ਗੈਰ-ਕਾਨੂੰਨੀ ਮਾਈਨਿੰਗ ਕੇਸ: ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਨੂੰ ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜਿਆ
ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਗੈਰ-ਕਾਨੂੰਨੀ ਮਾਈਨਿੰਗ ਕੇਸ 'ਚ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਵਕੀਲ ਨਰਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਖਿਲਾਫ ਥਾਣਾ ਤਾਰਾਗੜ੍ਹ 'ਚ ਨਾਜਾਇਜ਼ ਮਾਈਨਿੰਗ ਅਤੇ ਪੁਲਸ ਨਾਲ ਦੁਰਵਿਵਹਾਰ ਕਰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।
ਸ਼ੁੱਕਰਵਾਰ ਨੂੰ ਪੰਜਾਬ ਵਿੱਚ ਪੁਲਿਸ ਨੇ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਗੈਰ-ਕਾਨੂੰਨੀ ਮਾਈਨਿੰਗ, ਅਧਿਕਾਰੀਆਂ ਨਾਲ ਝਗੜੇ ਅਤੇ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਸ਼ਨੀਵਾਰ ਯਾਨੀ ਕਿ ਅੱਜ ਅਦਾਲਤ ਨੇ ਜੋਗਿੰਦਰ ਪਾਲ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ। ਸਾਬਕਾ ਵਿਧਾਇਕ ਜੋਗਿੰਦਰ ਪਾਲ ਦੇ ਵਕੀਲ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੂੰ ਪਠਾਨਕੋਟ ਸਬ ਜੇਲ ‘ਚ ਭੇਜਿਆ ਗਿਆ ਹੈ।
ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਮਾਣਯੋਗ ਅਦਾਲਤ ਅੱਗੇ ਪੇਸ਼ ਕੀਤਾ ਗਿਆ, ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਵਕੀਲ ਨਰਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਖਿਲਾਫ ਥਾਣਾ ਤਾਰਾਗੜ੍ਹ ‘ਚ ਨਾਜਾਇਜ਼ ਮਾਈਨਿੰਗ ਅਤੇ ਪੁਲਸ ਨਾਲ ਦੁਰਵਿਵਹਾਰ ਕਰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।
ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਪਠਾਨਕੋਟ ਜ਼ਿਲ੍ਹੇ ਵਿੱਚ ਰਾਵੀ ਨਦੀ ਦੇ ਨੇੜੇ ਇੱਕ ਕਰੱਸ਼ਰ ਸਾਈਟ ਦਾ ਮਾਲਕ ਹੈ। ਇਹ ਸਾਈਟ ਜੋਗਿੰਦਰ ਪਾਲ ਦੀ ਪਤਨੀ ਦੇ ਨਾਂ ਤੇ ਹੈ। ਸ਼ੁੱਕਰਵਾਰ ਨੂੰ ਮਾਈਨਿੰਗ ਵਿਭਾਗ ਨੂੰ ਇਸ ਜਗ੍ਹਾ ਤੇ ਨਾਜਾਇਜ਼ ਮਾਈਨਿੰਗ ਹੋਣ ਦੀ ਸੂਚਨਾ ਮਿਲੀ ਸੀ। ਜਦੋਂ ਮਾਈਨਿੰਗ ਵਿਭਾਗ ਦੇ ਅਧਿਕਾਰੀ ਐਸ.ਡੀ.ਓ ਦੀ ਅਗਵਾਈ ਵਿੱਚ ਮੌਕੇ ਤੇ ਪੁੱਜੇ ਤਾਂ ਜੋਗਿੰਦਰ ਪਾਲ ਪਹਿਲਾਂ ਹੀ ਉਥੇ ਮੌਜੂਦ ਸਨ। ਮੌਕੇ ਤੇ ਨਜਾਇਜ਼ ਮਾਈਨਿੰਗ ਹੁੰਦੀ ਦੇਖ ਕੇ ਐਸ.ਡੀ.ਓ ਨੇ ਪੋਕਲੇਨ ਮਸ਼ੀਨ ਅਤੇ ਟਿੱਪਰ ਜ਼ਬਤ ਕਰ ਲਿਆ।
ਜੋਗਿੰਦਰ ਪਾਲ ਦੇ ਸਮਰਥਕਾਂ ਨੇ ਕੀਤੀ ਨਾਅਰੇਬਾਜ਼ੀ
ਜੋਗਿੰਦਰ ਪਾਲ ਨੂੰ ਗ੍ਰਿਫ਼ਤਾਰ ਤੋਂ ਬਾਅਦ ਜਦੋਂ ਉਨ੍ਹਾਂ ਨੂੰ ਅੱਜ ਕੋਰਟ ‘ਚ ਪੇਸ਼ ਕੀਤਾ ਗਿਆ ਤਾਂ ਇਸ ਮੌਕੇ ‘ਤੇ ਅਦਾਲਤ ਦੇ ਬਾਹਰ ਜੋਗਿੰਦਰ ਪਾਲ ਦੇ ਸਮਰਥਕਾਂ ਦੀ ਵੱਡੀ ਭੀੜ ਦੇਖਣ ਨੂੰ ਮਿਲੀ, ਜੋ ਜੋਗਿੰਦਰਪਾਲ ਦੇ ਹੱਕ ਵਿੱਚ ਨਾਅਰੇਬਾਜ਼ੀ ਕਰ ਰਹੇ ਸਨ ਅਤੇ ਪੰਜਾਬ ਸਰਕਾਰ ਖ਼ਿਲਾਫ਼ ਗੁੱਸਾ ਜ਼ਾਹਰ ਕਰ ਰਹੇ ਸਨ।
ਪਠਾਨਕੋਟ ਜ਼ਿਲ੍ਹੇ ਦੀ ਭੋਆ ਸੀਟ ਤੋਂ ਵਿਧਾਇਕ ਚੁਣੇ ਗਏ ਸਨ
ਜੋਗਿੰਦਰ ਪਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਟਿਕਟ ਤੇ ਪਠਾਨਕੋਟ ਜ਼ਿਲ੍ਹੇ ਦੀ ਭੋਆ ਸੀਟ ਤੋਂ ਵਿਧਾਇਕ ਚੁਣੇ ਗਏ ਸਨ। ਸਾਲ 2022 ਵਿੱਚ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਚੰਦ ਕਟਾਰੂਚੱਕ ਤੋਂ ਚੋਣ ਹਾਰ ਗਏ ਸਨ।