ਲੁਧਿਆਣਾ ਦੇ ਵਿੱਚ 37 ਕਿਸਾਨ ਜਥੇਬੰਦੀਆਂ ਦੀ ਅਹਿਮ ਬੈਠਕ, 16 ਫਰਵਰੀ ਨੂੰ ਭਾਰਤ ਬੰਦ ਕਰਨ ਦਾ ਲਿਆ ਵੱਡਾ ਫੈਸਲਾ | important meeting of 37 farmers organizations in Ludhiana decision was taken to close India on February 16 Punjabi news - TV9 Punjabi

ਲੁਧਿਆਣਾ ‘ਚ 37 ਕਿਸਾਨ ਜਥੇਬੰਦੀਆਂ ਦੀ ਅਹਿਮ ਬੈਠਕ, 16 ਫਰਵਰੀ ਨੂੰ ਭਾਰਤ ਬੰਦ ਕਰਨ ਦਾ ਲਿਆ ਵੱਡਾ ਫੈਸਲਾ

Updated On: 

28 Jan 2024 17:50 PM

ਇਸ ਤੋਂ ਪਹਿਲਾਂ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨਾਂ ਦੀਆਂ ਮੰਗਾਂ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਸਾਡੀਆਂ ਪਿਛਲੇ ਲੰਬੇ ਸਮੇਂ ਤੋਂ ਮੰਗਾਂ ਪੂਰੀਆਂ ਨਹੀਂ ਹੋਈਆਂ ਹਨ ਇਸ ਤੋਂ ਇਲਾਵਾ ਜੋ ਕੇਂਦਰ ਸਰਕਾਰ ਵੱਲੋਂ ਹਿੱਟ ਐਂਡ ਰਨ ਕੇਸ ਵਿੱਚ ਸੋਧ ਕੀਤੀ ਗਈ ਹੈ ਉਸ ਨੂੰ ਲੈ ਕੇ ਅਤੇ ਇੰਡਸਟਰੀ ਨੂੰ ਆ ਰਹੀ ਦਿੱਕਤਾਂ ਸਬੰਧੀ ਸਾਰੇ ਹੀ ਇੱਕਜੁੱਟ ਹੋ ਕੇ ਇਹ 16 ਫਰਵਰੀ ਦੇ ਬੰਦ ਦਾ ਐਲਾਨ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਇਸ ਬਾਬਤ ਲਗਾਤਾਰ ਮੀਟਿੰਗਾਂ ਹੁੰਦੀਆਂ ਰਹਿਣਗੀਆਂ ਪਰ ਇਹ ਫੈਸਲਾ ਕਰ ਲਿਆ ਗਿਆ ਹੈ ਕਿ 16 ਫਰਵਰੀ ਨੂੰ ਭਾਰਤ ਬੰਦ ਕੀਤਾ ਜਾਵੇਗਾ।

ਲੁਧਿਆਣਾ ਚ 37 ਕਿਸਾਨ ਜਥੇਬੰਦੀਆਂ ਦੀ ਅਹਿਮ ਬੈਠਕ, 16 ਫਰਵਰੀ ਨੂੰ ਭਾਰਤ ਬੰਦ ਕਰਨ ਦਾ ਲਿਆ ਵੱਡਾ ਫੈਸਲਾ

ਲੁਧਿਆਣਾ ਦੇ ਵਿੱਚ 37 ਕਿਸਾਨ ਜਥੇਬੰਦੀਆਂ ਦੀ ਅਹਿਮ ਬੈਠਕ, 16 ਫਰਵਰੀ ਨੂੰ ਭਾਰਤ ਬੰਦ ਕਰਨ ਦਾ ਲਿਆ ਵੱਡਾ ਫੈਸਲਾ

Follow Us On

ਲੁਧਿਆਣੇ ਦੇ ਵਿੱਚ ਅੱਜ ਕਿਸਾਨ ਜਥੇਬੰਦੀਆਂ ਦੀ ਇੱਕ ਅਹਿਮ ਬੈਠਕ ਹੋਈ ਜਿਸ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ 16 ਫਰਵਰੀ ਨੂੰ ਪੂਰੇ ਭਾਰਤ ਨੂੰ ਬੰਦ ਕੀਤਾ ਜਾਵੇਗਾ। ਇਹ ਬੰਦ ਦਾ ਸੱਦਾ ਕਿਸਾਨ ਜਥੇਬੰਦੀਆਂ ਦੇ ਟਰੇਡ ਯੂਨੀਅਨ ਦੇ ਸਹਿਯੋਗ ਦੇ ਨਾਲ ਦਿੱਤਾ ਗਿਆ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ ਇਸ ਤੋਂ ਪਹਿਲਾਂ 9 ਫਰਵਰੀ ਨੂੰ ਇਸ ਬੰਦ ਨੂੰ ਕਾਮਯਾਬ ਬਣਾਉਣ ਦੇ ਲਈ ਜ਼ਿਲ੍ਹਾ ਪੱਧਰ ਤੇ ਸਾਰੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਆਪੋ ਆਪਣੇ ਸ਼ਹਿਰਾਂ ਦੇ ਵਿੱਚ ਤਹਿਸੀਲ ਪੱਧਰ ਤੇ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਉਸ ਵਿੱਚ ਕਿਸਾਨ ਵੱਧ ਚੜ ਕੇ ਹਿੱਸਾ ਲੈਣਗੇ ਉਸ ਤੋਂ ਬਾਅਦ ਅਗਲੀ ਵਿਊਤਬੰਦੀ ਬਣਾਈ ਜਾਵੇਗੀ ਅਤੇ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਜਾਵੇਗਾ।

ਇਸ ਤੋਂ ਪਹਿਲਾਂ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨਾਂ ਦੀਆਂ ਮੰਗਾਂ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਸਾਡੀਆਂ ਪਿਛਲੇ ਲੰਬੇ ਸਮੇਂ ਤੋਂ ਮੰਗਾਂ ਪੂਰੀਆਂ ਨਹੀਂ ਹੋਈਆਂ ਹਨ ਇਸ ਤੋਂ ਇਲਾਵਾ ਜੋ ਕੇਂਦਰ ਸਰਕਾਰ ਵੱਲੋਂ ਹਿੱਟ ਐਂਡ ਰਨ ਕੇਸ ਵਿੱਚ ਸੋਧ ਕੀਤੀ ਗਈ ਹੈ ਉਸ ਨੂੰ ਲੈ ਕੇ ਅਤੇ ਇੰਡਸਟਰੀ ਨੂੰ ਆ ਰਹੀ ਦਿੱਕਤਾਂ ਸਬੰਧੀ ਸਾਰੇ ਹੀ ਇੱਕਜੁੱਟ ਹੋ ਕੇ ਇਹ 16 ਫਰਵਰੀ ਦੇ ਬੰਦ ਦਾ ਐਲਾਨ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਇਸ ਬਾਬਤ ਲਗਾਤਾਰ ਮੀਟਿੰਗਾਂ ਹੁੰਦੀਆਂ ਰਹਿਣਗੀਆਂ ਪਰ ਇਹ ਫੈਸਲਾ ਕਰ ਲਿਆ ਗਿਆ ਹੈ ਕਿ 16 ਫਰਵਰੀ ਨੂੰ ਭਾਰਤ ਬੰਦ ਕੀਤਾ ਜਾਵੇਗਾ।

ਰਾਜੇਵਾਲ ਨੇ ਕਿਹਾ ਕਿ ਸਾਡੇ ਨਾਲ ਹੋਰ ਯੂਨੀਅਨਸ ਵੀ ਇਸ ਵਿੱਚ ਸਾਥ ਦੇਣਗੀਆਂ ਜਿਸ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਮੁਜ਼ਾਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਨੇ ਇਸ ਕਰਕੇ ਪਹਿਲਾ ਹੀ ਇਹ ਐਲਾਨ ਕਰ ਦਿੱਤਾ ਹੈ ਤਾਂ ਜੋ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਮਿਲ ਸਕੇ ਕਿ 16 ਫਰਵਰੀ ਨੂੰ ਪੂਰਾ ਭਾਰਤ ਬੰਦ ਰੱਖਿਆ ਜਾਵੇਗਾ ਸੜਕਾਂ ਵੀ ਬੰਦ ਹੋਣਗੀਆਂ ਅਤੇ ਨਾਲ ਹੀ ਹੋਰ ਯਾਤਾਯਾਤ ਦੇ ਸਾਧਨ ਵੀ ਬੰਦ ਕਰ ਦਿੱਤੇ ਜਾਣਗੇ

ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਹ ਕਿਸਾਨਾਂ ਨੂੰ ਅਪੀਲ ਕਰਨਗੇ ਕਿ ਇਸ ਬੰਦ ਨੂੰ ਕਾਮਯਾਬ ਬਣਾਉਣ ਦੇ ਲਈ ਵੱਧ ਤੋਂ ਵੱਧ ਇੱਕਜੁੱਟ ਹੋਣ ਅਤੇ ਜਥੇਬੰਦੀਆਂ ਦਾ ਸਾਥ ਦੇਣ। ਰਾਜੇਵਾਲ ਨੇ ਇਹ ਵੀ ਕਿਹਾ ਕਿ ਹੁਣ ਪੂਰੇ ਵਿਸ਼ਵ ਦੇ ਵਿੱਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਜਰਮਨੀ ਦੇ ਵਿੱਚ, ਹੋਲੈਂਡ ਦੇ ਵਿੱਚ ਅਤੇ ਹੋਰ ਯੂਰਪੀਅਨ ਦੇਸ਼ਾਂ ਦੇ ਵਿੱਚ ਕਿਸਾਨਾਂ ਵੱਲੋਂ ਆਪੋ ਆਪਣੀ ਸਰਕਾਰਾਂ ਦੇ ਖਿਲਾਫ ਖੁੱਲੀ ਮੰਡੀਆਂ ਦੇ ਲਿਆਂਦੇ ਜਾ ਰਹੇ ਪ੍ਰੋਜੈਕਟ ਦੇ ਖਿਲਾਫ ਮੋਰਚਾ ਖੋਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉੱਥੋਂ ਦੇ ਕਿਸਾਨਾਂ ਵੱਲੋਂ ਵੀ ਲਗਾਤਾਰ ਕਾਰਪੋਰੇਟਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਇਸੇ ਕਰਕੇ ਭਾਰਤ ਵਿੱਚ ਵੀ ਹੁਣ ਕਾਰਪੋਰੇਟਾਂ ਦੇ ਖਿਲਾਫ ਕਿਸਾਨਾਂ ਵੱਲੋਂ ਮੋਰਚਾ ਖੋਲਣ ਦੀ ਤਿਆਰੀ ਕਰ ਲਈ ਗਈ ਹੈ।

Exit mobile version