ਪੰਜਾਬ ‘ਚ ਇਨ੍ਹਾਂ ਸ਼ਰਤਾਂ ਨਾਲ ਅੱਜ ਤੋਂ ਖੁੱਲ੍ਹਣਗੇ ਸਕੂਲ, ਜਲੰਧਰ ਦੇ ਡੀਸੀ ਨੇ ਬਲਾਕ ਲੋਹੀਆਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ‘ਚ ਕੀਤਾ ਦੋ ਦਿਨ ਦੀ ਛੁੱਟੀ ਦਾ ਐਲਾਨ
ਹੜ੍ਹਾਂ ਦੇ ਕਾਰਨ ਸਥਿਤੀ ਖਰਾਬ ਹੋਣ ਕਾਰਨ ਪੰਜਾਬ ਸਰਕਾਰ ਨੇ ਸਕੂਲਾਂ ਨੂੰ ਕੱਝ ਦਿਨਾਂ ਲਈ ਬੰਦ ਕਰ ਦਿੱਤਾ ਸੀ ਤੇ ਹੁਣ ਸੋਮਵਾਰ ਤੋਂ ਸੂਬੇ ਦੇ ਸਕੂਲ ਕੁੱਝ ਸ਼ਰਤਾਂ ਨਾਲ ਮੁੜ ਖੁੱਲ਼੍ਹ ਗਏ ਨੇ। ਪਰ ਜਲੰਧਰ ਦੇ ਡੀਸੀ ਨੇ ਬਲਾਕ ਲੋਹੀਆਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਦੋ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ, ਕਿਉਂਕਿ ਸਕੂਲਾਂ ਵਿੱਚ ਰਾਹਤ ਕੈਂਪ ਬਣਾਏ ਗਏ ਹਨ।
ਕੱਲ ਸੋਮਵਾਰ 17 ਜੁਲਾਈ 2023 ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲਣਗੇ।
ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਉਹ ਪੰਚਾਇਤ, ਸਿੱਖਿਆ, ਸਥਾਨਕ ਸਰਕਾਰ, ਸਿੰਚਾਈ, ਲੋਕ ਨਿਰਮਾਣ ਤੇ ਜਾਂ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ — Harjot Singh Bains (@harjotbains) July 16, 2023
ਡਿਪਟੀ ਕਮਿਸ਼ਨਰਾਂ ਦੀ ਹੋਵੇਗੀ ਇਹ ਜਿੰਮੇਵਾਰੀ
ਸਾਰੇ ਸਕੂਲਾਂ ਦੇ ਪ੍ਰਧਾਨਾਂ ਅਤੇ ਪ੍ਰਬੰਧਨ ਕਮੇਟੀਆਂ ਨੂੰ ਸਿੱਖਿਆ ਵਿਭਾਗ ਵੱਲ਼ੋਂ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਆਪਣੇ ਪੱਧਰ ਤੇ ਇਹ ਪੱਕਾ ਕਰ ਲੈਣ ਕਿ ਸਕੂਲ (School) ਦੀ ਇਮਾਰਤ ਸੁਰੱਖਿਅਤ ਹੈ ਅਤੇ ਉਹ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਪੂਰੀ ਤਰ੍ਹਾਂ ਜਿੰਮੇਵਾਰ ਹੋਣਗੇ। ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿੱਚ ਹੜ੍ਹ ਆ ਗਿਆ ਜਾ ਸਕੂਲ ਦੀ ਇਮਾਰਤ ਨੁਕਸਾਨੀ ਗਈ ਤਾਂ ਡੀਸੀ ਸਿਰਫ ਉਨ੍ਹਾਂ ਸਕੂਲਾਂ ਵਿੱਚ ਹੀ ਛੁੱਟੀ ਦਾ ਐਲਾਨ ਕਰਨਗੇ।16 ਜੁਲਾਈ ਤੱਕ ਸਕੂਲ ਬੰਦ ਕਰਨ ਦਾ ਕੀਤਾ ਸੀ ਐਲਾਨ
ਤੁਹਾਨੂੰ ਦੱਸ ਦੇਈਏ ਕਿ ਬਰਸਾਤ ਦੇ ਕਾਰਨ ਆਏ ਹੜ੍ਹ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ (Harjot Bains) ਨੇ 16 ਜੁਲਾਈ ਤੱਕ ਸਕੂਲਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ 13 ਜੁਲਾਈ ਨੂੰ ਵੀ ਸਕੂਲ ਬੰਦ ਕਰਨ ਦੇ ਨਿਰਦੇਸ਼ ਦਿੱਤੇ ਸਨ। ਪਰ ਸਥਿਤੀ ਦਾ ਜਾਇਜਾ ਲੈਣ ਤੋਂ ਬਾਅਦ ਇਸਨੂੰ ਵਧਾਉਣ ਯਾਨੀ 16 ਜੁਲਾਈ ਤੱਕ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਸੀ। ਪਰ ਹੁਣ ਸਰਕਾਰ ਨੇ ਮੁੜ ਸਕੂਲ ਖੋਲ੍ਹਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Follow Us
