IAS ਵਿਜੇ ਕੁਮਾਰ ਸਿੰਘ CM ਦੇ ਵਿਸ਼ੇਸ਼ ਮੁੱਖ ਸਕੱਤਰ ਨਿਯੁਕਤ, 1990 ਬੈਚ ਦੇ ਹਨ ਅਧਿਕਾਰੀ
ਵਿਜੇ ਕੁਮਾਰ ਸਿੰਘ ਕੋਲ ਪੰਜਾਬ ਅਤੇ ਕੇਂਦਰ ਸਰਕਾਰ ਵਿੱਚ ਵੱਖ-ਵੱਖ ਪ੍ਰਸ਼ਾਸਨਿਕ ਅਹੁਦਿਆਂ 'ਤੇ ਕੰਮ ਕਰਨ ਦਾ 33 ਸਾਲਾਂ ਤੋਂ ਵੱਧ ਦਾ ਤਜ਼ਰਬਾ ਹੈ। ਵੀਕੇ ਮੂਲ ਰੂਪ ਤੋਂ ਬਿਹਾਰ ਦੇ ਰਹਿਣ ਵਾਲੇ ਹਨ। ਇਸ ਤੋਂ ਪਹਿਲਾਂ ਉਹ ਕੇਂਦਰ ਸਰਕਾਰ ਦੇ ਟੈਕਸਟਾਈਲ ਮੰਤਰਾਲੇ ਵਿੱਚ ਵਿਸ਼ੇਸ਼ ਸਕੱਤਰ ਵਜੋਂ ਵੀ ਕੰਮ ਕਰ ਚੁੱਕੇ ਹਨ। ਰੱਖਿਆ ਮੰਤਰਾਲੇ ਦੇ ਸਕੱਤਰ ਬਣਨ ਤੋਂ ਪਹਿਲਾਂ ਉਹ ਅਮਲਾ ਅਤੇ ਸਿਖਲਾਈ ਵਿਭਾਗ ਵਿੱਚ ਸੰਯੁਕਤ ਸਕੱਤਰ ਵਜੋਂ ਵੀ ਕੰਮ ਕਰ ਚੁੱਕੇ ਹਨ।
ਸੀਨੀਅਰ ਆਈਏਐਸ ਅਧਿਕਾਰੀ ਵਿਜੇ ਕੁਮਾਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਵੇਂ ਪ੍ਰਮੁੱਖ ਸਕੱਤਰ ਨਿਯੁਕਤ ਕੀਤੇ ਗਏ ਹਨ। 1990 ਬੈਚ ਦੇ ਅਧਿਕਾਰੀ ਵਿਜੇ ਕੁਮਾਰ ਸਿੰਘ ਇਸ ਸਮੇਂ ਰੱਖਿਆ ਮੰਤਰਾਲੇ ਵਿੱਚ ਸਕੱਤਰ ਵਜੋਂ ਕੰਮ ਕਰ ਰਹੇ ਸਨ। ਉਹ ਸਾਬਕਾ ਸੈਨਿਕਾਂ ਦੇ ਵਿਭਾਗ ਦੀ ਦੇਖ-ਰੇਖ ਕਰ ਰਹੇ ਸਨ।
33 ਸਾਲ ਤੋਂ ਵੱਧ ਦਾ ਹੈ ਤਜ਼ਰਬਾ
ਵਿਜੇ ਕੁਮਾਰ ਸਿੰਘ ਕੋਲ ਪੰਜਾਬ ਅਤੇ ਕੇਂਦਰ ਸਰਕਾਰ ਵਿੱਚ ਵੱਖ-ਵੱਖ ਪ੍ਰਸ਼ਾਸਨਿਕ ਅਹੁਦਿਆਂ ‘ਤੇ ਕੰਮ ਕਰਨ ਦਾ 33 ਸਾਲਾਂ ਤੋਂ ਵੱਧ ਦਾ ਤਜ਼ਰਬਾ ਹੈ। ਵੀਕੇ ਮੂਲ ਰੂਪ ਤੋਂ ਬਿਹਾਰ ਦੇ ਰਹਿਣ ਵਾਲੇ ਹਨ। ਇਸ ਤੋਂ ਪਹਿਲਾਂ ਉਹ ਕੇਂਦਰ ਸਰਕਾਰ ਦੇ ਟੈਕਸਟਾਈਲ ਮੰਤਰਾਲੇ ਵਿੱਚ ਵਿਸ਼ੇਸ਼ ਸਕੱਤਰ ਵਜੋਂ ਵੀ ਕੰਮ ਕਰ ਚੁੱਕੇ ਹਨ। ਰੱਖਿਆ ਮੰਤਰਾਲੇ ਦੇ ਸਕੱਤਰ ਬਣਨ ਤੋਂ ਪਹਿਲਾਂ ਉਹ ਅਮਲਾ ਅਤੇ ਸਿਖਲਾਈ ਵਿਭਾਗ ਵਿੱਚ ਸੰਯੁਕਤ ਸਕੱਤਰ ਵਜੋਂ ਵੀ ਕੰਮ ਕਰ ਚੁੱਕੇ ਹਨ।
Senior IAS officer Vijay Kumar Singh has been appointed Special Chief Secretary to Punjab Chief Minister @BhagwantMann. Earlier he was attached with union defense minister @rajnathsingh as a defense secretary. pic.twitter.com/SEcxvZupY9
— Jagtar Singh Bhullar (@jagtarbhullar) December 30, 2023
ਇਹ ਵੀ ਪੜ੍ਹੋ
ਸਰਕਾਰ ਕੋਲ ਸੀਨੀਅਰ ਅਫਸਰਾਂ ਦੀ ਘਾਟ
ਪੰਜਾਬ ਸਰਕਾਰ ਦੇ ਕੋਲ ਸੀਨੀਅਰ ਅਫਸਰਾਂ ਦੀ ਘਾਟ ਹੈ। ਦਰਅਸਲ, ਸਾਬਕਾ ਮੁੱਖ ਸਕੱਤਰ ਵਿਨੀ ਮਹਾਜਨ ਦੇ ਕੇਂਦਰ ਵਿੱਚ ਚਲੇ ਜਾਣ ਤੋਂ ਬਾਅਦ ਵਿਜੇ ਕੁਮਾਰ ਸਭ ਤੋਂ ਸੀਨੀਅਰ ਹਨ। ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਕੇਂਦਰ ਤੋਂ ਵਾਪਸ ਬੁਲਾ ਕੇ ਮੁੱਖ ਮੰਤਰੀ ਮਾਨ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਦੂਜੇ ਪਾਸੇ ਸੂਬੇ ਦੇ ਵੱਡੇ ਵਿਭਾਗਾਂ ਦੀ ਕਮਾਂਡ ਸੰਭਾਲਣ ਵਾਲੇ ਆਈਏਐਸ ਅਧਿਕਾਰੀਆਂ ਨੂੰ ਇੱਕ ਦੀ ਬਜਾਏ ਤਿੰਨ ਵਿਭਾਗ ਸੌਂਪੇ ਗਏ ਹਨ। 1992 ਬੈਚ ਦੇ ਕੇਏਪੀ ਸਿਨਹਾ ਕੋਲ ਵਿੱਤ, ਖੇਤੀਬਾੜੀ ਅਤੇ ਸਹਿਕਾਰਤਾ ਦੇ ਤਿੰਨੋਂ ਪ੍ਰਮੁੱਖ ਵਿਭਾਗ ਹਨ। ਇਸੇ ਤਰ੍ਹਾਂ ਤੇਜਵੀਰ ਸਿੰਘ ਕੋਲ ਬਿਜਲੀ, ਉਦਯੋਗ, ਪੇਂਡੂ ਵਿਕਾਸ ਅਤੇ ਪੰਚਾਇਤ ਸਮੇਤ ਸੱਤ ਵਿਭਾਗ ਹਨ।