ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Dibrugarh Jail ‘ਚ ਵਿੱਚ ਬੰਦ ਸਿੱਖ ਨੌਜਵਾਨਾਂ ਨੂੰ ਮਿਲੇਗਾ ਐੱਸਜੀਪੀਸੀ ਦੇ ਵਕੀਲਾਂ ਦਾ ਵਫਦ, ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸੀ ਕਾਨੂੰਨੀ ਮਦਦ ਦੇਣ ਦਾ ਐਲਾਨ

ਨਿਯਮਾਂ ਮੁਤਾਬਕ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕੈਦੀਆਂ ਨਾਲ ਵੀਰਵਾਰ ਨੂੰ ਹੀ ਮੁਲਾਕਾਤ ਕੀਤੀ ਜਾ ਸਕਦੀ ਹੈ। ਜਿਸ ਲਈ ਐੱਸਜੀਪੀਸੀ ਨੇ ਆਪਣੇ ਵਕੀਲਾ ਦੇ ਵਫਦ ਨੂੰ 19 ਅਪ੍ਰੈਲ ਨੂੰ ਆਸਾਮ ਲਿਜਾਣ ਦੀ ਯੋਜਨਾ ਬਣਾਈ ਗਈ ਹੈ। ਕਮੇਟੀ ਨੇ ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਮੈਜਿਸਟ੍ਰੇਟ ਤੋਂ ਵੀ ਇਜਾਜ਼ਤ ਲੈ ਲਈ ਹੈ।

Dibrugarh Jail 'ਚ ਵਿੱਚ ਬੰਦ ਸਿੱਖ ਨੌਜਵਾਨਾਂ ਨੂੰ ਮਿਲੇਗਾ ਐੱਸਜੀਪੀਸੀ ਦੇ ਵਕੀਲਾਂ ਦਾ ਵਫਦ, ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸੀ ਕਾਨੂੰਨੀ ਮਦਦ ਦੇਣ ਦਾ ਐਲਾਨ
ਡਿਬਰੂਗੜ੍ਹ ਜੇਲ੍ਹ ‘ਚ ਵਿੱਚ ਬੰਦ ਸਿੱਖ ਨੌਜਵਾਨਾਂ ਨੂੰ ਮਿਲੇਗਾ ਐੱਸਜੀਪੀਸੀ ਦੇ ਵਕੀਲਾਂ ਦਾ ਵਫਦ, ਪੰਜਾਬ ਸਰਕਾਰ ਨੇ NSA ਲਗਾ ਕੇ ਭੇਜਿਆ ਸੀ ਆਸਾਮ।
Follow Us
tv9-punjabi
| Published: 18 Apr 2023 09:21 AM IST
ਅੰਮ੍ਰਿਤਸਰ। ਐੱਸਜੀਪੀਸੀ ਨੇ ਡਿਬਰੂਗੜ੍ਹ ਜੇਲ੍ਹ (Dibrugarh Jail) ਵਿੱਚ ਬੰਦ ਸਿੱਖ ਨੌਜਵਾਨਾਂ ਨੂੰ ਕਾਨੂੰਨੀ ਮਦਦ ਦੇਣ ਦੀ ਤਿਆਰੀ ਕਰ ਲਈ ਹੈ। ਤੇ ਇਸ ਸਬੰਧ ਵਿੱਚ ਐੱਸਜੀਪੀਸੀ ਦੇ ਵਕੀਲਾਂ ਦਾ ਇੱਕ ਵਫਦ ਜਲਦੀ ਜੇਲ ਵਿੱਚ ਬੰਦ ਸਿੱਖ ਨੌਜਵਾਨਾਂ ਨਾਲ ਮੁਲਾਕਾਤ ਕਰੇਗਾ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ (Amritpal) ਦੇ ਜਿਹੜੇ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ ਉਨ੍ਹਾਂ ਨੂੰ ਐੱਨਐੱਸਏ ਲਗਾ ਕੇ ਡਿਬਰੂਗੜ੍ਹ ਜੇਲ੍ਹ ਭੇਜਿਆ ਸੀ। ਇਸ ਤੋਂ ਬਾਅਦ ਐੱਸਜੀਪੀਸੀ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੱਖ ਨੌਜਵਾਨਾਂ ਨੂੰ ਕਾਨੂੰਨੂ ਮਦਦ ਦੇਣ ਦਾ ਐਲਾਨ ਕੀਤਾ ਸੀ।

ਡਿਬਰੂਗੜ੍ਹ ਵਕੀਲਾਂ ਦਾ ਵਫਦ ਭੇਜੇਗੀ ਐੱਸਜੀਪੀਸ

ਤੇ ਹੁਣ ਕਰੀਬ ਇੱਕ ਮੀਹਨੇ ਬਾਅਦ ਐੱਸਜੀਪੀਸੀ (SGPC) ਆਪਣੇ ਵਕੀਲਾਂ ਦਾ ਇੱਕ ਵਫਦ ਡਿਬਰੂਗੜ੍ਹ ਭੇਜੇਗੀ,, ਜਿਹੜਾ ਉਥੇ ਜੇਲ ਵਿੱਚ ਬੰਦ ਸਿੱਖ ਨੌਜਵਾਨਾਂ ਨਾਲ ਮੁਲਕਾਤਾ ਕਰਕੇ ਉਨ੍ਹਾਂ ਨੂੰ ਕਾਨੂੰਨੀ ਮਦਦ ਦੇਵੇਗਾ। ਇਸ ਸਬੰਧ ਐੱਸਜੀਪੀਸੀ ਨੇ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਤੋਂ ਇਜਾਜ਼ਤ ਵੀ ਲੈ ਲਈ ਹੈ। ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੇਲ ਵਿੱਚ ਬੰਦ ਸਿੱਖ ਨੌਜਵਾਨਾਂ ਨੂੰ ਕਾਨੂੰਨੀ ਮਦਦ ਦੇਣ ਦਾ ਐਲਾਨ ਕੀਤਾ ਸੀ। ਸੰਭਵ ਹੈ ਕਿ ਵਕੀਲਾਂ ਦਾ ਵਫਦ ਵੀਰਵਾਰ ਨੂੰ ਇਨ੍ਹਾਂ ਸਿੱਖ ਨੌਜਵਾਨਾਂ ਨਾਲ ਮੁਲਾਕਾਤ ਕਰ ਸਕ ਸਕਦਾ ਹੈ।

ਹਰਜਿੰਦਰ ਸਿੰਘ ਧਾਮੀ ਕਰ ਰਹੇ ਹਨ ਟੀਮ ਦੀ ਅਗਵਾਈ

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਨੌਜਵਾਨਾਂ ਦੇ ਕੇਸਾਂ ਦੀ ਪੈਰਵੀ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰਜਿੰਦਰ ਸਿੰਘ ਧਾਮੀ (Harjinder Singh Dhami) ਵੱਲੋਂ ਗਠਿਤ ਕਾਨੂੰਨੀ ਟੀਮ ਦੀ ਅਗਵਾਈ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਕਰ ਰਹੇ ਹਨ। ਐਡਵੋਕੇਟ ਸਿਆਲਕਾ ਨੇ ਦੱਸਿਆ ਕਿ 10 ਅਪਰੈਲ ਨੂੰ ਗ੍ਰਿਫ਼ਤਾਰ ਨੌਜਵਾਨਾਂ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਮਿਲਿਆ ਸੀ। 12 ਅਪਰੈਲ ਨੂੰ ਉਨ੍ਹਾਂ ਦੀ ਵਾਪਸੀ ਤੋਂ ਬਾਅਦ, ਜ਼ਿਲ੍ਹਾ ਮੈਜਿਸਟਰੇਟ ਅੱਗੇ ਪਰਿਵਾਰਾਂ ਨੂੰ ਮਿਲਣ ਲਈ ਅਰਜ਼ੀ ਦਿੱਤੀ ਗਈ ਸੀ। ਸ਼੍ਰੋਮਣੀ ਕਮੇਟੀ ਦੇ ਯਤਨਾਂ ਸਦਕਾ ਹੁਣ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ।

ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੇ 9 ਸਾਥੀ ਹਨ ਬੰਦ

ਐਡਵੋਕੇਟ ਸਿਆਲਕਾ ਨੇ ਦੱਸਿਆ ਕਿ ਡਿਬਰੂਗੜ੍ਹ ਵਿੱਚ ਹਿਰਾਸਤ ਵਿੱਚ ਲਏ ਗਏ ਨੌਜਵਾਨਾਂ ਵਿੱਚ ਕੁਲਵੰਤ ਸਿੰਘ ਧਾਲੀਵਾਲ, ਵਰਿੰਦਰ ਸਿੰਘ ਜੌਹਲ, ਗੁਰਮੀਤ ਸਿੰਘ ਬੁੱਕਣਵਾਲਾ, ਹਰਜੀਤ ਸਿੰਘ ਜੱਲੂਪੁਰ ਖਹਿਰਾ, ਭਗਵੰਤ ਸਿੰਘ ਬਾਜੇਕੇ, ਦਲਜੀਤ ਸਿੰਘ ਕਲਸੀ, ਬਸੰਤ ਸਿੰਘ, ਗੁਰਿੰਦਰਪਾਲ ਸਿੰਘ ਔਜਲਾ ਅਤੇ ਪਪਲਪ੍ਰੀਤ ਸਿੰਘ (Papalpreet Singh) ਸ਼ਾਮਿਲ ਹਨ।

19 ਅਪ੍ਰੈਲ ਨੂੰ ਆਸਾਮ ਜਾਣ ਦੀ ਬਣਾਈ ਹੈ ਯੋਜਨਾ

ਨਿਯਮਾਂ ਮੁਤਾਬਕ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕੈਦੀਆਂ ਨਾਲ ਵੀਰਵਾਰ ਨੂੰ ਹੀ ਮੁਲਾਕਾਤ ਕੀਤੀ ਜਾ ਸਕਦੀ ਹੈ। ਜਿਸ ਲਈ ਇਸ ਨੂੰ 19 ਅਪ੍ਰੈਲ ਨੂੰ ਆਸਾਮ ਲਿਜਾਣ ਦੀ ਯੋਜਨਾ ਬਣਾਈ ਗਈ ਹੈ। ਇਸ ਲਈ ਬੱਸ ਦਾ ਪ੍ਰਬੰਧ ਕੀਤਾ ਜਾਵੇਗਾ। ਨੌਜਵਾਨਾਂ ਦੇ ਪਰਿਵਾਰਾਂ ਨੂੰ 18 ਅਪ੍ਰੈਲ ਤੱਕ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਹੈ। ਜਾਣਕਾਰੀ ਅਨੂਸਾਰ ਪੰਜਾਬ ਪੁਲਿਸ ਦੀ ਅੰਮ੍ਰਿਤਪਾਲ ਤੇ ਉਸਦੇ ਸਾਥੀਆਂ ਦੇ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ। ਪਪਲਪ੍ਰੀਤ ਸਿੰਘ ਤੇ ਜੋਗਾ ਸਿੰਘ ਤੋਂ ਬਾਅਦ ਪੁਲਿਸ ਨੇ ਉਸਦੇ ਕੁੱਝ ਹੋਰ ਕਰੀਬੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਵਿੱਚ ਇੱਕ ਮਹਿਲਾ ਵੀ ਸ਼ਾਮਿਲ ਹੈ। ਪੁਲਿਸ ਦੇ ਅਨੂਸਾਰ ਪੁੱਛਗਿੱਛ ਕਰਨ ਤੇ ਇਨ੍ਹਾਂ ਲੋਕਾਂ ਤੋਂ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Shahnaz Gill: ਦਰਬਾਰ ਸਾਹਿਬ ਪਹੁੰਚੀ ਸ਼ਹਿਨਾਜ਼ ਗਿੱਲ, ਫਿਲਮ 'Ik Kudi' ਦੀ ਕਾਮਯਾਬੀ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ
Shahnaz Gill: ਦਰਬਾਰ ਸਾਹਿਬ ਪਹੁੰਚੀ ਸ਼ਹਿਨਾਜ਼ ਗਿੱਲ, ਫਿਲਮ 'Ik Kudi' ਦੀ ਕਾਮਯਾਬੀ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ...
Shreyas iyer: ਸ਼੍ਰੇਅਸ ਅਈਅਰ ਸਿਡਨੀ ਦੇ ਹਸਪਤਾਲ 'ਚ ਦਾਖਲ, ਪਸਲੀ 'ਚ ਲੱਗੀ ਸੱਟ
Shreyas iyer: ਸ਼੍ਰੇਅਸ ਅਈਅਰ ਸਿਡਨੀ ਦੇ ਹਸਪਤਾਲ 'ਚ ਦਾਖਲ, ਪਸਲੀ 'ਚ ਲੱਗੀ ਸੱਟ...
NASA Exclusive Report: ਸੁਪਰ ਕੰਪਿਊਟਰ ਨੇ ਧਰਤੀ ਦੇ ਵਿਨਾਸ਼ ਦੀ ਕੀਤੀ ਭਵਿੱਖਬਾਣੀ
NASA Exclusive Report: ਸੁਪਰ ਕੰਪਿਊਟਰ ਨੇ ਧਰਤੀ ਦੇ ਵਿਨਾਸ਼ ਦੀ ਕੀਤੀ ਭਵਿੱਖਬਾਣੀ...
ADGP ਵਾਈ. ਪੂਰਨ ਕੁਮਾਰ ਦੀ ਅੰਤਿਮ ਅਰਦਾਸ, ਕਈ ਸਿਆਸੀ ਲੀਡਰਾਂ ਨੇ ਦਿੱਤੀ ਸ਼ਰਧਾਂਜਲੀ
ADGP ਵਾਈ. ਪੂਰਨ ਕੁਮਾਰ ਦੀ ਅੰਤਿਮ ਅਰਦਾਸ, ਕਈ ਸਿਆਸੀ ਲੀਡਰਾਂ ਨੇ ਦਿੱਤੀ ਸ਼ਰਧਾਂਜਲੀ...
ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਲਖਵਿੰਦਰ ਕੁਮਾਰ ਨੂੰ ਅਮਰੀਕਾ ਨੇ ਕੀਤਾ ਗਿਆ ਭਾਰਤ ਹਵਾਲੇ
ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਲਖਵਿੰਦਰ ਕੁਮਾਰ ਨੂੰ ਅਮਰੀਕਾ ਨੇ ਕੀਤਾ ਗਿਆ ਭਾਰਤ ਹਵਾਲੇ...
ਜ਼ਮੀਨੀ ਪੱਧਰ ਤੋਂ ਉੱਚ ਲੀਡਰਸ਼ਿਪ ਤੱਕ, 2027 ਦੀਆਂ ਚੋਣਾਂ ਤੋਂ ਪਹਿਲਾਂ ਵੱਡੇ ਫੇਰਬਦਲ ਦੀ ਤਿਆਰੀ ਵਿੱਚ ਕਾਂਗਰਸ!
ਜ਼ਮੀਨੀ ਪੱਧਰ ਤੋਂ ਉੱਚ ਲੀਡਰਸ਼ਿਪ ਤੱਕ, 2027 ਦੀਆਂ ਚੋਣਾਂ ਤੋਂ ਪਹਿਲਾਂ ਵੱਡੇ ਫੇਰਬਦਲ ਦੀ ਤਿਆਰੀ ਵਿੱਚ ਕਾਂਗਰਸ!...
ਟੌਪ ਦੀ ਜਾਸੂਸ, ਪੁਤਿਨ ਦੀ ਸਭ ਤੋਂ ਗਲੈਮਰਸ 'ਲਾਲ ਪਰੀ'
ਟੌਪ ਦੀ ਜਾਸੂਸ, ਪੁਤਿਨ ਦੀ ਸਭ ਤੋਂ ਗਲੈਮਰਸ 'ਲਾਲ ਪਰੀ'...
Punjab ਵਿੱਚ Diwali ਤੋਂ ਪਹਿਲਾਂ ਅਤੇ ਬਾਅਦ ਵਿੱਚ ਕਿੰਨੀ ਪਰਾਲੀ ਸਾੜੀ ਗਈ, ਜਾਣੋ PGI ਦੇ ਪ੍ਰੋਫੈਸਰ ਤੋਂ
Punjab ਵਿੱਚ  Diwali ਤੋਂ ਪਹਿਲਾਂ ਅਤੇ ਬਾਅਦ ਵਿੱਚ ਕਿੰਨੀ ਪਰਾਲੀ ਸਾੜੀ ਗਈ, ਜਾਣੋ PGI ਦੇ ਪ੍ਰੋਫੈਸਰ ਤੋਂ...
ਮੱਧ ਪ੍ਰਦੇਸ਼: ਦੀਵਾਲੀ 'ਤੇ ਕਾਰਬਾਈਡ ਗਨ ਦਾ ਕਹਿਰ, ਮਾਸੂਮ ਬੱਚਿਆਂ ਦੀਆਂ ਅੱਖਾਂ ਦੀ ਗਈ ਰੌਸ਼ਨੀ
ਮੱਧ ਪ੍ਰਦੇਸ਼: ਦੀਵਾਲੀ 'ਤੇ ਕਾਰਬਾਈਡ ਗਨ ਦਾ ਕਹਿਰ, ਮਾਸੂਮ ਬੱਚਿਆਂ ਦੀਆਂ ਅੱਖਾਂ ਦੀ ਗਈ ਰੌਸ਼ਨੀ...