ਪੰਜਾਬ ‘ਚ 10 ਹਜ਼ਾਰ ਨਵੀਆਂ ਕਲਾਸਾਂ ਕੀਤੀਆਂ ਜਾਣਗੀਆਂ ਵਿਕਸਤ,ਕੇਜਰੀਵਾਲ ਨੇ ਸਿੱਖਿਆ ਮੰਤਰੀ ਬੈਂਸ ਨੂੰ ਦਿੱਤੀ ਵਧਾਈ
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਸਿੱਖਿਆ ਦੇ ਖੇਤਰ ਵਿੱਚ ਇੱਕ ਨਵੀਂ ਪ੍ਰਾਪਤੀ ਜੋੜਨ ਜਾ ਰਹੀ ਹੈ। ਰਾਜ ਸਰਕਾਰ ਇਸ ਸਮੇਂ ਰਾਜ ਵਿੱਚ 10,000 ਕਲਾਸਾਂ ਵਿਕਸਤ ਕਰਨ 'ਤੇ ਕੰਮ ਕਰ ਰਹੀ ਹੈ। ਇਸ ਸਬੰਧ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
ਸਰਕਾਰੀ ਸਕੂਲਾਂ ਨੂੰ ਕੀਤਾ ਜਾਵੇਗਾ ਵਿਕਸਤ-ਬੈਂਸ
ਨਵੀਂ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ (Minister of Education) ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਵਿਕਸਤ ਕਰਨ ਦਾ ਵਾਅਦਾ ਕੀਤਾ ਸੀ। ਹੁਣ ਅਸੀਂ ਇਸ ਵਾਅਦੇ ਨੂੰ ਪੂਰਾ ਕਰਨ ਵੱਲ ਕਦਮ ਵਧਾਏ ਜਾ ਰਹੇ ਨੇ। ਇਸ ਤਹਿਤ ਸੂਬੇ ਵਿੱਚ 10,000 ਨਵੇਂ ਕਲਾਸਰੂਮ ਵਿਕਸਤ ਕੀਤੇ ਜਾ ਰਹੇ ਹਨ ਅਤੇ 10,000 ਮੌਜੂਦਾ ਕਲਾਸਰੂਮਾਂ ਨੂੰ ਉਸੇ ਤਰਜ਼ ‘ਤੇ ਤਬਦੀਲ ਕੀਤਾ ਜਾ ਰਿਹਾ ਹੈ।Loading...
Unable to load recommendations.
Follow Us
