ਅਜਨਾਲਾ ਥਾਣਾ ਹਮਲਾ ਮਾਮਲਾ
ਅੰਮ੍ਰਿਤਸਰ ਨਿਊਜ: ਭਾਈ ਅੰਮ੍ਰਿਤਪਾਲ ਪਾਲ ਸਿੰਘ ਵਲੋ ਸਾਥੀ ਤੂਫਾਨ ਸਿੰਘ ਦੀ ਗ੍ਰਿਫਤਾਰੀ ਅਤੇ ਸਾਥੀਆ ਤੇ ਕੀਤੇ ਨਜਾਇਜ ਪਰਚੇ ਨੂੰ ਲੈ ਕੇ ਹਿੰਸਕ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਦੌਰਾਨ ਅੰਮ੍ਰਿਤਪਾਲ ਦੇ ਸਮਰਥਕਾਂ ਨੇ ਪੁਲਿਸ ਦਾ ਸੁਰੱਖਿਆ ਘੇਰਾ ਤੋੜ ਦਿੱਤਾ ਅਤੇ ਥਾਣੇ ‘ਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ। ਇਸ ਝੜਪ ਵਿੱਚ ਛੇ ਪੁਲਿਸ ਮੁਲਾਜਮਾਂ ਸਮੇਤ ਕਈ ਪ੍ਰਦਰਸ਼ਨਕਾਰੀ ਵੀ ਜਖਮੀ ਹੋਏ ਹਨ। ਇਸ ਵੇਲ੍ਹੇ ਇਥੋਂ ਦੇ ਹਾਲਾਤ ਤਣਾਅਪੂਰਣ ਬਣੇ ਹੋਏ ਹਨ।
ਥਾਣੇ ਦਾ ਘੇਰਾਓ ਕਰਨ ਪਹੁੰਚੇ ਅਮ੍ਰਿਤਪਾਲ ਦੇ ਸਮਰਥਕ
ਅੰਮ੍ਰਿਤਪਾਲ ਸਿੰਘ ਦੇ ਸਾਥੀ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪਿੰਡ ਜਲੂਪੁਰ ਖੇੜਾ ਤੋ ਅਜਨਾਲਾ ਤੱਕ ਪੈਦਲ ਮਾਰਚ ਕਰਕੇ ਅੰਮ੍ਰਿਤਪਾਲ ਦੇ ਸਮਰਥਕ ਥਾਣੇ ਦੇ ਬਾਹਰ ਇਕੱਠੇ ਹੋ ਗਏ ਹਨ। ਪ੍ਰਦਰਸ਼ਨਕਾਰੀ ਆਪਣੇ ਸਾਥੀ ਖਿਲਾਫ ਪੁਲਿਸ ਵਲੋ ਕੀਤੇ ਪਰਚੇ ਨੂੰਰੱਦ ਕਰਨ ਦੀ ਮੰਗ ਕਰ ਰਹੇ ਹਨ। ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਅਜਨਾਲੇ ਪੰਹੁਚੇ ਸਿਖ ਨੌਜਵਾਨ ਨੇ ਦਸਿਆ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਦੀ ਕਾਲ ਤੇ ਇੱਥੇ ਆਏ ਹਨ। ਪੁਲਿਸ ਪ੍ਰਸ਼ਾਸ਼ਨ ਵਲੋ ਜਦੋਂ ਉਨ੍ਹਾਂ ਨੂੰ ਰੋਕਣ ਦੀ ਕੌਸ਼ਿਸ਼ ਕੀਤੀ ਗਈ ਤਾਂ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਉਨ੍ਹਾਂ ਨਾਲ ਝੜਪ ਹੋ ਗਈ। ਇਸ ਝੜਪ ਵਿਚ ਛੇ ਪੁਲਿਸ ਮੁਲਾਜਮ ਜਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਅਜਨਾਲਾ ਦੇ ਸਰਕਾਰੀ ਹਸਪਤਾਲ ਤੋ ਅੰਮ੍ਰਿਤਸਰ ਰੈਫਰ ਕੀਤਾ ਗਿਆ ਹੈ।
ਸੁਰੱਖਿਆ ਦੇ ਪੁਖਤਾ ਇੰਤਜਾਮ
ਹਾਲਾਤ ਵਿਗੜਦੇ ਵੇਖ ਪੁਲਿਸ ਨੇ ਬਾਜਾਰ ਬੰਦ ਕਰਵਾ ਦਿੱਤੇ ਹਨ। ਪੁਲਿਸ ਸਟੇਸ਼ਨ ਨੂੰ ਜਾਣ ਵਾਲੇ ਰਸਤਿਆਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਕਰੀਬ ਛੇ ਜ਼ਿਲ੍ਹਿਆਂ ਤੋਂ ਆਈ ਭਾਰੀ ਪੁਲੀਸ ਫੋਰਸ ਇਲਾਕੇ ਵਿੱਚ ਫਲੈਗ ਮਾਰਚ ਕੱਢ ਰਹੀ ਹੈ।
ਇਹ ਹੈ ਮਾਮਲਾ
ਦੱਸ ਦੇਈਏ ਕਿ ਇਹ ਪੂਰਾ ਮਾਮਲਾ ਉਦੋਂ ਸ਼ੁਰੂ ਹੋਇਆ, ਜਦੋਂਥਾਣਾ ਅਜਨਾਲਾ ਦੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਇੱਕ ਸਾਥੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਪਾਲ ਸਿੰਘ ਨੇ ਇਸ ਸਾਥੀ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਥਾਣਾ ਅਜਨਾਲਾ ਦੇ ਬਾਹਰ ਧਰਨਾ ਦੇਣ ਦੀ ਚਿਤਾਵਨੀ ਦਿੱਤੀ ਸੀ। ਉਨ੍ਹਾਂ ਆਪਣੇ ਸਮਰਥਕਾਂ ਨੂੰ ਵੀ ਇਸ ਧਰਨੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ। ਅਮ੍ਰਿਤਪਾਲ ਦੇ ਸੱਦੇ ਤੇ ਹੀ ਇਹ ਸਾਰਾ ਹੰਗਾਮਾ ਹੋਇਆ ਹੈ। ਪੰਜਾਬ ‘ਚ ਵੀਰਵਾਰ ਨੂੰ ਖਾਲਿਸਤਾਨ ਪੱਖੀ ਸੰਗਠਨ ‘ਵਾਰਿਸ ਪੰਜਾਬ ਦੇ’ ਦੇ ਮੈਂਬਰਾਂ ਦੀ ਪੁਲਸ ਨਾਲ ਝੜਪ ਹੋ ਗਈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ