ਪਰਾਲੀ ਨਾਲ ਭਰੀ ਟਰੈਕਟਰ ਟਰਾਲੀ ਨਾਲ ਕਾਰ ਦੀ ਟੱਕਰ, ਪਤੀ-ਪਤਨੀ ਦੀ ਦਰਦਨਾਕ ਮੌਤ, ਦੋ ਬੱਚੇ ਜ਼ਖ਼ਮੀ
ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਚੌਲਾ ਸਾਹਿਬ ਦੇ ਇੰਸਪੈਕਟਰ ਵਿਨੋਦ ਸ਼ਰਮਾ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ ਅਤੇ ਜ਼ਖਮੀ ਬੱਚਿਆਂ ਨੂੰ ਤੁਰੰਤ ਤਰਨਤਾਰਨ ਦੇ ਹਸਪਤਾਲ 'ਚ ਦਾਖਲ ਕਰਵਾਇਆ। ਵਿਨੋਦ ਸ਼ਰਮਾ ਨੇ ਦੱਸਿਆ ਕਿ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਕਾਰਵਾਈ ਕੀਤੀ ਜਾਵੇਗੀ। ਇਹ ਹਾਦਸਾ ਚੋਹਲਾ ਸਾਹਿਬ ਥਾਣੇ ਦੇ ਪਿੰਡ ਮੋਹਨਪੁਰ ਨੇੜੇ ਵਾਪਰਿਆ
ਪੰਜਾਬ ਨਿਊਜ। ਪੰਜਾਬ ਦੇ ਤਰਨਤਾਰਨ (Tarn Taran) ਜ਼ਿਲ੍ਹੇ ਵਿੱਚ ਇੱਕ ਸੜਕ ਹਾਦਸੇ ਵਿੱਚ ਪਤੀ-ਪਤਨੀ ਦੀ ਮੌਤ ਹੋ ਗਈ। ਇਹ ਹਾਦਸਾ ਚੋਹਲਾ ਸਾਹਿਬ ਥਾਣੇ ਦੇ ਪਿੰਡ ਮੋਹਨਪੁਰ ਨੇੜੇ ਵਾਪਰਿਆ। ਸ਼ਨੀਵਾਰ ਰਾਤ ਨੂੰ ਕਾਰ ਸੜਕ ‘ਤੇ ਖੜ੍ਹੀ ਪਰਾਲੀ ਨਾਲ ਭਰੀ ਟਰੈਕਟਰ ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ ‘ਚ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੋ ਬੱਚੇ ਗੰਭੀਰ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਸ ਨੇ ਦੋਵੇਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ।
ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਅਤੇ ਕਿਰਨਵੀਰ ਕੌਰ ਆਪਣੇ ਬੱਚਿਆਂ ਨਾਲ ਕਾਰ ਰਾਹੀਂ ਕਿਸੇ ਸਮਾਗਮ ਤੋਂ ਵਾਪਸ ਆ ਰਹੇ ਸਨ। ਜਦੋਂ ਕਾਰ ਪਿੰਡ ਠੱਠੀਆਂ ਮਹੰਤਾ ਦੇ ਵਿਚਕਾਰ ਮੋਹਨਪੁਰ ਪਹੁੰਚੀ ਤਾਂ ਸੜਕ ਕਿਨਾਰੇ ਖੜ੍ਹੀ ਪਰਾਲੀ ਨਾਲ ਭਰੀ ਟਰੈਕਟਰ ਟਰਾਲੀ (Tractor trolley) ਨਾਲ ਟਕਰਾ ਗਈ। ਹਾਦਸੇ ‘ਚ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਦੋਵੇਂ ਬੱਚੇ ਗੰਭੀਰ ਰੂਪ ‘ਚ ਜ਼ਖਮੀ ਹੋ ਗਏ।
ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਚੌਲਾ ਸਾਹਿਬ (Choula Sahib) ਦੇ ਇੰਸਪੈਕਟਰ ਵਿਨੋਦ ਸ਼ਰਮਾ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀ ਬੱਚਿਆਂ ਨੂੰ ਤੁਰੰਤ ਤਰਨਤਾਰਨ ਦੇ ਹਸਪਤਾਲ ‘ਚ ਦਾਖਲ ਕਰਵਾਇਆ। ਵਿਨੋਦ ਸ਼ਰਮਾ ਨੇ ਦੱਸਿਆ ਕਿ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ।