Weather Update: ਪੰਜਾਬ-ਚੰਡੀਗੜ੍ਹ ਤਪਦੀ ਗਰਮੀ ‘ਚ ਝੁਲਸਿਆ, ਹਾਲੇ ਤੱਕ ਨਹੀਂ ਮਿਲੀ ਰਾਹਤ, ਜਾਣੋ ਅੱਗੇ ਕਿਹੋ ਜਿਹਾ ਰਹੇਗਾ ਮੌਸਮ
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਮੌਸਮ 'ਚ ਨਰਮੀ ਆਉਣ ਵਾਲੀ ਨਹੀਂ ਹੈ। ਮੰਗਲਵਾਰ ਨੂੰ ਮੌਸਮ ਸਾਫ ਰਹੇਗਾ ਅਤੇ ਤੇਜ਼ ਧੁੱਪ ਵੀ ਨਿਕਲੇਗੀ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ।
ਪੰਜਾਬ ਨਿਊਜ। ਪੰਜਾਬ ਤੇ ਚੰਡੀਗੜ੍ਹ ਵਿੱਚ ਵੱਧ ਰਹੀ ਗਰਮੀ ਕਾਰਨ ਲੋਕ ਪਰੇਸ਼ਾਨ ਹੋ ਰਹੇੇ ਨੇ। ਚੰਡੀਗੜ੍ਹ (Chandigarh) ‘ਚ ਸਵੇਰੇ ਨੌਂ ਵਜੇ ਸੂਰਜ ਨਿਕਲਦੇ ਹੀ ਲੋਕਾਂ ਨੇ ਪਸੀਨਾ ਆਉਣਾ ਸ਼ੁਰੂ ਕਰ ਦਿੱਤਾ। ਸੂਰਜ ਛਿਪਣ ਤੋਂ ਬਾਅਦ ਵੀ ਲੋਕਾਂ ਨੇ ਬਹੁਤ ਗਰਮੀ ਮਹਿਸੂਸ ਕੀਤੀ। ਇਸ ਦਾ ਅਸਰ ਸ਼ਹਿਰ ਦੇ ਵੱਧ ਤੋਂ ਵੱਧ ਤਾਪਮਾਨ ‘ਤੇ ਵੀ ਦੇਖਣ ਨੂੰ ਮਿਲਿਆ। ਜੋ ਕਿ ਪਿਛਲੇ ਦਿਨਾਂ ਨਾਲੋਂ ਵੱਧ ਦਰਜ ਕੀਤਾ ਗਿਆ ਸੀ।
ਦੂਜੇ ਪਾਸੇ ਪੰਜਾਬ ‘ਚ ਇੱਕ ਦਿਨ ਦੀ ਰਾਹਤ ਤੋਂ ਬਾਅਦ ਸੋਮਵਾਰ ਨੂੰ ਪਾਰਾ ‘ਚ 2.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। 42 ਡਿਗਰੀ ਸੈਲਸੀਅਸ ਤਾਪਮਾਨ ਨਾਲ ਪਟਿਆਲਾ ਸੂਬੇ ਦਾ ਸਭ ਤੋਂ ਗਰਮ ਰਿਹਾ। ਦੂਜੇ ਪਾਸੇ ਮੌਸਮ ਵਿਭਾਗ ਨੇ ਬੁੱਧਵਾਰ ਤੋਂ ਤਿੰਨ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
38.5 ਰਿਹਾ ਚੰਡੀਗੜ੍ਹ ਦਾ ਤਾਪਮਾਨ
ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 38.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਵਾਂਗ ਰਿਹਾ। ਘੱਟੋ-ਘੱਟ ਤਾਪਮਾਨ 25.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇਕ ਡਿਗਰੀ ਘੱਟ ਸੀ। ਵੱਧਦੀ ਗਰਮੀ ਕਾਰਨ ਅੱਜ ਦੁਪਹਿਰ ਬਾਅਦ ਸ਼ਹਿਰ ਵਿੱਚ ਤੇਜ਼ ਹਵਾਵਾਂ ਚੱਲਣ ਲੱਗੀਆਂ ਹਨ।
ਚੰਡੀਗੜ੍ਹ ਵਾਲਿਆਂ ਲਈ ਵੀ ਰਾਹਤ ਨਹੀਂ
ਮੌਸਮ ਵਿਭਾਗ (Department of Meteorology) ਮੁਤਾਬਕ ਆਉਣ ਵਾਲੇ ਦਿਨਾਂ ‘ਚ ਗਰਮੀ ‘ਚ ਮੌਸਮ ਨਰਮ ਨਹੀਂ ਹੋਣ ਵਾਲਾ ਹੈ। ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਮੌਸਮ ਸਾਫ ਰਹੇਗਾ ਅਤੇ ਤੇਜ਼ ਧੁੱਪ ਵੀ ਨਿਕਲੇਗੀ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ। ਹਾਲਾਂਕਿ 15 ਜੂਨ ਤੋਂ ਮੌਸਮ ‘ਚ ਮਾਮੂਲੀ ਬਦਲਾਅ ਹੋ ਸਕਦਾ ਹੈ ਅਤੇ ਸ਼ਹਿਰ ਦੇ ਕੁਝ ਇਲਾਕਿਆਂ ‘ਚ ਹਲਕੇ ਬੱਦਲ ਵੀ ਆ ਸਕਦੇ ਹਨ ਪਰ ਮੀਂਹ ਦੀ ਸੰਭਾਵਨਾ ਘੱਟ ਹੈ।
40 ਡਿਗਰੀ ਰਿਹਾ ਪਟਿਆਲਾ ਦਾ ਤਾਪਮਾਨ
ਅਗਲੇ ਤਿੰਨ ਦਿਨਾਂ ਤੱਕ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਟਿਆਲਾ (Patiala) 40 ਡਿਗਰੀ, ਅੰਮ੍ਰਿਤਸਰ 39.2, ਲੁਧਿਆਣਾ 38.4, ਪਠਾਨਕੋਟ 39.8, ਬਠਿੰਡਾ 40.4, ਗੁਰਦਾਸਪੁਰ 39.0, ਬਰਨਾਲਾ 38.3 ਅਤੇ ਰੋਪੜ 37.9 ਡਿਗਰੀ ਦਰਜ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸ਼ਨੀਵਾਰ ਦੇਰ ਰਾਤ ਪੰਜਾਬ ਦੇ ਕਈ ਹਿੱਸਿਆਂ ‘ਚ ਗਰਜ਼-ਤੂਫਾਨ ਨਾਲ ਹੋਈ ਬਾਰਿਸ਼ ਕਾਰਨ ਐਤਵਾਰ ਨੂੰ ਤਾਪਮਾਨ ‘ਚ 4.8 ਡਿਗਰੀ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ। ਇਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਪਰ ਸੋਮਵਾਰ ਨੂੰ ਫਿਰ ਤੋਂ ਪਾਰਾ ਵਧਣ ਕਾਰਨ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ