Dibrugarh Jail ‘ਚ ਵਿੱਚ ਬੰਦ ਸਿੱਖ ਨੌਜਵਾਨਾਂ ਨੂੰ ਮਿਲੇਗਾ ਐੱਸਜੀਪੀਸੀ ਦੇ ਵਕੀਲਾਂ ਦਾ ਵਫਦ, ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸੀ ਕਾਨੂੰਨੀ ਮਦਦ ਦੇਣ ਦਾ ਐਲਾਨ

Published: 

18 Apr 2023 09:21 AM

ਨਿਯਮਾਂ ਮੁਤਾਬਕ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕੈਦੀਆਂ ਨਾਲ ਵੀਰਵਾਰ ਨੂੰ ਹੀ ਮੁਲਾਕਾਤ ਕੀਤੀ ਜਾ ਸਕਦੀ ਹੈ। ਜਿਸ ਲਈ ਐੱਸਜੀਪੀਸੀ ਨੇ ਆਪਣੇ ਵਕੀਲਾ ਦੇ ਵਫਦ ਨੂੰ 19 ਅਪ੍ਰੈਲ ਨੂੰ ਆਸਾਮ ਲਿਜਾਣ ਦੀ ਯੋਜਨਾ ਬਣਾਈ ਗਈ ਹੈ। ਕਮੇਟੀ ਨੇ ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਮੈਜਿਸਟ੍ਰੇਟ ਤੋਂ ਵੀ ਇਜਾਜ਼ਤ ਲੈ ਲਈ ਹੈ।

Dibrugarh Jail ਚ ਵਿੱਚ ਬੰਦ ਸਿੱਖ ਨੌਜਵਾਨਾਂ ਨੂੰ ਮਿਲੇਗਾ ਐੱਸਜੀਪੀਸੀ ਦੇ ਵਕੀਲਾਂ ਦਾ ਵਫਦ, ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸੀ ਕਾਨੂੰਨੀ ਮਦਦ ਦੇਣ ਦਾ ਐਲਾਨ

ਡਿਬਰੂਗੜ੍ਹ ਜੇਲ੍ਹ 'ਚ ਵਿੱਚ ਬੰਦ ਸਿੱਖ ਨੌਜਵਾਨਾਂ ਨੂੰ ਮਿਲੇਗਾ ਐੱਸਜੀਪੀਸੀ ਦੇ ਵਕੀਲਾਂ ਦਾ ਵਫਦ, ਪੰਜਾਬ ਸਰਕਾਰ ਨੇ NSA ਲਗਾ ਕੇ ਭੇਜਿਆ ਸੀ ਆਸਾਮ।

Follow Us On

ਅੰਮ੍ਰਿਤਸਰ। ਐੱਸਜੀਪੀਸੀ ਨੇ ਡਿਬਰੂਗੜ੍ਹ ਜੇਲ੍ਹ (Dibrugarh Jail) ਵਿੱਚ ਬੰਦ ਸਿੱਖ ਨੌਜਵਾਨਾਂ ਨੂੰ ਕਾਨੂੰਨੀ ਮਦਦ ਦੇਣ ਦੀ ਤਿਆਰੀ ਕਰ ਲਈ ਹੈ। ਤੇ ਇਸ ਸਬੰਧ ਵਿੱਚ ਐੱਸਜੀਪੀਸੀ ਦੇ ਵਕੀਲਾਂ ਦਾ ਇੱਕ ਵਫਦ ਜਲਦੀ ਜੇਲ ਵਿੱਚ ਬੰਦ ਸਿੱਖ ਨੌਜਵਾਨਾਂ ਨਾਲ ਮੁਲਾਕਾਤ ਕਰੇਗਾ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ (Amritpal) ਦੇ ਜਿਹੜੇ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ ਉਨ੍ਹਾਂ ਨੂੰ ਐੱਨਐੱਸਏ ਲਗਾ ਕੇ ਡਿਬਰੂਗੜ੍ਹ ਜੇਲ੍ਹ ਭੇਜਿਆ ਸੀ। ਇਸ ਤੋਂ ਬਾਅਦ ਐੱਸਜੀਪੀਸੀ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਿੱਖ ਨੌਜਵਾਨਾਂ ਨੂੰ ਕਾਨੂੰਨੂ ਮਦਦ ਦੇਣ ਦਾ ਐਲਾਨ ਕੀਤਾ ਸੀ।

ਡਿਬਰੂਗੜ੍ਹ ਵਕੀਲਾਂ ਦਾ ਵਫਦ ਭੇਜੇਗੀ ਐੱਸਜੀਪੀਸ

ਤੇ ਹੁਣ ਕਰੀਬ ਇੱਕ ਮੀਹਨੇ ਬਾਅਦ ਐੱਸਜੀਪੀਸੀ (SGPC) ਆਪਣੇ ਵਕੀਲਾਂ ਦਾ ਇੱਕ ਵਫਦ ਡਿਬਰੂਗੜ੍ਹ ਭੇਜੇਗੀ,, ਜਿਹੜਾ ਉਥੇ ਜੇਲ ਵਿੱਚ ਬੰਦ ਸਿੱਖ ਨੌਜਵਾਨਾਂ ਨਾਲ ਮੁਲਕਾਤਾ ਕਰਕੇ ਉਨ੍ਹਾਂ ਨੂੰ ਕਾਨੂੰਨੀ ਮਦਦ ਦੇਵੇਗਾ। ਇਸ ਸਬੰਧ ਐੱਸਜੀਪੀਸੀ ਨੇ ਅੰਮ੍ਰਿਤਸਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਤੋਂ ਇਜਾਜ਼ਤ ਵੀ ਲੈ ਲਈ ਹੈ। ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੇਲ ਵਿੱਚ ਬੰਦ ਸਿੱਖ ਨੌਜਵਾਨਾਂ ਨੂੰ ਕਾਨੂੰਨੀ ਮਦਦ ਦੇਣ ਦਾ ਐਲਾਨ ਕੀਤਾ ਸੀ। ਸੰਭਵ ਹੈ ਕਿ ਵਕੀਲਾਂ ਦਾ ਵਫਦ ਵੀਰਵਾਰ ਨੂੰ ਇਨ੍ਹਾਂ ਸਿੱਖ ਨੌਜਵਾਨਾਂ ਨਾਲ ਮੁਲਾਕਾਤ ਕਰ ਸਕ ਸਕਦਾ ਹੈ।

ਹਰਜਿੰਦਰ ਸਿੰਘ ਧਾਮੀ ਕਰ ਰਹੇ ਹਨ ਟੀਮ ਦੀ ਅਗਵਾਈ

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਨੌਜਵਾਨਾਂ ਦੇ ਕੇਸਾਂ ਦੀ ਪੈਰਵੀ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰਜਿੰਦਰ ਸਿੰਘ ਧਾਮੀ (Harjinder Singh Dhami) ਵੱਲੋਂ ਗਠਿਤ ਕਾਨੂੰਨੀ ਟੀਮ ਦੀ ਅਗਵਾਈ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਕਰ ਰਹੇ ਹਨ। ਐਡਵੋਕੇਟ ਸਿਆਲਕਾ ਨੇ ਦੱਸਿਆ ਕਿ 10 ਅਪਰੈਲ ਨੂੰ ਗ੍ਰਿਫ਼ਤਾਰ ਨੌਜਵਾਨਾਂ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਮਿਲਿਆ ਸੀ। 12 ਅਪਰੈਲ ਨੂੰ ਉਨ੍ਹਾਂ ਦੀ ਵਾਪਸੀ ਤੋਂ ਬਾਅਦ, ਜ਼ਿਲ੍ਹਾ ਮੈਜਿਸਟਰੇਟ ਅੱਗੇ ਪਰਿਵਾਰਾਂ ਨੂੰ ਮਿਲਣ ਲਈ ਅਰਜ਼ੀ ਦਿੱਤੀ ਗਈ ਸੀ। ਸ਼੍ਰੋਮਣੀ ਕਮੇਟੀ ਦੇ ਯਤਨਾਂ ਸਦਕਾ ਹੁਣ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ।

ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਦੇ 9 ਸਾਥੀ ਹਨ ਬੰਦ

ਐਡਵੋਕੇਟ ਸਿਆਲਕਾ ਨੇ ਦੱਸਿਆ ਕਿ ਡਿਬਰੂਗੜ੍ਹ ਵਿੱਚ ਹਿਰਾਸਤ ਵਿੱਚ ਲਏ ਗਏ ਨੌਜਵਾਨਾਂ ਵਿੱਚ ਕੁਲਵੰਤ ਸਿੰਘ ਧਾਲੀਵਾਲ, ਵਰਿੰਦਰ ਸਿੰਘ ਜੌਹਲ, ਗੁਰਮੀਤ ਸਿੰਘ ਬੁੱਕਣਵਾਲਾ, ਹਰਜੀਤ ਸਿੰਘ ਜੱਲੂਪੁਰ ਖਹਿਰਾ, ਭਗਵੰਤ ਸਿੰਘ ਬਾਜੇਕੇ, ਦਲਜੀਤ ਸਿੰਘ ਕਲਸੀ, ਬਸੰਤ ਸਿੰਘ, ਗੁਰਿੰਦਰਪਾਲ ਸਿੰਘ ਔਜਲਾ ਅਤੇ ਪਪਲਪ੍ਰੀਤ ਸਿੰਘ (Papalpreet Singh) ਸ਼ਾਮਿਲ ਹਨ।

19 ਅਪ੍ਰੈਲ ਨੂੰ ਆਸਾਮ ਜਾਣ ਦੀ ਬਣਾਈ ਹੈ ਯੋਜਨਾ

ਨਿਯਮਾਂ ਮੁਤਾਬਕ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕੈਦੀਆਂ ਨਾਲ ਵੀਰਵਾਰ ਨੂੰ ਹੀ ਮੁਲਾਕਾਤ ਕੀਤੀ ਜਾ ਸਕਦੀ ਹੈ। ਜਿਸ ਲਈ ਇਸ ਨੂੰ 19 ਅਪ੍ਰੈਲ ਨੂੰ ਆਸਾਮ ਲਿਜਾਣ ਦੀ ਯੋਜਨਾ ਬਣਾਈ ਗਈ ਹੈ। ਇਸ ਲਈ ਬੱਸ ਦਾ ਪ੍ਰਬੰਧ ਕੀਤਾ ਜਾਵੇਗਾ। ਨੌਜਵਾਨਾਂ ਦੇ ਪਰਿਵਾਰਾਂ ਨੂੰ 18 ਅਪ੍ਰੈਲ ਤੱਕ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਹੈ। ਜਾਣਕਾਰੀ ਅਨੂਸਾਰ ਪੰਜਾਬ ਪੁਲਿਸ ਦੀ ਅੰਮ੍ਰਿਤਪਾਲ ਤੇ ਉਸਦੇ ਸਾਥੀਆਂ ਦੇ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ।

ਪਪਲਪ੍ਰੀਤ ਸਿੰਘ ਤੇ ਜੋਗਾ ਸਿੰਘ ਤੋਂ ਬਾਅਦ ਪੁਲਿਸ ਨੇ ਉਸਦੇ ਕੁੱਝ ਹੋਰ ਕਰੀਬੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਵਿੱਚ ਇੱਕ ਮਹਿਲਾ ਵੀ ਸ਼ਾਮਿਲ ਹੈ। ਪੁਲਿਸ ਦੇ ਅਨੂਸਾਰ ਪੁੱਛਗਿੱਛ ਕਰਨ ਤੇ ਇਨ੍ਹਾਂ ਲੋਕਾਂ ਤੋਂ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Related Stories
Exit mobile version