Ajnala Clash: ਸਾਥੀ ਦੀ ਰਿਹਾਈ ਨੂੰ ਲੈ ਕੇ ਅੰਮ੍ਰਿਤਪਾਲ ਦੇ ਸਮਰਥਕਾਂ ਦੀ ਪੁਲਿਸ ਨਾਲ ਹਿੰਸਕ ਝੜਪ, ਲੱਗੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ
Punjab News: ਪੰਜਾਬ ਦੇ ਅਜਨਾਲਾ 'ਚ ਖਾਲਿਸਤਾਨ ਪੱਖੀ ਸੰਗਠਨ 'ਵਾਰਿਸ ਪੰਜਾਬ ਦੇ' ਦੇ ਸਮਰਥਕਾਂ ਅਤੇ ਪੁਲਸ ਵਿਚਾਲੇ ਜ਼ਬਰਦਸਤ ਝੜਪ ਹੋ ਗਈ ਹੈ। ਫਿਲਹਾਲ ਉੱਥੇ ਦੇ ਹਾਲਤ ਤਣਾਅਪੂਰਣ ਬਣੇ ਹੋਏ ਹਨ।

ਅਜਨਾਲਾ ਥਾਣਾ ਹਮਲਾ ਮਾਮਲਾ
ਅੰਮ੍ਰਿਤਸਰ ਨਿਊਜ: ਭਾਈ ਅੰਮ੍ਰਿਤਪਾਲ ਪਾਲ ਸਿੰਘ ਵਲੋ ਸਾਥੀ ਤੂਫਾਨ ਸਿੰਘ ਦੀ ਗ੍ਰਿਫਤਾਰੀ ਅਤੇ ਸਾਥੀਆ ਤੇ ਕੀਤੇ ਨਜਾਇਜ ਪਰਚੇ ਨੂੰ ਲੈ ਕੇ ਹਿੰਸਕ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਦੌਰਾਨ ਅੰਮ੍ਰਿਤਪਾਲ ਦੇ ਸਮਰਥਕਾਂ ਨੇ ਪੁਲਿਸ ਦਾ ਸੁਰੱਖਿਆ ਘੇਰਾ ਤੋੜ ਦਿੱਤਾ ਅਤੇ ਥਾਣੇ ‘ਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ। ਇਸ ਝੜਪ ਵਿੱਚ ਛੇ ਪੁਲਿਸ ਮੁਲਾਜਮਾਂ ਸਮੇਤ ਕਈ ਪ੍ਰਦਰਸ਼ਨਕਾਰੀ ਵੀ ਜਖਮੀ ਹੋਏ ਹਨ। ਇਸ ਵੇਲ੍ਹੇ ਇਥੋਂ ਦੇ ਹਾਲਾਤ ਤਣਾਅਪੂਰਣ ਬਣੇ ਹੋਏ ਹਨ।