ਮੰਗਲਵਾਰ ਸਵੇਰੇ ਰਾਜਪਾਲ ਨਾਲ ਮੁਲਾਕਾਤ ਕਰੇਗਾ ਕਿਸਾਨਾਂ ਦਾ ਵਫ਼ਦ, ਕੱਲ੍ਹ ਧਰਨੇ ਦਾ ਆਖਰੀ ਦਿਨ

Updated On: 

27 Nov 2023 19:15 PM

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਸੂਬੇ ਭਰ ਤੋਂ ਕਿਸਾਨ ਮੋਹਾਲੀ ਪਹੁੰਚੇ। ਇਸ ਨੂੰ ਧਿਆਨ ਵਿੱਚ ਰੱਖਦਿਆਂ ਚੰਡੀਗੜ੍ਹ ਪੁਲਿਸ ਨੇ ਨਵਾਂ ਰੂਟ ਪਲਾਨ ਵੀ ਜਾਰੀ ਕੀਤਾ ਹੈ। ਇਹ ਰੂਟ ਪਲਾਨ ਇਸ ਜਾਰੀ ਕੀਤਾ ਹੈ ਕਿ ਜੇਕਰ ਕਿਸਾਨ ਚੰਡੀਗੜ੍ਹ ਪਹੁੰਚ ਜਾਣ ਤਾਂ ਆਮ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਵੇ। ਉੱਧਰ ਕਿਸਾਨ ਦੀ ਸਰਕਾਰ ਨਾਲ ਮੰਗਾਂ ਨੂੰ ਲੈ ਕੇ ਮੀਟਿੰਗ ਹੋਈ, ਜਿਸ ਵਿੱਚ ਮੰਗਲਵਾਰ ਨੂੰ ਰਾਜਪਾਲ ਨਾਲ ਮੁਲਕਾਤ ਕਰਨ ਦਾ ਫੈਸਲਾ ਲਿਆ ਗਿਆ ਹੈ।

ਮੰਗਲਵਾਰ ਸਵੇਰੇ ਰਾਜਪਾਲ ਨਾਲ ਮੁਲਾਕਾਤ ਕਰੇਗਾ ਕਿਸਾਨਾਂ ਦਾ ਵਫ਼ਦ, ਕੱਲ੍ਹ ਧਰਨੇ ਦਾ ਆਖਰੀ ਦਿਨ
Follow Us On

ਪੰਜਾਬ ਨਿਊਜ। ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਲਈ ਤੇ ਬੈਠੇ ਕਿਸਾਨਾਂ ਦੇ ਪ੍ਰਦਰਸ਼ਨ ਦਾ ਕੱਲ੍ਹ ਆਖਰੀ ਦਿਨ ਹੈ। ਦੋ ਸੂਬਿਆਂ ਦੀ ਰਾਜਧਾਨੀ ਚੰਡੀਗੜ੍ਹ ਦੀਆਂ ਸਰਹੱਦਾਂ ਉਪਰ ਡੇਰੇ ਲਾ ਕੇ ਬੈਠੇ ਕਿਸਾਨ ਇਸ ਮਸਲੇ ਦਾ ਹੱਲ ਕੱਢਣ ਲਈ 28 ਨਵੰਬਰ ਯਾਨੀ ਕੱਲ੍ਹ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੀਟਿੰਗ ਕਰਨ ਜਾ ਰਹੇ ਹਨ। ਉਨ੍ਹਾਂ ਦੀ ਇਹ ਮੀਟਿੰਗ ਮੰਗਲਵਾਰ ਸਵੇਰੇ 11 ਵਜੇ ਤੈਅ ਹੋਈ ਹੈ। ਮੀਟਿੰਗ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਰਾਜਪਾਲ ਇਸਦਾ ਹੱਲ ਕੱਢ ਪਾਉਂਦੇ ਹਨ ਜਾਂ ਫਿਰ ਕਿਸਾਨ ਜਥੇਬੰਦੀਆਂ ਚੰਡੀਗੜ੍ਹ ਵੱਲ ਕੂਚ ਕਰਨਗੀਆਂ।

ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਅਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਨੂੰ ਲੈ ਕੇ 26 ਤੋਂ 28 ਨਵੰਬਰ ਤੱਕ ਚੰਡੀਗੜ੍ਹ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਦਾ ਦੋਸ਼ ਹੈ ਕਿ ਦਿੱਲੀ ਵਿੱਚ ਕਿਸਾਨ ਅੰਦੋਲਨ ਦੌਰਾਨ ਸਰਕਾਰ ਨੇ ਐਮਐਸਪੀ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ। ਜਿਸਨੂੰ ਹਾਲੇ ਤੱਕ ਲਾਗੂ ਨਹੀਂ ਕੀਤਾ ਗਿਆ।

ਉੱਧਰ, ਕਿਸਾਨਾਂ ਦੇ ਧਰਨੇ ਨੂੰ ਵੇਖਦਿਆਂ ਟ੍ਰੈਫਿਕ ਦੀ ਸਮੱਸਿਆ (Traffic problem) ਨਾਲ ਨਜਿੱਠਣ ਲਈ ਚੰਡੀਗੜ੍ਹ ਪੁਲਿਸ ਨੇ ਨਵਾਂ ਰੂਟ ਪਲਾਨ ਜਾਰੀ ਕਰ ਦਿੱਤਾ। ਉੱਧਰ ਮਸਲਾ ਹੱਲ ਕਰਨ ਲਈ ਪੰਜਾਬ ਸਰਕਾਰ ਕਿਸਾਨਾਂ ਦੇ ਪੰਜ ਮੈਂਬਰੀ ਕਮੇਟੀ ਨਾਲ ਮੀਟਿੰਗ ਕੀਤੀ। ਕਿਸਾਨਾਂ ਨੇ ਕਿਹਾ ਕਿ ਜੇਕਰ ਮੀਟਿੰਗ ਵਿੱਚ ਮਾਮਲਾ ਹੱਲ ਨਹੀਂ ਹੋਇਆ ਤਾਂ ਸੰਘਰਸ਼ ਤੇਜ ਕਰਕੇ ਮੰਗਾ ਪੂਰੀਆਂ ਕਰਵਾਉਣ ਲਈ ਸਰਕਾਰ ਨੂੰ ਮਜਬੂਰ ਕਰ ਦੇਣਗੇ।

ਅਰਧ ਸੈਨਿਕ ਬਲਾਂ ਦੀਆਂ ਟੁਕੜੀਆਂ ਤਾਇਨਾਤ

ਉੱਧਰ, ਕਿਸੇ ਵੀ ਕਿਸਮ ਦੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਗੋਲਫ ਕਲੱਬ ਅਤੇ ਜਗਤਪੁਰਾ ਨੇੜੇ ਨੀਮ ਫੌਜੀ ਬਲਾਂ ਦੇ ਜਵਾਨ ਤਿਆਰ ਹਨ। ਇਸ ਤੋਂ ਪਹਿਲਾਂ ਇਸ ਸੜਕ ਤੇ ਆਵਾਜਾਈ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ।

ਕਿਸਾਨਾਂ ਦੀਆਂ ਮੁੱਖ ਮੰਗਾਂ

  1. MSP ਗਾਰੰਟੀ ਕਾਨੂੰਨ
  2. ਲਖੀਮਪੁਰੀ ਕਾਂਡ ਵਿੱਚ ਇਨਸਾਫ਼
  3. ਕਿਸਾਨ ਮੋਰਚੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਸਹਾਇਤਾ ਅਤੇ ਨੌਕਰੀਆਂ
  4. ਦਿੱਲੀ ਮੋਰਚੇ ਦੌਰਾਨ ਕਿਸਾਨਾਂ ‘ਤੇ ਦਰਜ ਹੋਏ ਕੇਸਾਂ ਨੂੰ ਖਤਮ ਕਰਨ ਦੀ ਮੰਗ
  5. ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣਾ
  6. ਗੰਨੇ ਦਾ ਭਾਅ ਵਧਾਉਣਾ ਭਾਵੇਂ ਸਰਕਾਰ ਨੇ ਗੰਨੇ ਦੀ ਕੀਮਤ ਵਧਾਉਣ ਦਾ ਐਲਾਨ ਕਰ ਦਿੱਤਾ ਹੈ।
  7. ਪਰਾਲੀ ਸਾੜਨ ਦੇ ਦੋਸ਼ ਵਿੱਚ ਕਿਸਾਨਾਂ ਖ਼ਿਲਾਫ਼ ਦਰਜ ਕੇਸ ਰੱਦ ਕੀਤੇ ਜਾਣ
  8. ਕਿਸਾਨਾਂ ਨੂੰ ਕਰਜ਼ੇ ਤੋਂ ਮੁਕਤ ਕੀਤਾ ਜਾਵੇ
  9. ਬਿਜਲੀ ਬਿੱਲ ਮੁਆਫੀ