Amritpal Singh : ਅਮ੍ਰਿਤਪਾਲ ਸਿੰਘ ਨੂੰ Helicopter ਰਾਹੀਂ ਡਿਬ੍ਰੂਗੜ੍ਹ ਜੇਲ੍ਹ ਲੈ ਕੇ ਰਵਾਨਾ ਹੋਈ ਪੁਲਿਸ
Subscribe to
Notifications
Subscribe to
Notifications
ਨਵੀਂ ਦਿੱਲੀ: ਪੰਜਾਬ ਪੁਲਿਸ ਦੀ ਪਕੜ ਤੋਂ ਬਾਹਰ ਖਾਲਿਸਤਾਨੀ ਸਮਰਥਕ
ਅੰਮ੍ਰਿਤਪਾਲ ਸਿੰਘ (Amritpal Singh) ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮਿਲੀ ਹੈ ਕਿ 18 ਮਾਰਚ ਨੂੰ ਫਰਾਰ ਹੋਣ ਤੋਂ ਬਾਅਦ ਅਗਲੇ ਦਿਨ ਉਹ ਹਰਿਆਣਾ ਸੀ। ਇੱਥੇ ਉਹ ਆਪਣੇ ਇੱਕ ਨਜ਼ਦੀਕੀ ਦੋਸਤ ਦੇ ਘਰ ਠਹਿਰਿਆ ਅਤੇ ਅਗਲੀ ਸਵੇਰ ਤੜਕੇ ਚਲਾ ਗਿਆ।
ਹਰਿਆਣਾ ਪੁਲਿਸ ਨੇ ਬਲਜੀਤ ਕੌਰ ਨਾਂ ਦੀ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ‘ਤੇ ਕੁਰੂਕਸ਼ੇਤਰ ਜ਼ਿਲ੍ਹੇ ‘ਚ ਅੰਮ੍ਰਿਤਪਾਲ ਨੂੰ ਆਪਣੇ ਘਰ ‘ਚ ਪਨਾਹ ਦੇਣ ਦਾ ਦੋਸ਼ ਹੈ। ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਆਪਣੇ ਇਕ ਸਾਥੀ ਪੱਪਲਪ੍ਰੀਤ ਨਾਲ ਆਇਆ ਸੀ। ਅੰਮ੍ਰਿਤਪਾਲ 19 ਅਤੇ 20 ਮਾਰਚ ਨੂੰ
ਸ਼ਾਹਬਾਦ , ਕੁਰੂਕਸ਼ੇਤਰ ਦੀ ਸਿਧਾਰਥ ਕਲੋਨੀ ਵਿੱਚ ਠਹਿਰਿਆ ਸੀ। ਕੌਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਹ ਉੱਤਰਾਖੰਡ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਸਕਦਾ ਹੈ।
ਕੁਰੂਕਸ਼ੇਤਰ ਦੇ ਐਸਪੀ ਸੁਰਿੰਦਰ ਸਿੰਘ ਭੋਰੀਆ ਨੇ ਦੱਸਿਆ ਕਿ ਅਸੀਂ ਬਲਜੀਤ ਕੌਰ ਨਾਂ ਦੀ ਔਰਤ ਨੂੰ ਫੜ ਲਿਆ ਹੈ। ਉਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਪੱਪਲਪ੍ਰੀਤ ਸਿੰਘ ਨੂੰ ਐਤਵਾਰ ਨੂੰ ਸ਼ਾਹਬਾਦ ਸਥਿਤ ਆਪਣੇ ਘਰ ਵਿਚ ਪਨਾਹ ਦਿੱਤੀ। ਔਰਤ ਨੂੰ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਔਰਤ ਅਤੇ ਅੰਮ੍ਰਿਤਪਾਲ 2.5 ਸਾਲਾਂ ਤੋਂ ਸੰਪਰਕ ਵਿੱਚ ਸਨ।
ਇਹ ਵੀ ਜਾਣਕਾਰੀ ਹੈ ਕਿ ਅੰਮ੍ਰਿਤਪਾਲ ਦਿੱਲੀ ‘ਚ ਦਾਖਲ ਹੋ ਸਕਦਾ ਹੈ ਅਤੇ ਫਰਜ਼ੀ ਪਾਸਪੋਰਟ ‘ਤੇ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਸਕਦਾ ਹੈ ਜਾਂ ਰੇਲ ਰਾਹੀਂ ਬਿਹਾਰ-ਨੇਪਾਲ ਸਰਹੱਦ ‘ਤੇ ਪਹੁੰਚ ਸਕਦਾ ਹੈ। ਪੰਜਾਬ ਪੁਲਿਸ ਦੀ ਸੂਚਨਾ ਤੋਂ ਬਾਅਦ ਦਿੱਲੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਗੰਨਮੈਨ
ਤੇਜਿੰਦਰ ਸਿੰਘ ਗਿੱਲ ਉਰਫ਼ ਗੋਰਖਾ ਬਾਬਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਗਿੱਲ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਇਲਾਕੇ ਦੇ ਪਿੰਡ ਮਾਂਗੇਵਾਲ ਦਾ ਵਸਨੀਕ ਹੈ। ਉਹ ਅੰਮ੍ਰਿਤਪਾਲ ਦੀ ਸੁਰੱਖਿਆ ਹੇਠ ਤਾਇਨਾਤ ਸੀ। ਗਿੱਲ 18 ਮਾਰਚ ਤੋਂ ਫ਼ਰਾਰ ਸੀ, ਜਦੋਂ ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਸੀ।
ਅਜਨਾਲਾ ਹਿੰਸਾ ਵਿੱਚ ਵੀ ਸੀ ਸ਼ਾਮਲ
ਉਹ ਹਥਿਆਰਾਂ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਪੋਸਟ ਕਰਦਾ ਸੀ, ਜਦਕਿ ਉਸ ਕੋਲ ਲਾਇਸੈਂਸ ਨਹੀਂ ਸੀ। ਉਸ ਖ਼ਿਲਾਫ਼ ਧਾਰਾ 188 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇੰਨਾ ਹੀ ਨਹੀਂ ਉਹ 23 ਫਰਵਰੀ ਨੂੰ ਅਜਨਾਲਾ ਥਾਣੇ ਵਿੱਚ ਹੋਈ ਹਿੰਸਾ ਵਿੱਚ ਵੀ ਸ਼ਾਮਲ ਸੀ। ਇਸ ਮਾਮਲੇ ਵਿੱਚ ਵੀ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਸ ਪੂਰੇ ਮਾਮਲੇ ‘ਤੇ ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਹੈ ਕਿ ਪੁਲਿਸ ਕਿਸੇ ਵੀ ਬੇਕਸੂਰ ਨੂੰ ਗ੍ਰਿਫ਼ਤਾਰ ਨਹੀਂ ਕਰੇਗੀ। ਜੇਕਰ ਅਜਿਹਾ ਕੀਤਾ ਵੀ ਜਾਂਦਾ ਹੈ ਤਾਂ ਉਸਨੂੰ ਚੇਤਾਵਨੀ ਦੇ ਕੇ ਛੱਡ ਦਿੱਤਾ ਜਾਵੇਗਾ। ਅਸੀਂ ਹੁਣ ਤੱਕ ਵੱਖ-ਵੱਖ ਥਾਵਾਂ ਤੋਂ 207 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ, ਜਿਨ੍ਹਾਂ ਵਿੱਚੋਂ 30 ਨੂੰ ਅਪਰਾਧਿਕ ਮਾਮਲਿਆਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਸੂਬੇ ‘ਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ 177 ਲੋਕਾਂ ਨੂੰ ਅਚਨਚੇਤ ਹਿਰਾਸਤ ‘ਚ ਰੱਖਿਆ ਗਿਆ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ