ਪੰਜਾਬ ‘ਚ 10 ਹਜ਼ਾਰ ਨਵੀਆਂ ਕਲਾਸਾਂ ਕੀਤੀਆਂ ਜਾਣਗੀਆਂ ਵਿਕਸਤ,ਕੇਜਰੀਵਾਲ ਨੇ ਸਿੱਖਿਆ ਮੰਤਰੀ ਬੈਂਸ ਨੂੰ ਦਿੱਤੀ ਵਧਾਈ
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਸਿੱਖਿਆ ਦੇ ਖੇਤਰ ਵਿੱਚ ਇੱਕ ਨਵੀਂ ਪ੍ਰਾਪਤੀ ਜੋੜਨ ਜਾ ਰਹੀ ਹੈ। ਰਾਜ ਸਰਕਾਰ ਇਸ ਸਮੇਂ ਰਾਜ ਵਿੱਚ 10,000 ਕਲਾਸਾਂ ਵਿਕਸਤ ਕਰਨ 'ਤੇ ਕੰਮ ਕਰ ਰਹੀ ਹੈ। ਇਸ ਸਬੰਧ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
ਪੰਜਾਬ ਨਿਊਜ। ਵਿਕਾਸ ਵੱਲ ਵਧ ਰਹੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਸਿੱਖਿਆ ਦੇ ਖੇਤਰ ਵਿੱਚ ਇੱਕ ਨਵੀਂ ਉਪਲਬਧੀ ਜੋੜਨ ਜਾ ਰਹੀ ਹੈ। ਇਸ ਸਮੇਂ ਰਾਜ ਸਰਕਾਰ ਰਾਜ ਵਿੱਚ 10,000 ਕਲਾਸਾਂ ਵਿਕਸਤ ਕਰਨ ‘ਤੇ ਕੰਮ ਕਰ ਰਹੀ ਹੈ। ਇਸ ਗੱਲ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ, ਜਿਸ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ (Arvind Kejriwal) ਨੇ ਬੈਂਸ ਦੇ ਨਾਲ-ਨਾਲ ਸਮੁੱਚੀ ਪੰਜਾਬ ਸਰਕਾਰ ਨੂੰ ਵੀ ਵਧਾਈ ਦਿੱਤੀ ਹੈ। ਤੇ ਕਿਹਾ ਪੰਜਾਬ ਵਿੱਚ ਸਿੱਖਿਆ ਨੂੰ ਉੱਚਾ ਚੁੱਕਣ ਦੇ ਬਹੁਤ ਹੀ ਸ਼ਲਾਘਾਯੋਗ ਉਪਰਾਲੇ ਕੀਤੀ ਜਾ ਰਹੇ ਨੇ।
Wow! Look at the new schools and classrooms of govt schools in Punjab. Now Punjab is also witnessing education revolution https://t.co/iksmk48lTZ
— Arvind Kejriwal (@ArvindKejriwal) August 13, 2023
ਸਰਕਾਰੀ ਸਕੂਲਾਂ ਨੂੰ ਕੀਤਾ ਜਾਵੇਗਾ ਵਿਕਸਤ-ਬੈਂਸ
ਨਵੀਂ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ (Minister of Education) ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਵਿਕਸਤ ਕਰਨ ਦਾ ਵਾਅਦਾ ਕੀਤਾ ਸੀ। ਹੁਣ ਅਸੀਂ ਇਸ ਵਾਅਦੇ ਨੂੰ ਪੂਰਾ ਕਰਨ ਵੱਲ ਕਦਮ ਵਧਾਏ ਜਾ ਰਹੇ ਨੇ। ਇਸ ਤਹਿਤ ਸੂਬੇ ਵਿੱਚ 10,000 ਨਵੇਂ ਕਲਾਸਰੂਮ ਵਿਕਸਤ ਕੀਤੇ ਜਾ ਰਹੇ ਹਨ ਅਤੇ 10,000 ਮੌਜੂਦਾ ਕਲਾਸਰੂਮਾਂ ਨੂੰ ਉਸੇ ਤਰਜ਼ ‘ਤੇ ਤਬਦੀਲ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ
My leaders @ArvindKejriwal ji & @BhagwantMann ji had promised to the people of Punjab that Govt Schools would be no less than pvt schools!
👉 Here are our Govt Schools Classrooms; even better than pvt schools!
10000 new such classrooms are being developed & 10000 existing pic.twitter.com/g6bl4mKRqn
— Harjot Singh Bains (@harjotbains) August 13, 2023
ਦੂਜੇ ਪਾਸੇ ਜਿਵੇਂ ਹੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਟਵਿੱਟਰ ਹੈਂਡਲ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਤਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤੁਰੰਤ ਉਨ੍ਹਾਂ ਨੂੰ ਵਧਾਈ ਦਿੱਤੀ। ਬੈਂਸ ਦੀ ਪੋਸਟ ਨੂੰ ਸਾਂਝਾ ਕਰਦੇ ਹੋਏ ਕੇਜਰੀਵਾਲ ਨੇ ਕਿਹਾ, “ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਵੇਂ ਅਧਿਆਪਕ ਅਤੇ ਕਲਾਸਾਂ ਇਸ ਗੱਲ ਦਾ ਸਬੂਤ ਹਨ ਕਿ ਹੁਣ ਪੰਜਾਬ ਵੀ ਸਿੱਖਿਆ ਵਿੱਚ ਕ੍ਰਾਂਤੀ ਦਾ ਗਵਾਹ ਹੈ”।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ