AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਗੁਰਦੁਆਰਾ ਮੰਜੀ ਸਾਹਿਬ ਫਾਇਰਿੰਗ ਕੇਸ ਨੇ ਲਿਆ ਨਵਾਂ ਮੋੜ, ਪੁਲਿਸ ਹਿਰਾਸਤ ‘ਚ ਰਾਜ ਸਿੰਘ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਚੁੱਕੇ ਸਵਾਲ

Raj Singh Raju: ਲੁਧਿਆਣਾ ਦੇ ਜਗਰਾਓਂ ਸਥਿਤ ਗੁਰਦੁਆਰਾ ਮੰਜੀ ਸਾਹਿਬ, ਰਾਜੋਆਣਾ ਕਲਾਂ ਵਿਖੇ ਫਾਇਰਿੰਗ ਦੇ ਮੁਲਜ਼ਮ ਰਾਜ ਸਿੰਘ ਉਰਫ਼ ਰਾਜੂ ਦੀ ਪੁਲਿਸ ਹਿਰਾਸਤ ਵਿੱਚ ਹੋਈ ਮੌਤ ਦਾ ਮਾਮਲਾ ਲਗਾਤਾਰ ਤੂਲ ਫੜ ਰਿਹਾ ਹੈ।

ਗੁਰਦੁਆਰਾ ਮੰਜੀ ਸਾਹਿਬ ਫਾਇਰਿੰਗ ਕੇਸ ਨੇ ਲਿਆ ਨਵਾਂ ਮੋੜ, ਪੁਲਿਸ ਹਿਰਾਸਤ 'ਚ ਰਾਜ ਸਿੰਘ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਚੁੱਕੇ ਸਵਾਲ
ਪੁਲਿਸ ਹਿਰਾਸਤ ‘ਚ ਰਾਜ ਸਿੰਘ ਦੀ ਮੌਤ ਕਿਵੇਂ ਹੋਈ?
tv9-punjabi
| Published: 04 Nov 2026 14:50 PM IST
Share

ਲੁਧਿਆਣਾ ਦੇ ਜਗਰਾਓਂ ਸਥਿਤ ਗੁਰਦੁਆਰਾ ਮੰਜੀ ਸਾਹਿਬ, ਰਾਜੋਆਣਾ ਕਲਾਂ ਵਿਖੇ ਫਾਇਰਿੰਗ ਦੇ ਮੁਲਜ਼ਮ ਰਾਜ ਸਿੰਘ ਉਰਫ਼ ਰਾਜੂ ਦੀ ਪੁਲਿਸ ਹਿਰਾਸਤ ਵਿੱਚ ਹੋਈ ਮੌਤ ਦਾ ਮਾਮਲਾ ਲਗਾਤਾਰ ਤੂਲ ਫੜ ਰਿਹਾ ਹੈ। ਪੁਲਿਸ ਉਸ ਨੂੰ ਲੰਬੇ ਸਮੇਂ ਤੋਂ ਬਿਮਾਰ ਦੱਸ ਰਹੀ ਹੈ, ਜਦਕਿ ਪਰਿਵਾਰਕ ਮੈਂਬਰਾਂ ਨੇ ਟਾਰਚਰ ਕਾਰਨ ਮੌਤ ਹੋਣ ਦਾ ਆਰੋਪ ਲਗਾਇਆ ਹੈ। ਹੁਣ ਪੋਸਟਮਾਰਟਮ ਰਿਪੋਰਟ ਤੋਂ ਮੌਤ ਦੇ ਕਾਰਨਾਂ ਦਾ ਖੁਲਾਸਾ ਹੋਣ ਦੀ ਉਮੀਦ ਹੈ। ਮ੍ਰਿਤਕ ਦੀ ਪਤਨੀ ਅਤੇ ਭਤੀਜੇ ਨਵਦੀਪ ਸਿੰਘ ਮੁਤਾਬਕ, ਰਾਜ ਸਿੰਘ ਬਿਲਕੁਲ ਠੀਕ ਸੀ। ਪੁਲਿਸ ਉਸ ਨੂੰ 1 ਨਵੰਬਰ ਨੂੰ ਪੁਰਾਣੀ ਤਲਵੰਡੀ ਸਥਿਤ ਘਰ ਤੋਂ ਸਹੀ-ਸਲਾਮਤ ਆਪਣੇ ਨਾਲ ਲੈ ਕੇ ਗਈ ਸੀ। ਪਤਨੀ ਨੇ ਦੱਸਿਆ ਕਿ ਉਸ ਦੇ ਪਤੀ ਨੂੰ 2014 ਵਿੱਚ ਬਿਮਾਰੀ ਹੋਈ ਸੀ, ਪਰ ਉਸ ਤੋਂ ਬਾਅਦ ਉਨ੍ਹਾਂ ਨੂੰ ਕੋਈ ਗੰਭੀਰ ਸਮੱਸਿਆ ਨਹੀਂ ਸੀ। ਉਹ ਨਸ਼ਾ ਛੱਡਣ ਲਈ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਗੋਲੀ ਲੈਂਦੇ ਸਨ।

ਪਰਿਵਾਰਕ ਮੈਂਬਰਾਂ ਦਾ ਆਰੋਪ ਹੈ ਕਿ ਪੁਲਿਸ ਨੇ ਉਨ੍ਹਾਂ ਨੂੰ ਰਾਜ ਸਿੰਘ ਨਾਲ ਮਿਲਣ ਨਹੀਂ ਦਿੱਤਾ। ਪਹਿਲਾਂ ਉਸ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਅਤੇ ਫਿਰ ਹਾਲਤ ਗੰਭੀਰ ਹੋਣ ਦੀ ਸੂਚਨਾ ਦਿੱਤੀ ਗਈ। ਜਦੋਂ ਪਰਿਵਾਰ ਜਗਰਾਓਂ ਪਹੁੰਚਿਆ ਤਾਂ ਉੱਥੇ ਉਨ੍ਹਾਂ ਨੂੰ ਰਾਜ ਸਿੰਘ ਦੀ ਲਾਸ਼ ਮਿਲੀ।

ਪੁਲਿਸ ਨੇ ਟਾਰਚਰ ਦੇ ਆਰੋਪੀਆਂ ਨੂੰ ਨਕਾਰਿਆ

ਪੁਲਿਸ ਮੁਤਾਬਕ, ਗ੍ਰਿਫ਼ਤਾਰੀ ਅਤੇ ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਰਾਜ ਸਿੰਘ ਦਾ ਮੈਡੀਕਲ ਕਰਵਾਇਆ ਗਿਆ ਸੀ। ਉਸ ਵੱਲੋਂ ਦੱਸੀ ਗਈ ਬਿਮਾਰੀ ਅਤੇ ਦਵਾਈਆਂ ਦੇ ਮੁਤਾਬਕ ਉਸ ਨੂੰ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ ਸਨ। ਪੁਲਿਸ ਨੇ ਹਿਰਾਸਤ ਦੌਰਾਨ ਟਾਰਚਰ ਕਰਨ ਦੇ ਆਰੋਪਾਂ ਤੋਂ ਇਨਕਾਰ ਕੀਤਾ ਹੈ। ਵਿਵਾਦ ਵਧਣ ਤੋਂ ਬਾਅਦ ਪੁਲਿਸ ਨੇ ਜੱਜ ਸਾਹਿਬ ਦੀ ਅਗਵਾਈ ਹੇਠ ਪੋਸਟਮਾਰਟਮ ਕਰਵਾਉਣ ਦੀ ਗੱਲ ਕਹੀ ਹੈ।

28 ਅਕਤੂਬਰ ਨੂੰ ਗੁਰਦੁਆਰੇ ਵਿੱਚ ਹੋਈ ਸੀ ਫਾਇਰਿੰਗ

ਗੁਰਦੁਆਰਾ ਮੰਜੀ ਸਾਹਿਬ ਵਿਖੇ 28 ਅਕਤੂਬਰ ਨੂੰ ਸਵੇਰੇ ਕਰੀਬ 3:10 ਵਜੇ ਬਾਈਕ ਸਵਾਰ ਦੋ ਨੌਜਵਾਨ ਪਹੁੰਚੇ ਸਨ। ਇਨ੍ਹਾਂ ਵਿੱਚੋਂ ਇੱਕ ਨੌਜਵਾਨ ਬਾਹਰ ਬਾਈਕ ‘ਤੇ ਹੀ ਬੈਠਾ ਰਿਹਾ, ਜਦਕਿ ਦੂਜਾ ਅੰਦਰ ਜਾ ਕੇ ਮੱਥਾ ਟੇਕਣ ਅਤੇ ਨਿਸ਼ਾਨ ਸਾਹਿਬ ਦੀ ਪਰਿਕਰਮਾ ਕਰਨ ਤੋਂ ਬਾਅਦ ਬਾਬਾ ਬਲਦੇਵ ਸਿੰਘ ਦੇ ਕਮਰੇ ਵੱਲ ਗਿਆ ਅਤੇ ਉੱਥੇ ਗੋਲੀ ਚਲਾ ਦਿੱਤੀ। ਇਸ ਤੋਂ ਬਾਅਦ ਉਹ ਫਰਾਰ ਹੋ ਗਿਆ।

ਕਰੀਬ ਇੱਕ ਹਫ਼ਤੇ ਬਾਅਦ ਪੁਲਿਸ ਨੇ ਰਾਜ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਮੁਤਾਬਕ, ਉਸ ਨੇ ਕਿਸੇ ਹੋਰ ਵਿਅਕਤੀ ਦੇ ਕਹਿਣ ‘ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਜਾਂਚ ਦੌਰਾਨ ਬਲੈਕਮੇਲਿੰਗ ਅਤੇ ਧਮਕੀ ਭਰੀਆਂ ਵਿਦੇਸ਼ੀ ਫੋਨ ਕਾਲਾਂ ਦਾ ਐਂਗਲ ਵੀ ਸਾਹਮਣੇ ਆਇਆ ਸੀ।

ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜੇਲ੍ਹ ਤੋਂ ਬਾਹਰ ਆਇਆ ਸੀ ਰਾਜ

ਰਾਜ ਸਿੰਘ 23 ਅਕਤੂਬਰ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜੇਲ੍ਹ ਤੋਂ ਬਾਹਰ ਆਇਆ ਸੀ। ਪੁਲਿਸ ਨੇ ਗੋਲੀਬਾਰੀ ਦੇ ਮਾਮਲੇ ਵਿੱਚ ਚਾਰ ਲੋਕਾਂ ਦੀ ਪਛਾਣ ਕਰਨ ਦਾ ਦਾਅਵਾ ਕੀਤਾ ਸੀ। ਹੁਣ ਮੁੱਖ ਮੁਲਜ਼ਮ ਦੀ ਮੌਤ ਤੋਂ ਬਾਅਦ ਵਾਰਦਾਤ ਪਿੱਛੇ ਦੀ ਸਾਜ਼ਿਸ਼ ਅਤੇ ਹੋਰ ਮੁਲਜ਼ਮਾਂ ਦੀ ਭੂਮਿਕਾ ਦਾ ਖੁਲਾਸਾ ਕਰਨਾ ਪੁਲਿਸ ਲਈ ਚੁਣੌਤੀ ਬਣ ਗਿਆ ਹੈ।

Follow Us
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ...
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ...
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ...
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ...