Amritsar’ਚ ਮੁੜ ਕਾਂਗਰਸ ਦੀ ਅੰਦਰੂਨੀ ਫੁੱਟ ਆਈ ਸਾਹਮਣੇ, ਸਿੱਧੂ ਦੇ ਕਰੀਬੀ ਨੂੰ ਪਾਰਟੀ ਚੋਂ ਕੀਤਾ ਬਾਹਰ

lalit-kumar
Updated On: 

31 Mar 2023 23:48 PM

Navjot Singh Sidhu: ਸਿੱਧੂ ਦੀ ਰਿਹਾਈ ਤੋਂ ਪਹਿਲਾਂ ਹੀ ਉਨ੍ਹਾਂ ਦੇ ਗਰੁੱਪ ਦੇ ਲੋਕਾਂ ਨੂੰ ਪਾਰਟੀ ਵਿੱਚੋਂ ਬਾਹਰ ਕੱਢਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਇਸਦੇ ਤਹਿਤ ਨਿਊ ਅੰਮ੍ਰਿਤਸਰ ਬਲਾਕ ਦੇ ਕਾਂਗਰਸ ਪ੍ਰਧਾਨ ਨਵਤੇਜ ਸਿੰਘ ਸੁਲਤਾਨਵਿੰਡ ਨੂੰ ਪਾਰਟੀ ਚੋਂ ਬਾਹਰ ਦਾ ਰੱਸਤਾ ਵਿਖਾਇਆ ਗਿਆ ਹੈ। ਉਨ੍ਹਾਂ 'ਤੇ ਇਲਜ਼ਾਮ ਹਨ ਕਿ ਉਹ ਪਾਰਟੀ ਦੇ ਪ੍ਰੋਗਰਾਮਾਂ ਚੋਂ ਲਗਾਤਾਰ ਗੈਰ-ਹਾਜਿਰ ਰਹਿ ਰਹੇ ਸਨ।

Amritsarਚ ਮੁੜ ਕਾਂਗਰਸ ਦੀ ਅੰਦਰੂਨੀ ਫੁੱਟ ਆਈ ਸਾਹਮਣੇ, ਸਿੱਧੂ ਦੇ ਕਰੀਬੀ ਨੂੰ ਪਾਰਟੀ ਚੋਂ ਕੀਤਾ ਬਾਹਰ

ਅੰਮ੍ਰਿਤਸਰ 'ਚ ਮੁੜ ਕਾਂਗਰਸ ਦੀ ਅੰਦਰੂਨੀ ਫੁੱਟ ਆਈ ਸਾਹਮਣੇ, ਸਿੱਧੂ ਦੇ ਕਰੀਬੀ ਨੂੰ ਪਾਰਟੀ ਚੋਂ ਕੀਤਾ ਬਾਹਰ।

Follow Us On

ਅੰਮ੍ਰਿਤਸਰ। ਨਵਜੋਤ ਸਿੰਘ ਸਿੱਧੂ ਦੇ ਪਟਿਆਲਾ ਜ਼ੇਲ੍ਹ ਚੋਂ ਬਾਹਰ ਆਉਣ ਤੋਂ ਪਹਿਲਾਂ ਅੰਮ੍ਰਿਤਸਰ ਕਾਂਗਰਸ ਦੀ ਫੁੱਟ ਸਾਹਮਣੇ ਆ ਗਈ ਹੈ। ਇੱਥੇ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਗੁਰੱਪ ਨੂੰ ਝਟਕਾ ਦਿੱਤਾ ਗਿਆ ਹੈ। ਤੇ ਸਿੱਧੂ ਦੀ ਰਿਹਾਈ ਤੋਂ ਪਹਿਲਾਂ ਹੀ ਉਨਾਂ ਦੇ ਖੇਮੇ ਦੇ ਲੋਕਾਂ ਨੂੰ ਪਾਰਟੀ ਵਿੱਚੋਂ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ ਗਿਆ ਹੈ।

ਇਸਦੇ ਤਹਿਤ ਨਿਊ ਅੰਮ੍ਰਿਤਸਰ ਦੇ ਬਲਾਕ ਕਾਂਗਰਸ ਪ੍ਰਧਾਨ ਨਵਤੇਜ ਸਿੰਘ ਸੁਲਤਾਨਵਿੰਡ ਨੂੰ ਪਾਰਟੀ ਚੋਂ ਬਾਹਰ ਦਾ ਰੱਸਤਾ ਵਿਖਾਇਆ ਗਿਆ ਹੈ। ਇਹ ਆਦੇਸ਼ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਜਾਰੀ ਕੀਤੇ ਗਏ ਨੇ। ਜਾਣਕਾਰੀ ਅਨੂਸਾਰ ਨਵਜੇਤ ਸਿੰਘ ਸੁਲਤਾਨਵਿੰਡ ਲਗਾਤਾਰ ਪਾਰਟੀ ਪ੍ਰੋਗਰਾਮਾਂ ਵਿੱਚੋਂ ਗੈਰ ਹਾਜਿਰ ਰਹਿ ਰਹੇ ਸਨ ਜਿਸ ਕਾਰਨ ਉਨ੍ਹਾਂ ਦੇ ਖਿਲਾਫ ਇਹ ਕਾਰਵਾਈ ਕੀਤੀ ਗਈ

ਸਿੱਧੂ ਸ਼ਨੀਵਾਰ ਹੋਣਗੇ ਜੇਲ੍ਹ ਚੋਂ ਰਿਹਾਅ

ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਪਟਿਆਲਾ ਜੇਲ੍ਹ (Patiala Jail) ਤੋਂ ਰਿਹਾ ਹੋ ਜਾਣਗੇ। ਇਸ ਦੀ ਜਾਣਕਾਰੀ ਉਨ੍ਹਾਂ ਦੇ ਅਧਿਕਾਰਿਕ ਟਵੀਟਰ ਹੈਂਡਲ ਰਾਹੀਂ ਦਿੱਤੀ ਗਈ ਹੈ। ਦੱਸ ਦੇਈਏ ਕਿ ਸਿੱਧੂ ਰੋਡ ਰੇਜ ਮਾਮਲੇ ਵਿੱਚ ਇੱਕ ਸਾਲ ਦੀ ਸਜਾ ਕੱਟ ਰਹੇ ਹਨ। ਇਸ ਤੋਂ ਪਹਿਲਾਂ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ‘ਤੇ ਵੀ ਉਨ੍ਹਾਂ ਨੂੰ ਰਿਹਾ ਕਰਨ ਦੀ ਖਬਰ ਆਈ ਸੀ, ਪਰ ਕੁਝ ਵਜ੍ਹਾ ਕਰਕੇ ਉਨ੍ਹਾਂ ਦੀ ਰਿਹਾਈ ਨਹੀਂ ਹੋ ਸਕੀ ਸੀ।

ਰੋਡ ਰੇਜ ਮਾਮਲੇ ‘ਚ ਸਿੱਧੂ ਨੂੰ ਹੋਈ ਸੀ ਸਜ਼ਾ

ਜ਼ਿਕਰਯੋਗ ਹੈ ਕਿ ਪਟਿਆਲਾ ‘ਚ 27 ਦਸੰਬਰ 1988 ‘ਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਅਤੇ 65 ਸਾਲਾ ਗੁਰਨਾਮ ਸਿੰਘ ਵਿਚਾਲੇ ਬਹਿਸ ਹੋ ਗਈ ਸੀ। ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਗੁਰਨਾਮ ਸਿੰਘ ਨਾਲ ਕੁੱਟਮਾਰ ਕੀਤੀ ਅਤੇ ਇਸ ਦੌਰਾਨ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ। ਕਰੀਬ 34 ਸਾਲ ਬਾਅਦ ਇਸ ਮਾਮਲੇ ਵਿੱਚ ਫੈਸਲਾ ਸੁਣਾਇਆ ਗਿਆ ਜਿਸ ਵਿੱਚ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ ਦੋਸ਼ੀ ਠਹਿਰਾਉਂਦਿਆਂ ਹੋਈਆਂ ਬੀਤੇ ਸਾਲ 19 ਮਈ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਸੀ। ਉਦੋਂ ਤੋਂ ਹੀ ਉਹ ਪਟਿਆਲਾ ਦੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ। ਹੁਣ ਤਕਰੀਬਨ ਸਾਢੇ 10 ਮਹੀਨਿਆਂ ਬਾਅਦ ਉਹ ਜੇਲ੍ਹ ਤੋਂ ਬਾਹਰ ਆ ਰਹੇ ਹਨ।

ਬੀਤੀ 23 ਤਰੀਕ ਡਾ. ਨਵਜੋਤ ਕੌਰ ਸਿੱਧੂ (Navjot Kaur Sidhu) ਨੇ ਖੁਦ ਨੂੰ ਕੈਂਸਰ ਹੋਣ ਦੀ ਜਾਣਕਾਰੀ ਵੀ ਸ਼ੇਅਰ ਕੀਤੀ ਸੀ ਤਾਂ ਨਾਲ ਹੀ ਉਨ੍ਹਾਂ ਨੇ ਆਪਣੇ ਪਤੀ ਨਵਜੋਤ ਸਿੰਘ ਸਿੱਧੂ ਲਈ ਭਾਵੁਕ ਮੈਸੇਜ ਵੀ ਲਿਖਿਆ ਸੀ। ਉਨ੍ਹਾਂ ਕਿਹਾ ਸੀ ਕਿ ਹਮੇਸ਼ਾ ਲੋਕਾਂ ਦੀ ਸੇਵਾ ਅਤੇ ਮਦਦ ਕਰਨ ਲਈ ਤਿਆਰ ਰਹਿਣ ਵਾਲੇ ਉਨ੍ਹਾਂ ਦੇ ਪਤੀ ਨੂੰ ਮੌਜੂਦਾ ਅਤੇ ਸਾਬਕਾ ਸਰਕਾਰਾਂ ਨੇ ਸਾਜ਼ਿਸ਼ ਤਹਿਤ ਜੇਲ੍ਹ ਭੇਜਿਆ ਹੈ। ਡਾ. ਸਿੱਧੂ ਨੇ ਇਲਜਾਮ ਲਾਇਆ ਸੀ ਕਿ ਬਾਦਲ ਪਿਓ-ਪੁੱਤਰ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਸਾਰੀ ਸਾਜ਼ਿਸ਼ ਘੜ੍ਹੀ ਗਈ ਸੀ।

‘ਕਾਨੂੰਨ ਮੁਤਾਬਕ ਸਿੱਧੂ ਨੂੰ ਰਿਹਾਈ ਦਾ ਹੱਕ’

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕਾਨੂੰਨ ਮੁਤਾਬਕ ਨਵੋਜਤ ਸਿੰਘ ਸਿੱਧੂ ਨੂੰ ਰਿਹਾਈ ਦਾ ਹੱਕ ਮਿਲੇਗਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਜ਼ਾ ਪੂਰੀ ਹੋਣ ‘ਤੇ ਕੱਲ੍ਹ ਨਵਜੋਤ ਸਿੰਘ ਸਿੱਧੂ ਰਿਲੀਜ਼ ਹੋਣਗੇ। ਦਰਅਸਲ, ਸਿੱਧੂ ਦੇ ਅਧਿਕਾਰੀਕ ਟਵੀਟਰ ਹੈਂਡਲ ‘ਤੇ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਉਹ ਕੱਲ੍ਹ ਜੇਲ੍ਹ ਤੋਂ ਰਿਹਾ ਹੋ ਰਹੇ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ