ਪੰਜਾਬ ‘ਚ ਇੱਕ ਦਿਨ ‘ਚ 1921 ਥਾਵਾਂ ‘ਤੇ ਸਾੜੀ ਗਈ ਪਰਾਲੀ, ਸਰਕਾਰ ਦਾ ਦਾਅਵਾ – ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕੋਈ ਕਮੀ ਨਹੀਂ ਆਈ ਹੈ। ਲਗਾਤਾਰ ਚਾਰ ਦਿਨਾਂ ਤੱਕ ਇੱਕ ਹਜ਼ਾਰ ਤੋਂ ਵੱਧ ਥਾਵਾਂ 'ਤੇ ਬੁੱਧਵਾਰ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ 1921 ਤੱਕ ਪਹੁੰਚ ਗਈਆਂ। ਪਰਾਲੀ ਸਾੜਨ ਦੀਆਂ ਵੱਧ ਰਹੀਆਂ ਘਟਨਾਵਾਂ ਕਾਰਨ ਸੂਬੇ ਦਾ ਵਾਤਾਵਰਣ ਵਿਗੜਦਾ ਜਾ ਰਿਹਾ ਹੈ। ਦਿੱਲੀ ਐੱਨਸੀਆਰ 'ਚ ਵੀ ਪ੍ਰਦੂਸ਼ਣ ਦੀ ਸਥਿਤੀ ਖਤਰਨਾਕ ਹੁੰਦੀ ਜਾ ਰਹੀ ਹੈ।
ਪੰਜਾਬ ਨਿਊਜ। ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕੋਈ ਕਮੀ ਨਹੀਂ ਆਈ ਹੈ। ਲਗਾਤਾਰ ਚਾਰ ਦਿਨਾਂ ਤੱਕ ਇੱਕ ਹਜ਼ਾਰ ਤੋਂ ਵੱਧ ਥਾਵਾਂ ‘ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਬੁੱਧਵਾਰ ਨੂੰ 1,921 ਤੱਕ ਪਹੁੰਚ ਗਈਆਂ, ਜੋ ਮੌਜੂਦਾ ਸੀਜ਼ਨ ਵਿੱਚ ਸਭ ਤੋਂ ਵੱਧ ਹੈ। ਇਹ ਇਕ ਦਿਨ ਪਹਿਲਾਂ ਵੱਖ-ਵੱਖ ਥਾਵਾਂ ‘ਤੇ ਪਰਾਲੀ ਸਾੜਨ ਦੀਆਂ 1,389 ਘਟਨਾਵਾਂ ਨਾਲੋਂ 28 ਫੀਸਦੀ ਜ਼ਿਆਦਾ ਹੈ। ਮੁੱਖ ਮੰਤਰੀ (Chief Minister) ਭਗਵੰਤ ਮਾਨ ਦਾ ਜ਼ਿਲ੍ਹਾ ਸੰਗਰੂਰ ਪਰਾਲੀ ਸਾੜਨ ਵਿੱਚ ਸਭ ਤੋਂ ਅੱਗੇ ਹੈ, ਜਿੱਥੇ 31 ਅਕਤੂਬਰ ਨੂੰ 221 ਥਾਵਾਂ ‘ਤੇ ਪਰਾਲੀ ਸਾੜੀ ਗਈ ਸੀ।
ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ ਪਰਾਲੀ ਸਾੜਨ ਤੋਂ ਗੁਰੇਜ਼ ਕਰਕੇ ਮਿਸਾਲ ਕਾਇਮ ਕੀਤੀ ਹੈ। 31 ਅਕਤੂਬਰ ਨੂੰ ਪਠਾਨਕੋਟ (Pathankot) ਵਿੱਚ ਪਰਾਲੀ ਸਾੜਨ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ। ਇਸ ਦੇ ਨਾਲ ਹੀ ਹੁਸ਼ਿਆਰਪੁਰ ਅਤੇ ਮੋਹਾਲੀ ‘ਚ 5-5, ਰੂਪਨਗਰ ‘ਚ 6, ਨਵਾਂਸ਼ਹਿਰ ‘ਚ 8 ਅਤੇ ਮਲੇਰਕੋਟਲਾ ‘ਚ ਸਿਰਫ 12 ਮਾਮਲੇ ਦਰਜ ਕੀਤੇ ਗਏ ਹਨ।
ਪਰਾਲੀ ਸਾੜਨ ਦੀਆਂ ਵੱਧ ਰਹੀਆਂ ਘਟਨਾਵਾਂ
ਪਰਾਲੀ ਸਾੜਨ ਦੀਆਂ ਵੱਧ ਰਹੀਆਂ ਘਟਨਾਵਾਂ ਕਾਰਨ ਸੂਬੇ ਦਾ ਮਾਹੌਲ ਵਿਗੜਦਾ ਜਾ ਰਿਹਾ ਹੈ। ਵੱਡੇ ਸ਼ਹਿਰਾਂ ਅੰਮ੍ਰਿਤਸਰ, (Amritsar) ਬਠਿੰਡਾ ਅਤੇ ਲੁਧਿਆਣਾ ਵਿੱਚ ਏਅਰ ਕੁਆਲਿਟੀ ਇੰਡੈਕਸ (AQI) ਬਹੁਤ ਮਾੜੀ ਸ਼੍ਰੇਣੀ ਵਿੱਚ ਹੈ। ਬਠਿੰਡਾ ਦਾ AQI ਸਭ ਤੋਂ ਵੱਧ 279 ਦਰਜ ਕੀਤਾ ਗਿਆ ਹੈ, ਜਦੋਂ ਕਿ ਅੰਮ੍ਰਿਤਸਰ ਦਾ 218, ਲੁਧਿਆਣਾ ਦਾ 254 ਅਤੇ ਮੰਡੀ ਗੋਬਿੰਦਗੜ੍ਹ ਦਾ 262 ਹੈ।
ਪਿਛਲੇ ਸਾਲ ਦੇ ਮੁਕਾਬਲੇ 46 ਫੀਸਦੀ ਦੀ ਆਈ ਕਮੀ
ਉੱਧਰ ਇਸ ਮਾਮਲੇ ‘ਤੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਕੰਗ ਨੇ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਹਿਲਾਂ ਕਿਸੇ ਨੇ ਵੀ ਪਰਾਲੀ ਸਾੜਨ ਵੱਲ ਧਿਆਨ ਨਹੀਂ ਦਿੱਤਾ। ਅਸੀਂ ਇਸ ਵੱਲ ਧਿਆਨ ਦੇ ਰਹੇ ਹਾਂ। ਅਸੀਂ ਫੈਕਟਰੀਆਂ ਲਗਾ ਰਹੇ ਹਾਂ। ਤਾਂ ਜੋ ਕਿਸਾਨ ਉਥੇ ਪਰਾਲੀ ਵੇਚ ਕੇ ਪੈਸੇ ਕਮਾ ਸਕਣ। ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਪਿਛਲੀ ਵਾਰ ਪਰਾਲੀ ਸਾੜਨ ਦੇ ਮਾਮਲੇ 30 ਫੀਸਦੀ ਘਟੇ ਸਨ। ਇਸ ਵਾਰ ਸਾਡਾ ਟੀਚਾ ਕੇਸਾਂ ਨੂੰ 50 ਫੀਸਦੀ ਤੱਕ ਘਟਾਉਣ ਦਾ ਹੈ।
AAP spokesperson @kang_malvinder ਨੇ ਬਿਕਰਮ ਮਜੀਠੀਆ ਨੂੰ ਕੀਤਾ ਖੁੱਲ੍ਹਾ ਚੈਲੰਜ pic.twitter.com/87IwRMhRHM
ਇਹ ਵੀ ਪੜ੍ਹੋ
— AAP Punjab (@AAPPunjab) November 2, 2023
ਦਿੱਲੀ ਐੱਨਸੀਆਰ ਚ ਪ੍ਰਦੂਸ਼ਣ ਦੀ ਸਥਿਤੀ ਹੋਈ ਖਰਾਬ
ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਅਗਲੇ ਦੋ-ਤਿੰਨ ਦਿਨਾਂ ਵਿੱਚ ਦਿੱਲੀ ਐਨਸੀਆਰ ਉੱਤਰ ਦਿਸ਼ਾ ਤੋਂ ਚੱਲਣ ਵਾਲੀਆਂ ਹਵਾਵਾਂ ਨਾਲ ਪ੍ਰਭਾਵਿਤ ਹੋਵੇਗਾ। ਇਸ ਨਾਲ ਠੰਡ ਵਧ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਵੀਰਵਾਰ ਸਵੇਰੇ ਦਿੱਲੀ ਐਨਸੀਆਰ ਵਿੱਚ ਘੱਟੋ-ਘੱਟ ਤਾਪਮਾਨ 18 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਦਰਜ ਕੀਤਾ ਗਿਆ ਸੀ। ਅਨੁਮਾਨ ਹੈ ਕਿ 5 ਨਵੰਬਰ ਤੱਕ ਤਾਪਮਾਨ ਤਿੰਨ ਡਿਗਰੀ ਤੱਕ ਹੇਠਾਂ ਆ ਸਕਦਾ ਹੈ। ਜਦੋਂ ਕਿ ਦਿੱਲੀ ਵਿੱਚ ਪ੍ਰਦੂਸ਼ਣ ਦੀ ਸਥਿਤੀ ਖਰਾਬ ਸ਼੍ਰੇਣੀ ਵਿੱਚ ਬਣੀ ਹੋਈ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਰਿਪੋਰਟ ਮੁਤਾਬਕ ਦਿੱਲੀ ਦਾ ਔਸਤ ਹਵਾ ਗੁਣਵੱਤਾ ਸੂਚਕ ਅੰਕ 370 ਤੋਂ ਉੱਪਰ ਹੈ।