AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Parkash Singh Badal Assets: ਆਪਣੇ ਪਿੱਛੇ ਕਿੰਨੀ ਦੌਲਤ ਛੱਡ ਗਏ ਹਨ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ, ਜਾਨਣ ਲਈ ਪੜੋ ਪੂਰੀ ਖਬਰ

1997 ਤੋਂ ਲੰਬੀ ਸੀਟ ਤੋਂ ਜਿੱਤਣ ਵਾਲੇ ਪ੍ਰਕਾਸ਼ ਸਿੰਘ ਬਾਦਲ ਦੇ ਚੋਣ ਹਲਫ਼ਨਾਮੇ ਅਨੁਸਾਰ 2.74 ਕਰੋੜ ਦੀ ਰਕਮ ਬੈਂਕ ਕਰਜ਼ੇ ਅਤੇ ਹੋਰ ਦੇਣਦਾਰੀਆਂ ਵਜੋਂ ਦਿਖਾਈ ਗਈ ਹੈ। ਪੰਜਾਬ ਵਿੱਚ ਕਈ ਅਜਿਹੇ ਕੰਮ ਹਨ ਜਿਹੜੇ ਪ੍ਰਕਾਸ਼ ਸਿੰਘ ਬਾਦਲ ਨੇ ਸ਼ੁਰੂ ਕੀਤੇ,, ਜਿਸ ਕਾਰਨ ਲੋਕ ਉਨ੍ਹਾਂ ਨੂੰ ਸਦਾ ਯਾਦ ਰੱਖਣਗੇ।

Parkash Singh Badal Assets: ਆਪਣੇ ਪਿੱਛੇ ਕਿੰਨੀ ਦੌਲਤ ਛੱਡ ਗਏ ਹਨ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ, ਜਾਨਣ ਲਈ ਪੜੋ ਪੂਰੀ ਖਬਰ
ਆਪਣੇ ਪਿੱਛੇ ਕਿੰਨੀ ਦੌਲਤ ਛੱਡ ਗਏ ਹਨ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ, ਜਾਨਣ ਲਈ ਪੜੋ ਪੂਰੀ ਖਬਰ।
tv9-punjabi
| Published: 04 May 2023 07:33 AM IST
Share
Parkash Singh Badal Assets: ਪੰਜਾਬ ਦੇ ਸਭ ਤੋਂ ਲੰਮੇ ਸਮੇਂ ਯਾਨੀ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿਘ ਬਾਦਲ ਨੇ 95 ਸਾਲ ਦੀ ਉਮਰ ਆਖਰੀ ਸਾਹ ਲਿਆ। ਉਨ੍ਹਾਂ ਦੀ ਮੌਤ ਦੇ ਨਾਲ ਸਿਆਸਤ ਦੇ ਇੱਕ ਯੁੱਗ ਦਾ ਅੰਤ ਹੋ ਗਿਆ। ਪ੍ਰਕਾਸ਼ ਸਿੰਘ ਬਾਦਲ ਪੰਜਾਬ ਰਾਜਨੀਤੀ ਦੇ ਬਾਬਾ ਬੋਹੜ ਕਹੇ ਜਾਂਦੇ ਸਨ। ਉਹ 89 ਸਾਲ ਦੀ ਉਮਰ ਤੱਕ ਸੂਬੇ ਦੇ ਮੁੱਖ ਮੰਤਰੀ ਰਹੇ। ਪ੍ਰਕਾਸ਼ ਸਿੰਘ ਬਾਦਲ (Parkash Singh Badal) ਨਾ ਸਿਰਫ਼ ਇੱਕ ਸਫਲ ਮੁੱਖ ਮੰਤਰੀ ਰਹੇ ਹਨ, ਸਗੋਂ ਨਿਵੇਸ਼ ਦੇ ਮਾਮਲੇ ਵਿੱਚ ਵੀ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਨਾਲੋਂ ਬਿਹਤਰ ਰਹੇ ਹਨ। ਆਓ ਜਾਣਦੇ ਹਾਂ ਕੁਝ ਅਜਿਹੇ ਹੀ ਵੇਰਵਿਆਂ ਬਾਰੇ, ਸ਼ਾਇਦ ਹੀ ਕੋਈ ਜਾਣਦਾ ਹੋਵੇ।

ਸਫਲ ਨਿਵੇਸ਼ਕ ਵੀ ਸਨ ਵੱਡੇ ਬਾਦਲ

ਪੰਜਾਬ ਚੋਣਾਂ ਸਮੇਂ ਦਾਇਰ ਹਲਫਨਾਮੇ ਮੁਤਾਬਕ ਪ੍ਰਕਾਸ਼ ਸਿੰਘ ਬਾਦਲ ਨੇ ਕਰੀਬ 15.11 ਕਰੋੜ ਦੀ ਜਾਇਦਾਦ ਦਿਖਾਈ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 20 ਫਰਵਰੀ ਨੂੰ ਦਿੱਤੇ ਹਲਫ਼ਨਾਮੇ ਵਿੱਚ ਦਿੱਤੇ ਵੇਰਵਿਆਂ ਅਨੁਸਾਰ ਪ੍ਰਕਾਸ਼ ਸਿੰਘ ਇੱਕ ਸਫਲ ਨਿਵੇਸ਼ਕ ਵੀ ਰਹੇ ਹਨ। ਆਓ ਜਾਣਦੇ ਹਾਂ ਕਿ ਉਹ ਨਿਵੇਸ਼ ਦੇ ਮਾਮਲੇ ਵਿੱਚ ਆਪਣੀ ਨੂੰਹ ਹਰਸਿਮਰਤ ਕੌਰ (Harsimrat Kaur Badal) ਅਤੇ ਬੇਟੇ ਸੁਖਬੀਰ ਸਿੰਘ ਬਾਦਲ ਤੋਂ ਕਿਵੇਂ ਅੱਗੇ ਸਨ।

ਸੋਨਾ, ਬੈਂਕ ਅਤੇ ਨਿਵੇਸ਼

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬਾਰੇ ਕਿਹਾ ਜਾਂਦਾ ਹੈ ਕਿ ਰਿਟਰਨ ਦੇ ਮਾਮਲੇ ਚ ਉਨ੍ਹਾਂ ਨੇ ਆਪਣੇ ਪੁੱਤਰ ਸੁਖਬੀਰ ਸਿੰਘ ਬਾਦਲ ਨਾਲੋਂ ਕਿਤੇ ਬਿਹਤਰ ਪ੍ਰਦਰਸ਼ਨ ਕੀਤਾ ਹੈ। 93 ਸਾਲਾ ਪ੍ਰਕਾਸ਼ ਸਿੰਘ ਬਾਦਲ ਦੇ ਹਲਫਨਾਮੇ ਮੁਤਾਬਕ ਉਨ੍ਹਾਂ ਕੋਲ 6 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਸਨ। ਜਦਕਿ 1.39 ਕਰੋੜ ਦੀ ਰਕਮ ਬੈਂਕ ਅਤੇ ਹੋਰ ਨਿਵੇਸ਼ਾਂ ਵਿੱਚ ਮੌਜੂਦ ਸੀ। ਹਲਫ਼ਨਾਮੇ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਕੋਲ ਇੱਕ ਟਰੈਕਟਰ ਵੀ ਹੈ, ਜਿਸ ਦੀ ਕੀਮਤ 3.89 ਲੱਖ ਰੁਪਏ ਦੱਸੀ ਗਈ ਹੈ।

2.74 ਕਰੋੜ ਦੇਣਦਾਰੀ

1997 ਤੋਂ ਲੰਬੀ ਸੀਟ ਤੋਂ ਜਿੱਤਣ ਵਾਲੇ ਪ੍ਰਕਾਸ਼ ਸਿੰਘ ਬਾਦਲ ਦੇ ਚੋਣ ਹਲਫ਼ਨਾਮੇ ਅਨੁਸਾਰ 2.74 ਕਰੋੜ ਦੀ ਰਕਮ ਬੈਂਕ ਕਰਜ਼ੇ ਅਤੇ ਹੋਰ ਦੇਣਦਾਰੀਆਂ ਵਜੋਂ ਦਿਖਾਈ ਗਈ ਹੈ। ਇੱਕ ਸਮਾਂ ਅਜਿਹਾ ਵੀ ਸੀ ਜਦੋਂ 2012 ਤੋਂ 2017 ਦੌਰਾਨ ਦਾਇਰ ਹਲਫ਼ਨਾਮੇ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਦੀ ਜਾਇਦਾਦ ਵਿੱਚ ਭਾਰੀ ਵਾਧਾ ਹੋਇਆ ਸੀ। ਉਹ ਨਿਵੇਸ਼ ਅਤੇ ਦੌਲਤ ਦੇ ਮਾਮਲੇ ਵਿੱਚ ਪੁੱਤਰ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਪਿੱਛੇ ਛੱਡ ਗਏ ਹਨ। ਇਸ ਸਮੇਂ ਦੌਰਾਨ ਬਾਦਲ ਸੀਨੀਅਰ ਦੀ ਜਾਇਦਾਦ ਅਤੇ ਨਿਵੇਸ਼ ਦੁੱਗਣਾ ਹੋ ਗਿਆ ਸੀ। ਜਦੋਂ ਕਿ ਪੁੱਤਰ ਸੁਖਬੀਰ ਅਤੇ ਨੂੰਹ ਹਰਸਿਮਰਤ ਦੀ ਦੌਲਤ ਚ ਸਿਰਫ 13 ਫੀਸਦੀ ਦਾ ਵਾਧਾ ਹੋਇਆ ਹੈ।

59.37 ਲੱਖ ਰੁਪਏ ਦੀ ਸੀ ਰਿਹਾਇਸ਼ੀ

ਆਪਣੇ ਸਿਆਸੀ ਇਤਿਹਾਸ ਵਿੱਚ ਕਈ ਰਿਕਾਰਡ ਕਾਇਮ ਕਰਨ ਵਾਲੇ ਪ੍ਰਕਾਸ਼ ਸਿੰਘ ਬਾਦਲ ਦਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿੱਚ 59.37 ਲੱਖ ਰੁਪਏ ਦਾ ਰਿਹਾਇਸ਼ੀ ਮਕਾਨ ਹੈ। ਜੋ ਉਨ੍ਹਾਂ ਨੇ ਪੰਜਾਬ ਚੋਣਾਂ ਦੌਰਾਨ ਹਲਫਨਾਮੇ ਚ ਦਿਖਾਇਆ ਹੈ। ਦੂਜੇ ਪਾਸੇ ਅਚੱਲ ਜਾਇਦਾਦ ਦੀ ਗੱਲ ਕਰੀਏ ਤਾਂ ਦੋ ਜਾਇਦਾਦਾਂ ਦਿਖਾਈਆਂ ਗਈਆਂ ਹਨ ਜਿਨ੍ਹਾਂ ਦੀ ਕੀਮਤ 8.40 ਕਰੋੜ ਅਤੇ 6.71 ਕਰੋੜ ਹੈ। ਇਸ ਤੋਂ ਇਲਾਵਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ੍ਰੀ ਮੁਕਤਸਰ ਸਾਹਿਬ, ਗੰਗਾਨਗਰ ਅਤੇ ਸਿਰਸਾ ਵਿੱਚ ਖੇਤੀ ਅਤੇ ਗੈਰ-ਖੇਤੀ ਵਾਲੀ ਜ਼ਮੀਨ ਦੇ ਵੇਰਵੇ ਵੀ ਦਿੱਤੇ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...