AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਣ ਵਾਲੀ Cabinet Meeting ‘ਚ ਹੋ ਸਕਦੇ ਹਨ ਅਹਿਮ ਫੈਸਲੇ

ਜਲੰਧਰ ਜ਼ਿਮਨੀ ਚੋਣ ਦੇ ਮੱਦੇਨਜਰ ਸੋਮਵਾਰ ਹੋਣ ਵਾਲੀ Cabinet Meeting ਕਾਫੀ ਅਹਿਮ ਮੰਨੀ ਜਾ ਰਹੀ ਹੈ। ਇਸ ਮੀਟਿੰਗ ਵਿੱਚ ਸੀਐੱਮ ਕਈ ਵੱਡੇ ਫੈਸਲੇ ਕਰ ਸਕਦੇ ਹਨ। ਚੰਡੀਗੜ੍ਹ ਦੇ ਸਿਵਲ ਸਕੱਤਰੇਤ ਵਿਖੇ ਇਹ ਮੀਟਿੰਗ 10 ਵਜੇ ਦੇ ਕਰੀਬ ਹੋਵੇਗੀ।

ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਣ ਵਾਲੀ Cabinet Meeting 'ਚ ਹੋ ਸਕਦੇ ਹਨ ਅਹਿਮ ਫੈਸਲੇ
ਸੰਕੇਤਕ ਤਸਵੀਰ
tv9-punjabi
| Updated On: 10 Apr 2023 09:18 AM IST
Share
ਪੰਜਾਬ ਨਿਊਜ। ਮੁੱਖ ਮੰਤਰੀ ਸੋਮਵਾਰ ਨੂੰ ਸਿਵਲ ਸਕੱਤਰੇਤ ਵਿਖੇ 10 ਵਜੇ ਕੈਬਨਿਟ ਦੀ ਮੀਟਿੰਗ ਲੈਣਗੇ। ਭਗਵੰਤ ਮਾਨ (Bhagwant Maan) ਦੀ ਅਗਵਾਈ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲਗਾਈ ਜਾ ਸਕਦੀ ਹੈ। ਦਰਅਸਲ ਜਲੰਧਰ ਜ਼ਿਮਨੀ ਚੋਣ ਵਿੱਚ ਸਾਰੀਆਂ ਪਾਰਟੀਆਂ ਨੇ ਜੋਰ ਲਗਾਇਆ ਹੋਇਆ ਹੈ,,ਜਿਸ ਕਾਰਨ ਆਮ ਆਦਮੀ ਪਾਰਟੀ ਵੀ ਇਸ ਸੀਟ ਨੂੰ ਜਿੱਤਣ ਲ਼ਈ ਪੂਰੀ ਕੋਸ਼ਿਸ਼ ਕਰੇਗੀ। ਜ਼ਿਮਨੀ ਚੋਣ ਕਾਰਨ ਵੀ ਇਹ ਮੀਟਿੰਗ ਕਾਫੀ ਮਹੱਤਪੂਰਨ ਮੰਨੀ ਜਾ ਰਹੀ ਹੈ। ਸੂਬਾ ਵਾਸੀਆਂ ਨੂੰ ਇਸ ਮੀਟਿੰਗ ਤੋਂ ਬਹੁਤ ਉਮੀਦਾਂ ਹਨ। ਇਸ ਮੀਟਿੰਗ ਵਿੱਚ ਕਿਸਾਨਾਂ ਨੂੰ ਖਰਾਬ ਫਸਲਾਂ ਦਾ ਮੁਆਵਜਾ ਦੇਣ ਅਤੇ ਕੋਰੋਨਾ ਵਾਇਰਸ ਤੇ ਖਾਸ ਚਰਚਾ ਕੀਤੀ ਜਾ ਸਕਦੀ ਹੈ। ਜਾਣਕਾਰੀ ਅਨੂਸਾਰ ਪੰਜਾਬ ਵਿੱਚ ਬੇਮੌਸਮੀ ਬਰਸਾਤ (Unseasonal Rain) ਨੇ ਫਸਲ ਦਾ ਬਹੁਤ ਨੁਕਸਾਨ ਕੀਤਾ ਹੈ ਤੇ ਸਰਕਾਰ ਨੇ ਖਰਾਬ ਫਸਲ ਦੀ ਗਿਰਦਾਵਰੀ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਹਨ। ਸੀਐੱਮ ਨੇ ਐਲਾਨ ਕੀਤਾ ਹੈ ਕਿ 14 ਅਪ੍ਰੈਲ ਤੋਂ ਕਿਸਾਨਾਂ ਨੂੰ ਖਰਾਬ ਫਸਲ ਦਾ ਮੁਆਵਜਾ ਮਿਲਣਾ ਸ਼ੁਰੂ ਹੋ ਜਾਵੇਗਾ। ਇਸਦੇ ਤਹਿਤ ਸਰਾਕਰ ਦੇ ਕਈ ਮੰਤਰੀ ਅਲੱਗ-ਅਲੱਗ ਹਲਕਿਆਂ ਦਾ ਦੌਰਾ ਕਰ ਰਹੇ ਨੇ ਤੇ ਗਿਰਦਾਵਰੀ ਜਲਦੀ ਕਰਵਾਉਣ ਦੇ ਆਦੇਸ਼ ਦੇ ਰਹੇ ਨੇ। ਐਤਵਾਰ ਨੂੰ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗੁਰਦਾਸਪੁਰ ਦੇ ਸਰਹੱਦੀ ਇਲਾਕੇ ਸ੍ਰੀ ਡੇਰਾ ਬਾਬਾ ਨਾਨਕ ਦਾ ਦੌਰਾ ਕੀਤਾ ਤੇ ਖਰਾਬ ਹੋਈਆਂ ਫਸਲਾਂ ਦਾ ਜਾਇਜਾ ਲਿਆ। ਉਨ੍ਹਾਂ ਪ੍ਰਸ਼ਾਸਨ ਨੂੰ ਗਿਰਦਾਵਰੀ (Girdavari) ਦਾ ਕੰਮ ਜਲਦੀ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ। ਇਸ ਤੋਂ ਪਹਿਲਾਂ ਵੀ ਮਾਨ ਸਰਕਾਰ ਸਰਕਾਰੀ ਦਫਤਰਾਂ ਦੇ ਖੁੱਲ੍ਹਣ ਨੂੰ ਲੈ ਕੇ ਵੱਡਾ ਫੈਸਲਾ ਲੈ ਚੁੱਕੀ ਹੈ। ਇਸਦੇ ਤਹਿਤ ਹੁਣ ਸਰਕਾਰੀ ਦਫਤਰ ਹੁਣ ਸਵੇਰੇ 7.30 ਤੋਂ ਲੈ ਕੇ ਦੁਪਿਹਰ 2 ਵਜੇ ਤੱਕ ਹੀ ਖੁੱਲ੍ਹੇ ਰਹਿਣਗੇ। ਇਸ ਟਾਈਮ ਤੋਂ ਬਾਅਦ ਸਰਕਾਰੀ ਦਫਤਰਾਂ ਵਿੱਚ ਕੋਈ ਵੀ ਕੰਮ ਨਹੀਂ ਹੋਵੇਗਾ। ਸਰਕਾਰ ਦਾ ਮੰਨਣਾ ਹੈ ਕਿ ਇਸ ਫੈਸਲੇ ਨਾਲ ਬਿਜਲੀ ਦੀ ਬਚਤ ਹੋਵੇਗੀ। ਪੰਜਾਬ ਭਾਰਤ ਦਾ ਪਹਿਲਾ ਅਜਿਹਾ ਸੂਬਾ ਹੋਵੇਗਾ ਜਿਸ ਵਿੱਚ ਇਹ ਫੈਸਲਾ ਲਾਗੂ ਹੋਵੇਗਾ। ਸੀਐੱਮ ਨੇ ਕਿਹਾ ਕਿ ਸੀ ਉਹ ਖੁਦ ਵੀ ਇਸ ਨਿਯਮ ਦੀ ਪਾਲਣਾ ਕਰਨਗੇ। ਉੱਧਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਰਕਾਰ ਦੇ ਇਸ ਫੈਸਲੇ ਦੀ ਨਿੰਦਾ ਕੀਤੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...