AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ‘ਚ ਇਨ੍ਹਾਂ ਸ਼ਰਤਾਂ ਨਾਲ ਅੱਜ ਤੋਂ ਖੁੱਲ੍ਹਣਗੇ ਸਕੂਲ, ਜਲੰਧਰ ਦੇ ਡੀਸੀ ਨੇ ਬਲਾਕ ਲੋਹੀਆਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ‘ਚ ਕੀਤਾ ਦੋ ਦਿਨ ਦੀ ਛੁੱਟੀ ਦਾ ਐਲਾਨ

ਹੜ੍ਹਾਂ ਦੇ ਕਾਰਨ ਸਥਿਤੀ ਖਰਾਬ ਹੋਣ ਕਾਰਨ ਪੰਜਾਬ ਸਰਕਾਰ ਨੇ ਸਕੂਲਾਂ ਨੂੰ ਕੱਝ ਦਿਨਾਂ ਲਈ ਬੰਦ ਕਰ ਦਿੱਤਾ ਸੀ ਤੇ ਹੁਣ ਸੋਮਵਾਰ ਤੋਂ ਸੂਬੇ ਦੇ ਸਕੂਲ ਕੁੱਝ ਸ਼ਰਤਾਂ ਨਾਲ ਮੁੜ ਖੁੱਲ਼੍ਹ ਗਏ ਨੇ। ਪਰ ਜਲੰਧਰ ਦੇ ਡੀਸੀ ਨੇ ਬਲਾਕ ਲੋਹੀਆਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਦੋ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ, ਕਿਉਂਕਿ ਸਕੂਲਾਂ ਵਿੱਚ ਰਾਹਤ ਕੈਂਪ ਬਣਾਏ ਗਏ ਹਨ।

ਪੰਜਾਬ 'ਚ ਇਨ੍ਹਾਂ ਸ਼ਰਤਾਂ ਨਾਲ ਅੱਜ ਤੋਂ ਖੁੱਲ੍ਹਣਗੇ ਸਕੂਲ, ਜਲੰਧਰ ਦੇ ਡੀਸੀ ਨੇ ਬਲਾਕ ਲੋਹੀਆਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ 'ਚ ਕੀਤਾ ਦੋ ਦਿਨ ਦੀ ਛੁੱਟੀ ਦਾ ਐਲਾਨ
davinder-kumar-jalandhar
| Updated On: 17 Jul 2023 07:54 AM IST
Share
ਪੰਜਾਬ ਨਿਊਜ। ਪੰਜਾਬ ਵਿੱਚ ਸੋਮਵਾਰ ਯਾਨੀ ਤੋਂ ਸਾਰੇ ਸਕੂਲ ਖੁੱਲ੍ਹ ਜਾਣਗੇ। ਇਸਦੀ ਜਾਣਕਾਰੀ ਸਿੱਖਿਆ ਮੰਤਰੀ (Minister of Education) ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਦਿੱਤੀ ਹੈ। ਪਰ ਜਲੰਧਰ ਦੇ ਡੀਸੀ ਸਾਰੰਗਲ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੀਂਹ ਕਾਰਨ ਸ਼ਾਹਕੋਟ ਸਬ-ਡਵੀਜ਼ਨ ਦੇ ਲੋਹੀਆਂ ਬਲਾਕ ਦੇ ਕਈ ਪਿੰਡਾਂ ਵਿੱਚ ਪਾਣੀ ਭਰ ਗਿਆ ਹੈ। ਲੋਹੀਆਂ ਦੇ ਸਕੂਲਾਂ ਵਿੱਚ ਰਾਹਤ ਕੈਂਪ ਲਗਾਏ ਗਏ ਹਨ। ਇਨ੍ਹਾਂ ਸ਼ਰਤਾਂ ਨੂੰ ਮੁੱਖ ਰੱਖਦਿਆਂ ਸ਼ਾਹਕੋਟ ਦੇ ਲੋਹੀਆਂ ਬਲਾਕ ਵਿੱਚ ਪੈਂਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਹੀ ਦੋ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਲੋਹੀਆਂ ਬਲਾਕ ਦੇ ਸਕੂਲਾਂ ਵਿੱਚ 17 ਅਤੇ 18 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਸੋਮਵਾਰ ਯਾਨੀ 17 ਜੁਲਾਈ ਨੂੰ ਪੰਜਾਬ ਦੇ ਸਾਰੇ ਸਕੂਲ ਆਮ ਦਿਨਾਂ ਦੀ ਤਰ੍ਹਾਂ ਕੁੱਝ ਸ਼ਰਤਾਂ ਨਾ ਖੋਲ ਦਿੱਤੇ ਜਾਣਗੇ। ਪਰ ਉਨ੍ਹਾਂ ਨੇ ਕੁੱਝ ਸ਼ਰਤਾਂ ਰੱਖੀਆਂ ਹਨ। ਤੇ ਨਾਲ ਹੀ ਡੀਸੀਜ ਨੂੰ ਅਧਿਕਾਰ ਦਿੱਤੇ ਹਨ ਕਿ ਉਹ ਐਮਰਜੈਂਸੀ ਵਿੱਚ ਛੁੱਟੀ ਦੈ ਐਲਾਨ ਕਰ ਸਕਦੇ ਨੇ ਸਕੂਲ ਖੋਲ੍ਹਣ ਨੂੰ ਲੈ ਕੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਪੰਚਾਇਤ, ਸਥਾਨਕ ਸਰਕਾਰਾਂ, ਸਿੰਚਾਈ, ਲੋਕ ਨਿਰਮਾਣ ਜਾਂ ਹੋਰ ਵਿਭਾਗਾਂ ਦੇ ਤਾਲਮੇਲ ਨਾਲ ਇਹ ਜਾਂਚ ਕੀਤੀ ਜਾਵੇਗ ਕਿ ਜਿਹੜੇ ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲ ਖੁੱਲ੍ਹੇ ਰਹੇ ਨੇ ਸੁਰੱਖਿਆ ਦੇ ਲਿਹਾਜ ਤੋਂ ਉਸਦੀ ਇਮਾਰਤ ਸਹੀ ਹੈ ਇਹ ਪੱਕਾ ਕੀਤਾ ਜਾਵੇ।

ਡਿਪਟੀ ਕਮਿਸ਼ਨਰਾਂ ਦੀ ਹੋਵੇਗੀ ਇਹ ਜਿੰਮੇਵਾਰੀ

ਸਾਰੇ ਸਕੂਲਾਂ ਦੇ ਪ੍ਰਧਾਨਾਂ ਅਤੇ ਪ੍ਰਬੰਧਨ ਕਮੇਟੀਆਂ ਨੂੰ ਸਿੱਖਿਆ ਵਿਭਾਗ ਵੱਲ਼ੋਂ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਆਪਣੇ ਪੱਧਰ ਤੇ ਇਹ ਪੱਕਾ ਕਰ ਲੈਣ ਕਿ ਸਕੂਲ (School) ਦੀ ਇਮਾਰਤ ਸੁਰੱਖਿਅਤ ਹੈ ਅਤੇ ਉਹ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਪੂਰੀ ਤਰ੍ਹਾਂ ਜਿੰਮੇਵਾਰ ਹੋਣਗੇ। ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿੱਚ ਹੜ੍ਹ ਆ ਗਿਆ ਜਾ ਸਕੂਲ ਦੀ ਇਮਾਰਤ ਨੁਕਸਾਨੀ ਗਈ ਤਾਂ ਡੀਸੀ ਸਿਰਫ ਉਨ੍ਹਾਂ ਸਕੂਲਾਂ ਵਿੱਚ ਹੀ ਛੁੱਟੀ ਦਾ ਐਲਾਨ ਕਰਨਗੇ।

16 ਜੁਲਾਈ ਤੱਕ ਸਕੂਲ ਬੰਦ ਕਰਨ ਦਾ ਕੀਤਾ ਸੀ ਐਲਾਨ

ਤੁਹਾਨੂੰ ਦੱਸ ਦੇਈਏ ਕਿ ਬਰਸਾਤ ਦੇ ਕਾਰਨ ਆਏ ਹੜ੍ਹ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ (Harjot Bains) ਨੇ 16 ਜੁਲਾਈ ਤੱਕ ਸਕੂਲਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ 13 ਜੁਲਾਈ ਨੂੰ ਵੀ ਸਕੂਲ ਬੰਦ ਕਰਨ ਦੇ ਨਿਰਦੇਸ਼ ਦਿੱਤੇ ਸਨ। ਪਰ ਸਥਿਤੀ ਦਾ ਜਾਇਜਾ ਲੈਣ ਤੋਂ ਬਾਅਦ ਇਸਨੂੰ ਵਧਾਉਣ ਯਾਨੀ 16 ਜੁਲਾਈ ਤੱਕ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਸੀ। ਪਰ ਹੁਣ ਸਰਕਾਰ ਨੇ ਮੁੜ ਸਕੂਲ ਖੋਲ੍ਹਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...