ਪੰਜਾਬ ‘ਚ ਹੁਣ ਡਰੋਨਾਂ ਨਾਲ ਰੱਖੀ ਜਾਵੇਗੀ ਗੈਰ-ਕਾਨੂੰਨੀ ਮਾਈਨਿੰਗ ‘ਤੇ ਨਜ਼ਰ, ਰੂਪਨਗਰ ਜ਼ਿਲ੍ਹੇ ‘ਚ ਸ਼ੁਰੂ ਹੋਵੇਗਾ ਪਾਇਲਟ ਪ੍ਰੋਜੈਕਟ
Illegal Mining: ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਹੁਣ ਸਾਰੀਆਂ ਚੈਕ ਪੋਸਟਾਂ 'ਤੇ ਹਾਈਟੈਕ ਕੈਮਰੇ ਲਗਾਏ ਜਾ ਰਹੇ ਹਨ। ਇਹ ਕੈਮਰੇ ਹਾਈ ਰੈਜ਼ੋਲਿਊਸ਼ਨ ਦੇ ਹੋਣਗੇ। ਰਾਤ ਨੂੰ ਵਾਹਨ ਦਾ ਨੰਬਰ ਨੋਟ ਕਰ ਸਕਣਗੇ। ਜੋ ਵੀ ਵਾਹਨ ਉਥੋਂ ਲੰਘੇਗਾ ਉਸ ਦਾ ਸਾਰਾ ਰਿਕਾਰਡ ਦਰਜ ਕੀਤਾ ਜਾਵੇਗਾ।
ਪੰਜਾਬ ਨਿਊਜ਼। ਪੰਜਾਬ ‘ਚ ਹੋ ਰਹੀ ਨਾਜਾਇਜ਼ ਮਾਈਨਿੰਗ ‘ਤੇ ਅਸਮਾਨ ਤੋਂ ਨਜ਼ਰ ਰੱਖੀ ਜਾਵੇਗੀ। ਇਸ ਦੇ ਲਈ ਸਰਕਾਰ ਡਰੋਨ ਦਾ ਇਸਤੇਮਾਲ ਕਰੇਗੀ। ਪਾਇਲਟ ਪ੍ਰੋਜੈਕਟ ਰੂਪਨਗਰ ਤੋਂ ਸ਼ੁਰੂ ਹੋਵੇਗਾ। ਇਹ ਬਾਰੇ ਮਾਈਨਿੰਗ ਮੰਤਰੀ ਗੁਰਮੀਤ ਸਿੰਘ ਹੇਅਰ (Gurmeet Singh Hayer) ਨੇ ਅਧਿਕਾਰੀਆਂ ਨੂੰ ਹੁਮਕ ਦਿੱਤੇ।
ਉਥੇ ਹੀ ਅਧਿਕਾਰੀਆਂ ਨੂੰ 13 ਜਨਤਕ ਮਾਈਨਿੰਗ ਸਾਈਟਾਂ ਤੇ 67 ਕਮਰਸ਼ੀਅਲ ਨੂੰ ਜਲਦ ਸ਼ੁਰੂ ਕਰਨ ਦੇ ਹੁਕਮ ਦਿੱਤੇ ਗਏ ਹਨ। ਜਿਸ ਤੋਂ ਬਾਅਦ ਹੁਣ ਸਾਢੇ ਪੰਜ ਰੁਪਏ ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ ਰੇਤ ਲੋਕਾਂ ਨੂੰ ਦਿੱਤਾ ਜਾਵੇਗਾ।
ਸਾਡੇ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਕੀਮਤਾਂ ਉਤੇ ਲੋੜੀਂਦਾ ਰੇਤਾ ਮੁਹੱਈਆ ਕਰਵਾਉਣ ਦੇ ਦਿੱਤੇ ਨਿਰਦੇਸ਼ਾਂ ਉਤੇ ਚੱਲਦਿਆਂ ਵਿਭਾਗ ਨੂੰ ਜਨਤਕ ਖੱਡਾਂ ਲਈ ਹੋਰ ਨਵੀਆਂ ਥਾਵਾਂ ਤਲਾਸ਼ਣ ਅਤੇ 20 ਸਤੰਬਰ ਤੱਕ ਕਮਰਸ਼ੀਅਲ ਖੱਡਾਂ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ।ਸਰਕਾਰ ਵੱਲੋਂ ਜਨਤਕ ਤੇ ਕਮਰਸ਼ੀਅਲ ਦੋਵੇਂ ਖੱਡਾਂ ਤੋਂ pic.twitter.com/PWqE5rEogC
— Gurmeet Singh Meet Hayer (@meet_hayer) August 8, 2023ਇਹ ਵੀ ਪੜ੍ਹੋ


