AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਲੰਧਰ ‘ਚ ਜਵਾਈ ਨੇ ਸਹੁਰੇ ਪਰਿਵਾਰ ‘ਤੇ ਚਲਾਈਆਂ ਤਾਬੜਤੋੜ ਗੋਲੀਆਂ, ਗੱਡੀ ਦੇਣ ਤੋਂ ਇਨਕਾਰ ਕਰਨ ‘ਤੇ ਕੀਤੀ ਫਾਇਰਿੰਗ

Jalandhar Firing: ਜਲੰਧਰ ਦੀ ਥ੍ਰੀ ਸਟਾਰ ਕਾਲੋਨੀ ਵਿੱਚ ਮੰਗਲਵਾਰ ਤੜਕਸਾਰ ਇੱਕ ਜਵਾਈ ਨੇ ਆਪਣੇ 3-4 ਸਾਥੀਆਂ ਨਾਲ ਮਿਲ ਕੇ ਸਹੁਰੇ ਪਰਿਵਾਰ 'ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਗੱਡੀ ਦੇਣ ਤੋਂ ਇਨਕਾਰ ਕਰਨ 'ਤੇ ਹੋਈ ਇਸ ਫਾਇਰਿੰਗ ਵਿੱਚ ਈਸ਼ਵਰ ਸਿੰਘ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ।

ਜਲੰਧਰ 'ਚ ਜਵਾਈ ਨੇ ਸਹੁਰੇ ਪਰਿਵਾਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਗੱਡੀ ਦੇਣ ਤੋਂ ਇਨਕਾਰ ਕਰਨ 'ਤੇ ਕੀਤੀ ਫਾਇਰਿੰਗ
ਜਲੰਧਰ ‘ਚ ਜਵਾਈ ਨੇ ਸਹੁਰੇ ਪਰਿਵਾਰ ‘ਤੇ ਚਲਾਈਆਂ ਗੋਲੀਆਂ
davinder-kumar-jalandhar
| Updated On: 10 Nov 2026 13:33 PM IST
Share

ਜਲੰਧਰ ਵਿੱਚ ਤੜਕਸਾਰ ਜਵਾਈ ਨੇ ਸਹੁਰੇ ਪਰਿਵਾਰ ‘ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਸਹੁਰੇ ਪਰਿਵਾਰ ਦੇ ਇੱਕ ਮੈਂਬਰ ਨੂੰ ਗੋਲੀ ਲੱਗ ਗਈ। ਉਸ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸਹੁਰੇ ਪਰਿਵਾਰ ਦਾ ਆਰੋਪ ਹੈ ਕਿ ਜਵਾਈ ਉਨ੍ਹਾਂ ਦੀ ਧੀ ਨੂੰ ਪਰੇਸ਼ਾਨ ਕਰਦਾ ਸੀ। ਇਸੇ ਕਾਰਨ ਉਹ ਆਪਣੇ ਪੇਕੇ ਘਰ ਮਿਲਣ ਲਈ ਆਈ ਹੋਈ ਸੀ। ਇਸ ਦੌਰਾਨ ਪਿੱਛੋਂ ਜਵਾਈ ਵੀ ਉੱਥੇ ਪਹੁੰਚ ਗਿਆ।

ਆਰੋਪ ਹੈ ਕਿ ਉਹ ਆਪਣੇ 3-4 ਸਾਥੀਆਂ ਨਾਲ ਘਰ ਵਿੱਚ ਜ਼ਬਰਦਸਤੀ ਦਾਖ਼ਲ ਹੋਇਆ ਅਤੇ ਗੱਡੀ ਦੀ ਮੰਗ ਕਰਨ ਲੱਗਾ। ਇਨਕਾਰ ਕਰਨ ‘ਤੇ ਉਸ ਨੇ ਸਹੁਰੇ ਪਰਿਵਾਰ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਤੜਕਸਾਰ ਸਾਥੀਆਂ ਨਾਲ ਆਇਆ, ਜ਼ਬਰਦਸਤੀ ਗੱਡੀ ਮੰਗੀ

ਇਹ ਘਟਨਾ ਮੰਗਲਵਾਰ ਤੜਕਸਾਰ 4 ਵਜੇ ਥ੍ਰੀ ਸਟਾਰ ਕਾਲੋਨੀ ਵਿੱਚ ਵਾਪਰੀ। ਪੀੜਤ ਪਰਿਵਾਰ ਮੁਤਾਬਕ, ਮੁਲਜ਼ਮ ਜਵਾਈ ਮਨਦੀਪ ਸਿੰਘ ਦੇਰ ਰਾਤ ਆਪਣੇ 3-4 ਹੋਰ ਸਾਥੀਆਂ ਨਾਲ ਘਰ ਪਹੁੰਚਿਆ ਸੀ। ਉਹ ਪਰਿਵਾਰ ਤੋਂ ਜ਼ਬਰਦਸਤੀ ਗੱਡੀ ਮੰਗ ਰਿਹਾ ਸੀ ਅਤੇ ਉਸ ਨੂੰ ਖੋਹਣ ਦੀ ਕੋਸ਼ਿਸ਼ ਕਰ ਰਿਹਾ ਸੀ। ਪਰਿਵਾਰ ਦਾ ਕਹਿਣਾ ਹੈ ਕਿ ਇਹ ਗੱਡੀ ਉਨ੍ਹਾਂ ਨੇ ਆਪਣੀ ਮਿਹਨਤ ਦੀ ਕਮਾਈ ਨਾਲ ਖਰੀਦੀ ਸੀ। ਇਸੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਵਿਵਾਦ ਸ਼ੁਰੂ ਹੋ ਗਿਆ।

ਵਿਰੋਧ ਕਰਨ ‘ਤੇ ਪਰਿਵਾਰ ‘ਤੇ ਚਲਾਈਆਂ ਗੋਲੀਆਂ

ਪਰਿਵਾਰਕ ਮੈਂਬਰਾਂ ਮੁਤਾਬਕ, ਜਦੋਂ ਉਨ੍ਹਾਂ ਨੇ ਗੱਡੀ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਵਿਵਾਦ ਵਧ ਗਿਆ। ਇਸ ਦੌਰਾਨ ਮੁਲਜ਼ਮ ਨੇ ਪਰਿਵਾਰ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਆਂ ਚਲਾ ਦਿੱਤੀਆਂ। ਅਚਾਨਕ ਹੋਈ ਫਾਇਰਿੰਗ ਕਾਰਨ ਪਰਿਵਾਰ ਵਿੱਚ ਹਫੜਾ-ਦਫੜੀ ਮਚ ਗਈ। ਪਰਿਵਾਰਕ ਮੈਂਬਰਾਂ ਨੇ ਭੱਜ ਕੇ ਆਪਣੀ ਜਾਨ ਬਚਾਈ, ਜਦਕਿ ਈਸ਼ਵਰ ਸਿੰਘ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ।

ਪਤਨੀ ਨੂੰ ਲੰਬੇ ਸਮੇਂ ਤੋਂ ਤੰਗ-ਪਰੇਸ਼ਾਨ ਕਰਨ ਦਾ ਆਰੋਪ

ਮੁਲਜ਼ਮ ਦੀ ਸੱਸ ਬਲਵਿੰਦਰ ਕੌਰ ਨੇ ਆਰੋਪ ਲਗਾਇਆ ਕਿ ਉਨ੍ਹਾਂ ਦਾ ਜਵਾਈ ਨਸ਼ੇ ਦਾ ਆਦੀ ਹੈ ਅਤੇ ਕੋਈ ਕੰਮ-ਕਾਜ ਨਹੀਂ ਕਰਦਾ। ਉਨ੍ਹਾਂ ਮੁਤਾਬਕ, ਉਹ ਪਿਛਲੇ 6-7 ਮਹੀਨਿਆਂ ਤੋਂ, ਸਗੋਂ ਕਰੀਬ ਇੱਕ ਸਾਲ ਤੋਂ ਆਪਣੀ ਪਤਨੀ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਪਰੇਸ਼ਾਨ ਕਰ ਰਿਹਾ ਸੀ। ਪਰਿਵਾਰ ਦਾ ਆਰੋਪ ਹੈ ਕਿ ਇਸੇ ਪਰਿਵਾਰਕ ਰੰਜਿਸ਼ ਕਾਰਨ ਮੁਲਜ਼ਮ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

ਸਵੇਰੇ ਮਿੱਟੀ ਵਿੱਚੋਂ ਮਿਲਿਆ ਗੋਲੀ ਦਾ ਖੋਲ

ਪੀੜਤ ਪਰਿਵਾਰ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਸੀ, ਪਰ ਰਾਤ ਨੂੰ ਗੋਲੀ ਦਾ ਕੋਈ ਖੋਲ ਬਰਾਮਦ ਨਹੀਂ ਹੋਇਆ। ਸਵੇਰੇ ਪਰਿਵਾਰ ਨੇ ਖੁਦ ਆਸ-ਪਾਸ ਛਾਣਬੀਣ ਕੀਤੀ ਤਾਂ ਮਿੱਟੀ ਵਿੱਚ ਦੱਬਿਆ ਹੋਇਆ ਗੋਲੀ ਦਾ ਇੱਕ ਖੋਲ ਮਿਲਿਆ। ਪਰਿਵਾਰਕ ਮੈਂਬਰਾਂ ਨੇ ਪੁਲਿਸ ਦੀ ਜਾਂਚ ਪ੍ਰਕਿਰਿਆ ‘ਤੇ ਸਵਾਲ ਚੁੱਕਦਿਆਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ADCP ਬੋਲੇ- ਜਵਾਈ ਨੇ ਚਲਾਈ ਸੀ ਗੋਲੀ

ADCP-1 ਮੁਖਤਿਆਰ ਰਾਏ ਨੇ ਦੱਸਿਆ ਕਿ ਫਾਇਰਿੰਗ ਮਨਦੀਪ ਸਿੰਘ ਨੇ ਕੀਤੀ ਹੈ, ਜੋ ਘਰ ਦਾ ਜਵਾਈ ਹੈ। ਉਸ ਦੀ ਚਲਾਈ ਗੋਲੀ ਨਾਲ ਈਸ਼ਵਰ ਸਿੰਘ ਜ਼ਖ਼ਮੀ ਹੋਇਆ ਹੈ ਅਤੇ ਉਸ ਦਾ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਮੁਤਾਬਕ, ਫਿਲਹਾਲ ਦੋਵਾਂ ਵਿਚਾਲੇ ਵਿਵਾਦ ਦੀ ਪੂਰੀ ਵਜ੍ਹਾ ਸਪੱਸ਼ਟ ਨਹੀਂ ਹੋ ਸਕੀ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Follow Us
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ...
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?...
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ...
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ...
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ...
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ...
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...