ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਣ ਵਾਲੀ Cabinet Meeting ‘ਚ ਹੋ ਸਕਦੇ ਹਨ ਅਹਿਮ ਫੈਸਲੇ

Updated On: 

10 Apr 2023 09:18 AM

ਜਲੰਧਰ ਜ਼ਿਮਨੀ ਚੋਣ ਦੇ ਮੱਦੇਨਜਰ ਸੋਮਵਾਰ ਹੋਣ ਵਾਲੀ Cabinet Meeting ਕਾਫੀ ਅਹਿਮ ਮੰਨੀ ਜਾ ਰਹੀ ਹੈ। ਇਸ ਮੀਟਿੰਗ ਵਿੱਚ ਸੀਐੱਮ ਕਈ ਵੱਡੇ ਫੈਸਲੇ ਕਰ ਸਕਦੇ ਹਨ। ਚੰਡੀਗੜ੍ਹ ਦੇ ਸਿਵਲ ਸਕੱਤਰੇਤ ਵਿਖੇ ਇਹ ਮੀਟਿੰਗ 10 ਵਜੇ ਦੇ ਕਰੀਬ ਹੋਵੇਗੀ।

ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਣ ਵਾਲੀ Cabinet Meeting ਚ ਹੋ ਸਕਦੇ ਹਨ ਅਹਿਮ ਫੈਸਲੇ

ਸੰਕੇਤਕ ਤਸਵੀਰ

Follow Us On

ਪੰਜਾਬ ਨਿਊਜ। ਮੁੱਖ ਮੰਤਰੀ ਸੋਮਵਾਰ ਨੂੰ ਸਿਵਲ ਸਕੱਤਰੇਤ ਵਿਖੇ 10 ਵਜੇ ਕੈਬਨਿਟ ਦੀ ਮੀਟਿੰਗ ਲੈਣਗੇ। ਭਗਵੰਤ ਮਾਨ (Bhagwant Maan) ਦੀ ਅਗਵਾਈ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲਗਾਈ ਜਾ ਸਕਦੀ ਹੈ। ਦਰਅਸਲ ਜਲੰਧਰ ਜ਼ਿਮਨੀ ਚੋਣ ਵਿੱਚ ਸਾਰੀਆਂ ਪਾਰਟੀਆਂ ਨੇ ਜੋਰ ਲਗਾਇਆ ਹੋਇਆ ਹੈ,,ਜਿਸ ਕਾਰਨ ਆਮ ਆਦਮੀ ਪਾਰਟੀ ਵੀ ਇਸ ਸੀਟ ਨੂੰ ਜਿੱਤਣ ਲ਼ਈ ਪੂਰੀ ਕੋਸ਼ਿਸ਼ ਕਰੇਗੀ। ਜ਼ਿਮਨੀ ਚੋਣ ਕਾਰਨ ਵੀ ਇਹ ਮੀਟਿੰਗ ਕਾਫੀ ਮਹੱਤਪੂਰਨ ਮੰਨੀ ਜਾ ਰਹੀ ਹੈ। ਸੂਬਾ ਵਾਸੀਆਂ ਨੂੰ ਇਸ ਮੀਟਿੰਗ ਤੋਂ ਬਹੁਤ ਉਮੀਦਾਂ ਹਨ। ਇਸ ਮੀਟਿੰਗ ਵਿੱਚ ਕਿਸਾਨਾਂ ਨੂੰ ਖਰਾਬ ਫਸਲਾਂ ਦਾ ਮੁਆਵਜਾ ਦੇਣ ਅਤੇ ਕੋਰੋਨਾ ਵਾਇਰਸ ਤੇ ਖਾਸ ਚਰਚਾ ਕੀਤੀ ਜਾ ਸਕਦੀ ਹੈ।

ਜਾਣਕਾਰੀ ਅਨੂਸਾਰ ਪੰਜਾਬ ਵਿੱਚ ਬੇਮੌਸਮੀ ਬਰਸਾਤ (Unseasonal Rain) ਨੇ ਫਸਲ ਦਾ ਬਹੁਤ ਨੁਕਸਾਨ ਕੀਤਾ ਹੈ ਤੇ ਸਰਕਾਰ ਨੇ ਖਰਾਬ ਫਸਲ ਦੀ ਗਿਰਦਾਵਰੀ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਹਨ। ਸੀਐੱਮ ਨੇ ਐਲਾਨ ਕੀਤਾ ਹੈ ਕਿ 14 ਅਪ੍ਰੈਲ ਤੋਂ ਕਿਸਾਨਾਂ ਨੂੰ ਖਰਾਬ ਫਸਲ ਦਾ ਮੁਆਵਜਾ ਮਿਲਣਾ ਸ਼ੁਰੂ ਹੋ ਜਾਵੇਗਾ। ਇਸਦੇ ਤਹਿਤ ਸਰਾਕਰ ਦੇ ਕਈ ਮੰਤਰੀ ਅਲੱਗ-ਅਲੱਗ ਹਲਕਿਆਂ ਦਾ ਦੌਰਾ ਕਰ ਰਹੇ ਨੇ ਤੇ ਗਿਰਦਾਵਰੀ ਜਲਦੀ ਕਰਵਾਉਣ ਦੇ ਆਦੇਸ਼ ਦੇ ਰਹੇ ਨੇ। ਐਤਵਾਰ ਨੂੰ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗੁਰਦਾਸਪੁਰ ਦੇ ਸਰਹੱਦੀ ਇਲਾਕੇ ਸ੍ਰੀ ਡੇਰਾ ਬਾਬਾ ਨਾਨਕ ਦਾ ਦੌਰਾ ਕੀਤਾ ਤੇ ਖਰਾਬ ਹੋਈਆਂ ਫਸਲਾਂ ਦਾ ਜਾਇਜਾ ਲਿਆ।

ਉਨ੍ਹਾਂ ਪ੍ਰਸ਼ਾਸਨ ਨੂੰ ਗਿਰਦਾਵਰੀ (Girdavari) ਦਾ ਕੰਮ ਜਲਦੀ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ। ਇਸ ਤੋਂ ਪਹਿਲਾਂ ਵੀ ਮਾਨ ਸਰਕਾਰ ਸਰਕਾਰੀ ਦਫਤਰਾਂ ਦੇ ਖੁੱਲ੍ਹਣ ਨੂੰ ਲੈ ਕੇ ਵੱਡਾ ਫੈਸਲਾ ਲੈ ਚੁੱਕੀ ਹੈ। ਇਸਦੇ ਤਹਿਤ ਹੁਣ ਸਰਕਾਰੀ ਦਫਤਰ ਹੁਣ ਸਵੇਰੇ 7.30 ਤੋਂ ਲੈ ਕੇ ਦੁਪਿਹਰ 2 ਵਜੇ ਤੱਕ ਹੀ ਖੁੱਲ੍ਹੇ ਰਹਿਣਗੇ। ਇਸ ਟਾਈਮ ਤੋਂ ਬਾਅਦ ਸਰਕਾਰੀ ਦਫਤਰਾਂ ਵਿੱਚ ਕੋਈ ਵੀ ਕੰਮ ਨਹੀਂ ਹੋਵੇਗਾ। ਸਰਕਾਰ ਦਾ ਮੰਨਣਾ ਹੈ ਕਿ ਇਸ ਫੈਸਲੇ ਨਾਲ ਬਿਜਲੀ ਦੀ ਬਚਤ ਹੋਵੇਗੀ। ਪੰਜਾਬ ਭਾਰਤ ਦਾ ਪਹਿਲਾ ਅਜਿਹਾ ਸੂਬਾ ਹੋਵੇਗਾ ਜਿਸ ਵਿੱਚ ਇਹ ਫੈਸਲਾ ਲਾਗੂ ਹੋਵੇਗਾ। ਸੀਐੱਮ ਨੇ ਕਿਹਾ ਕਿ ਸੀ ਉਹ ਖੁਦ ਵੀ ਇਸ ਨਿਯਮ ਦੀ ਪਾਲਣਾ ਕਰਨਗੇ। ਉੱਧਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਰਕਾਰ ਦੇ ਇਸ ਫੈਸਲੇ ਦੀ ਨਿੰਦਾ ਕੀਤੀ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version