜਰੀਵਾਲ ਨੇ ਖੋਲ੍ਹਿਆ ਮੋਰਚਾ, ਦਿੱਤੀ ਇਹ ਚੇਤਾਵਨੀ
E-20 ਪੈਟਰੋਲ ਨੂੰ ਲੈ ਅਰਵਿੰਦ ਕੇਜਰੀਵਾਲ ਨੇ ਖੋਲ੍ਹਿਆ ਮੋਰਚਾ, ਦਿੱਤੀ ਇਹ ਚੇਤਾਵਨੀ...