ਅੰਮ੍ਰਿਤਸਰ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, ਪੁਲਿਸ ਨੇ ਗਿਰੋਹ ਦੇ 7 ਮੈਂਬਰਾਂ ਨੂੰ ਕੀਤਾ ਗ੍ਰਿਫਤਾਰ – Punjabi News

ਅੰਮ੍ਰਿਤਸਰ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, ਪੁਲਿਸ ਨੇ ਗਿਰੋਹ ਦੇ 7 ਮੈਂਬਰਾਂ ਨੂੰ ਕੀਤਾ ਗ੍ਰਿਫਤਾਰ

Published: 

31 Oct 2024 19:49 PM

7 ਗਰੋਹ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਇਨ੍ਹਾਂ ਦੇ ਨੈੱਟਵਰਕ ਦਾ ਬਾਰੀਕੀ ਨਾਲ ਅਧਿਐਨ ਕਰਨਾ ਸ਼ੁਰੂ ਕਰ ਦਿੱਤਾ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਮਾਡਿਊਲ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ ਅਤੇ ਇਹ ਲੋਕ ਕਿਸ ਗੈਂਗ ਨੂੰ ਹਥਿਆਰ ਸਪਲਾਈ ਕਰ ਰਹੇ ਸਨ। ਪੁਲਿਸ ਨੇ ਦੱਸਿਆ ਕਿ ਇਸ ਗਿਰੋਹ ਦੇ ਕੁਝ ਹੋਰ ਮੈਂਬਰਾਂ ਤੇ ਸੰਪਰਕਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ ਜੋ ਤਸਕਰੀ ਵਿੱਚ ਮਦਦ ਕਰ ਸਕਦੇ ਹਨ।

ਅੰਮ੍ਰਿਤਸਰ ਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼, ਪੁਲਿਸ ਨੇ ਗਿਰੋਹ ਦੇ 7 ਮੈਂਬਰਾਂ ਨੂੰ ਕੀਤਾ ਗ੍ਰਿਫਤਾਰ
Follow Us On

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਕਾਰਵਾਈ ਵਿੱਚ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12 ਪਿਸਤੌਲ, 16 ਮੈਗਜ਼ੀਨ ਅਤੇ 23 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਾਂਚ ਮੁਤਾਬਕ ਇਸ ਮੋਡਿਊਲ ਨੂੰ ਅਮਰੀਕਾ ‘ਚ ਰਹਿਣ ਵਾਲਾ ਦਿਲਪ੍ਰੀਤ ਸਿੰਘ ਚਲਾ ਰਿਹਾ ਸੀ।

ਇਸ ਦਾ ਮਕਸਦ ਵੱਖ-ਵੱਖ ਗਰੋਹਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨਾ ਸੀ। ਪੁਲਿਸ ਦੀ ਮੁਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਅੰਮ੍ਰਿਤਸਰ ‘ਚ ਵੰਡਣ ਤੋਂ ਬਾਅਦ ਵੱਖ-ਵੱਖ ਗੈਂਗਸਟਰਾਂ ਨੂੰ ਪਹੁੰਚਾਉਂਦਾ ਸੀ। ਇਹ ਮਾਡਿਊਲ ਇੱਕ ਸੰਗਠਿਤ ਤਰੀਕੇ ਨਾਲ ਕੰਮ ਕਰ ਰਿਹਾ ਸੀ, ਜਿਸ ਵਿੱਚ ਨਾ ਸਿਰਫ਼ ਗੈਂਗਾਂ ਨੂੰ ਹਥਿਆਰਾਂ ਦੀ ਸਪਲਾਈ ਕੀਤੀ ਜਾਂਦੀ ਸੀ ਸਗੋਂ ਹੋਰ ਤਰ੍ਹਾਂ ਦੀ ਮਦਦ ਵੀ ਦਿੱਤੀ ਜਾਂਦੀ ਸੀ।

ਗੈਂਗ ਆਪਰੇਟਰਾਂ ਤੇ ਸੰਗਠਿਤ ਨੈੱਟਵਰਕਾਂ ਦੀ ਜਾਂਚ

ਇਨ੍ਹਾਂ 7 ਗਰੋਹ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਇਨ੍ਹਾਂ ਦੇ ਨੈੱਟਵਰਕ ਦਾ ਬਾਰੀਕੀ ਨਾਲ ਅਧਿਐਨ ਕਰਨਾ ਸ਼ੁਰੂ ਕਰ ਦਿੱਤਾ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਮਾਡਿਊਲ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ ਅਤੇ ਇਹ ਲੋਕ ਕਿਸ ਗੈਂਗ ਨੂੰ ਹਥਿਆਰ ਸਪਲਾਈ ਕਰ ਰਹੇ ਸਨ। ਪੁਲਿਸ ਨੇ ਦੱਸਿਆ ਕਿ ਇਸ ਗਿਰੋਹ ਦੇ ਕੁਝ ਹੋਰ ਮੈਂਬਰਾਂ ਤੇ ਸੰਪਰਕਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ ਜੋ ਤਸਕਰੀ ਵਿੱਚ ਮਦਦ ਕਰ ਸਕਦੇ ਹਨ।

ਇਸਲਾਮਾਬਾਦ ਥਾਣੇ ‘ਚ ਐਫਆਈਆਰ ਦਰਜ

ਇਸ ਮਾਮਲੇ ਵਿੱਚ ਇਸਲਾਮਾਬਾਦ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਨੇ ਕਿਹਾ ਕਿ ਇਹ ਇੱਕ ਵਿਆਪਕ ਅਤੇ ਸਟੀਕ ਯੋਜਨਾ ਦਾ ਹਿੱਸਾ ਹੈ, ਜਿਸ ਦੇ ਤਹਿਤ ਪੂਰੇ ਨੈੱਟਵਰਕ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਦੀ ਟੀਮ ਇਸ ਨੈੱਟਵਰਕ ਦੇ ਸਾਰੇ ਸੰਭਾਵੀ ਲਿੰਕਾਂ ਅਤੇ ਇਸ ਦੇ ਪਿੱਛੇ ਦੇ ਮਾਸਟਰਮਾਈਂਡ ਦਾ ਪਤਾ ਲਗਾਉਣ ‘ਚ ਲੱਗੀ ਹੋਈ ਹੈ।

Exit mobile version