Weather Update: ਪੰਜਾਬ-ਚੰਡੀਗੜ੍ਹ ਤਪਦੀ ਗਰਮੀ ‘ਚ ਝੁਲਸਿਆ, ਹਾਲੇ ਤੱਕ ਨਹੀਂ ਮਿਲੀ ਰਾਹਤ, ਜਾਣੋ ਅੱਗੇ ਕਿਹੋ ਜਿਹਾ ਰਹੇਗਾ ਮੌਸਮ
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਮੌਸਮ 'ਚ ਨਰਮੀ ਆਉਣ ਵਾਲੀ ਨਹੀਂ ਹੈ। ਮੰਗਲਵਾਰ ਨੂੰ ਮੌਸਮ ਸਾਫ ਰਹੇਗਾ ਅਤੇ ਤੇਜ਼ ਧੁੱਪ ਵੀ ਨਿਕਲੇਗੀ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ।

ਪੰਜਾਬ ਅਤੇ ਚੰਡੀਗੜ੍ਹ ‘ਚ ਵਧੇਗੀ ਗਰਮੀ
ਪੰਜਾਬ ਨਿਊਜ। ਪੰਜਾਬ ਤੇ ਚੰਡੀਗੜ੍ਹ ਵਿੱਚ ਵੱਧ ਰਹੀ ਗਰਮੀ ਕਾਰਨ ਲੋਕ ਪਰੇਸ਼ਾਨ ਹੋ ਰਹੇੇ ਨੇ। ਚੰਡੀਗੜ੍ਹ (Chandigarh) ‘ਚ ਸਵੇਰੇ ਨੌਂ ਵਜੇ ਸੂਰਜ ਨਿਕਲਦੇ ਹੀ ਲੋਕਾਂ ਨੇ ਪਸੀਨਾ ਆਉਣਾ ਸ਼ੁਰੂ ਕਰ ਦਿੱਤਾ। ਸੂਰਜ ਛਿਪਣ ਤੋਂ ਬਾਅਦ ਵੀ ਲੋਕਾਂ ਨੇ ਬਹੁਤ ਗਰਮੀ ਮਹਿਸੂਸ ਕੀਤੀ। ਇਸ ਦਾ ਅਸਰ ਸ਼ਹਿਰ ਦੇ ਵੱਧ ਤੋਂ ਵੱਧ ਤਾਪਮਾਨ ‘ਤੇ ਵੀ ਦੇਖਣ ਨੂੰ ਮਿਲਿਆ। ਜੋ ਕਿ ਪਿਛਲੇ ਦਿਨਾਂ ਨਾਲੋਂ ਵੱਧ ਦਰਜ ਕੀਤਾ ਗਿਆ ਸੀ।
ਦੂਜੇ ਪਾਸੇ ਪੰਜਾਬ ‘ਚ ਇੱਕ ਦਿਨ ਦੀ ਰਾਹਤ ਤੋਂ ਬਾਅਦ ਸੋਮਵਾਰ ਨੂੰ ਪਾਰਾ ‘ਚ 2.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। 42 ਡਿਗਰੀ ਸੈਲਸੀਅਸ ਤਾਪਮਾਨ ਨਾਲ ਪਟਿਆਲਾ ਸੂਬੇ ਦਾ ਸਭ ਤੋਂ ਗਰਮ ਰਿਹਾ। ਦੂਜੇ ਪਾਸੇ ਮੌਸਮ ਵਿਭਾਗ ਨੇ ਬੁੱਧਵਾਰ ਤੋਂ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।